Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਭਗਵੰਤ ਮਾਨ ਸਰਕਾਰ ਭਰਨ ਲੱਗੀ ਪੰਜਾਬ ਦਾ ਖਾਲੀ ਖ਼ਜ਼ਾਨਾ : ਹਰਪਾਲ ਸਿੰਘ ਚੀਮਾ

ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਨਹੀਂ ਆਉਣ ਦਿੱਤਾ ਜਾਵੇਗਾ-ਵਿੱਤ ਮੰਤਰੀ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Narendra Singh Shergill, Narendra Shergill

Web Admin

Web Admin

5 Dariya News

ਪਟਿਆਲਾ , 10 Nov 2022

Last updated on: Nov 10, 2022, 00:00 IST

ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸੇ ਨੂੰ ਵੀ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ ਅਤੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕੀਤਾ। ਉਹ ਪੰਜਾਬੀ ਯੂਨੀਵਰਸਿਟੀ ਦੇ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ 'ਚ ਸ਼ਿਰਕਤ ਕਰਨ ਪੁਜੇ ਹੋਏ ਸਨ।

ਇਸ ਦੌਰਾਨ ਸੰਬੋਧਨ ਕਰਦਿਆਂ ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਵਿਰਸੇ 'ਚ ਖਾਲੀ ਖ਼ਜ਼ਾਨਾ ਮਿਲਿਆ ਪਰੰਤੂ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹੁਣ ਸੂਬੇ ਦਾ ਖ਼ਜ਼ਾਨਾ ਭਰਨ ਲੱਗਾ ਹੈ, ਮਾਲੀਆ ਪ੍ਰਾਪਤੀ ਵਧੀ ਹੈ ਅਤੇ ਚੋਰ ਮੋਰੀਆਂ ਬੰਦ ਕਰਕੇ ਮਾਨ ਸਰਕਾਰ ਨੇ ਲੀਡਰਾਂ ਦੇ ਘਰਾਂ 'ਚ ਜਾਂਦਾ ਪੈਸਾ ਰੋਕ ਦਿੱਤਾ ਹੈ।

ਸ. ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿੰਦਿਆਂ ਕਿ ਪੰਜਾਬ ਸਰਕਾਰ, ਪੰਜਾਬੀ ਯੂਨੀਵਰਸਿਟੀ ਦੇ ਨਾਲ ਖੜ੍ਹੀ ਹੈ ਅਤੇ ਇਸ ਨੂੰ ਕਿਸੇ ਤਰ੍ਹਾਂ ਦਾ ਵਿੱਤੀ ਸੰਕਟ ਨਹੀਂ ਆਉਣ ਦੇਵੇਗੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਅਮਲੇ ਨੂੰ ਸੱਤਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਤਨਖਾਹਾਂ ਦੇਣ ਲਈ 9 ਕਰੋੜ ਰੁਪਏ ਦੇ ਵਿੱਤੀ ਬੋਝ ਨੂੰ ਹਲਕਾ ਕਰਨ ਲਈ ਵੀ ਸਰਕਾਰ ਆਪਣਾ ਬਣਦਾ ਯੋਗਦਾਨ ਪਾਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ 'ਚ ਇਸ ਯੂਨੀਵਰਸਿਟੀ ਦੀ ਮਾੜੀ ਹਾਲਤ ਕਰਕੇ ਇਸ ਉਪਰ ਚੜ੍ਹੇ 150 ਕਰੋੜ ਰੁਪਏ ਕਰਜ਼ੇ ਨੂੰ ਲਾਹੁਣ ਲਈ ਸਰਕਾਰ ਨੇ ਗੰਭੀਰਤਾ ਦਿਖਾਉਂਦਿਆਂ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ ਨੂੰ 114 ਕਰੋੜ ਤੋਂ ਵਧਾ ਕੇ 200 ਕਰੋੜ ਰੁਪਏ ਕਰ ਦਿੱਤਾ ਸੀ।ਪੰਜਾਬੀ ਯੂਨੀਵਰਸਿਟੀ ਵਿਖੇ ਆਪਣੇ ਬੀਤੇ ਸਮੇਂ ਦੀ ਯਾਦ ਤਾਜਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਸਾਡੇ ਸੱਭਿਆਚਾਰ ਵਿੱਚ ਮੇਲੇ ਹੁੰਦੇ ਹਨ ਤਾਂ ਨਸ਼ਿਆਂ ਲਈ ਕੋਈ ਥਾਂ ਨਹੀਂ ਰਹਿੰਦੀ। 

ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਟੀਚੇ ਮਿੱਥਕੇ ਮਿਹਨਤ ਕਰਨ ਤਾਂ ਕਾਮਯਾਬੀ ਜਰੂਰ ਮਿਲੇਗੀ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕੋਟਕਪੂਰਾ ਵਿਖੇ ਗੋਲੀਬਾਰੀ ਦੀ ਘਟਨਾ 'ਤੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਵਿਅਕਤੀ ਨੂੰ ਅਮਨ-ਕਾਨੂੰਨ ਆਪਣੇ ਹੱਥ 'ਚ ਲੈਣ ਅਤੇ ਆਪਸੀ ਭਾਈਚਾਰਾ ਵਿਗਾੜਨ ਦੀ ਇਜ਼ਾਜਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੀ ਸੁਰੱਖਿਆ ਬਣਾ ਕੇ ਰੱਖੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਇੱਕ ਹੋਰ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਦਾਲਤਾਂ ਵਿੱਚ ਕੰਮ ਕਾਜ ਲਈ ਪੰਜਾਬੀ ਭਾਸ਼ਾ ਨੂੰ ਪਹਿਲ ਦਿੱਤੇ ਜਾਣ ਲਈ ਗੰਭੀਰ ਹੈ।ਇਸ ਦੌਰਾਨ ਵਿਧਾਇਕ ਡਾ. ਬਲਬੀਰ ਸਿੰਘ ਨੇ ਨੌਜਵਾਨਾਂ ਨੂੰ ਵਾਤਾਵਰਣ ਸੰਭਾਂਲ ਪ੍ਰਤੀ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰਵਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਿਤਵੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ 'ਚ ਨੌਜਵਾਨਾਂ ਦਾ ਵੱਡਾ ਯੋਗਦਾਨ ਹੋਵੇਗਾ। ਨੌਜਵਾਨਾਂ ਵੱਲੋਂ ਭੰਗੜੇ ਤੇ ਲੋਕ ਕਲਾਵਾਂ 'ਚ ਹਿੱਸਾ ਲੈਣ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭੰਗੜੇ ਤੇ ਲੋਕ ਨਾਚਾਂ ਨਾਲ ਨਸ਼ਿਆਂ ਨੂੰ ਬੰਦ ਕੀਤਾ ਜਾ ਸਕਦਾ ਹੈ।

ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਅਰਵਿੰਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਅੰਤਰ ਖੇਤਰੀ ਯੁਵਕ ਮੇਲੇ ਨੂੰ ਕਰਵਾਉਣ ਦੇ ਉਦੇਸ਼ ਬਾਰੇ ਚਾਨਣਾ ਪਾਇਆ। ਇਸ ਮੌਕੇ ਮਿਲਕਫੈਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਯੁਵਕ ਭਲਾਈ ਵਿਭਾਗ ਦੇ ਮੁਖੀ ਗਗਨ ਥਾਪਾ, ਡਾ. ਨਿਵੇਦਿਤਾ, ਡਾ. ਭੀਮਇੰਦਰ ਸਿੰਘ, ਦਲਜੀਤ ਅਮੀ ਸਮੇਤ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ, ਪ੍ਰੋਫੈਸਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਪੁੱਜੇ ਹੋਏ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Narendra Singh Shergill , Narendra Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD