Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਟਕਪੂਰਾ 'ਚ ਕਤਲ ਦਾ ਮਾਮਲਾ : 'ਆਪ' ਸਰਕਾਰ ਸੁਰਾਗ ਹੀਣ, ਸੂਬੇ 'ਚ ਫੈਲੀ ਅਰਾਜਕਤਾ : ਅਮਰਿੰਦਰ ਸਿੰਘ ਰਾਜਾ ਵੜਿੰਗ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring

Web Admin

Web Admin

5 Dariya News

ਚੰਡੀਗੜ੍ਹ , 10 Nov 2022

Last updated on: Nov 10, 2022, 00:00 IST

ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ।ਵੜਿੰਗ ਨੇ ਕਿਹਾ ਕਿ 'ਆਪ' ਸਰਕਾਰ ਪੂਰੀ ਤਰ੍ਹਾਂ ਸੁਰਾਗ ਹੀਣ ਹੈ ਅਤੇ ਪੰਜਾਬ 'ਚ ਅਰਾਜਕਤਾ ਫੈਲ ਚੁੱਕੀ ਹੈ।  ਲੋਕਾਂ ਨੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਕਤਲ ਕਰਨੇ ਸ਼ੁਰੂ ਕਰ ਦਿੱਤੇ ਹਨ, ਜੋ ਸੂਬੇ ਲਈ ਖ਼ਤਰੇ ਦੀ ਨਿਸ਼ਾਨੀ ਹੈ।

ਅੱਜ ਕੋਟਕਪੂਰਾ ਸ਼ਹਿਰ ਵਿੱਚ ਇੱਕ ਡੇਰਾ ਸੱਚਾ ਸੌਦਾ ਪ੍ਰੇਮੀ ਦੇ ਹੋਏ ਕਤਲ ਦਾ ਜ਼ਿਕਰ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਿਸੇ ਵੀ ਕਤਲ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਅਤੇ ਨਾ ਹੀ ਕਿਸੇ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਹਰ ਕੀਮਤ 'ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਹਿੰਸਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ।

ਵੜਿੰਗ ਨੇ ਅਰਵਿੰਦ ਕੇਜਰੀਵਾਲ ਨੂੰ ਸਰਕਾਰ ਬਣਨ ਦੇ 24 ਘੰਟਿਆਂ ਦੇ ਅੰਦਰ-ਅੰਦਰ ਬੇਅਦਬੀ ਮਾਮਲਿਆਂ ਵਿੱਚ ਨਿਆਂ ਦੇਣ ਦਾ ਵਾਅਦਾ ਯਾਦ ਕਰਵਾਇਆ।  ਉਨ੍ਹਾਂ ਕਿਹਾ ਕਿ ਲੋਕ ਆਪਣੇ ਆਪ ਨੂੰ ਠੱਗਿਆ ਅਤੇ ਨਿਰਾਸ਼ ਮਹਿਸੂਸ ਕਰ ਰਹੇ ਹਨ, ਜਿਸਦਾ ਨਤੀਜਾ ਅੱਜ ਕੋਟਕਪੂਰਾ ਵਿੱਚ ਜੋ ਵਾਪਰਿਆ ਹੈ, ਉਹ ਸਭ ਦੇ ਸਾਹਮਣੇ ਹੈ ਅਤੇ ਇਹ ਸੂਬੇ ਲਈ ਚੰਗਾ ਨਹੀਂ ਹੈ।

ਉਹਨਾਂ ਨੇ ਸਥਿਤੀ ਨੂੰ ਅਜਿਹੀ ਸਥਿਤੀ ਤੱਕ ਨਾ ਪਹੁੰਚਾਉਣ ਦੀ ਚੇਤਾਵਨੀ ਦਿੱਤੀ ਹੈ ਜਿੱਥੇ ਕੋਈ ਵਾਪਸੀ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਦੁੱਖ ਝੱਲ ਚੁੱਕੇ ਹਾਂ ਅਤੇ ਕਈ ਕੀਮਤੀ ਜਾਨਾਂ ਗਵਾਈਆਂ ਹਨ, ਅਜਿਹੇ 'ਚ ਅਜਿਹੇ ਹਾਲਾਤ ਦੁਬਾਰਾ ਨਹੀਂ ਆਉਣ ਦਿੱਤੇ ਜਾਣੇ ਚਾਹੀਦੇ।  ਪਰ ਜਿਸ ਤਰ੍ਹਾਂ 'ਆਪ' ਸਰਕਾਰ ਸਥਿਤੀ ਨੂੰ ਸੰਭਾਲਣ 'ਚ ਗਲਤੀ ਕਰ ਰਹੀ ਹੈ, ਉਸ ਨਾਲ ਅਸੀਂ ਇਕ ਵਾਰ ਫਿਰ ਖਤਰੇ 'ਚ ਹਾਂ।

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD