Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਟਕਪੂਰਾ ਘਟਨਾ ਨੂੰ ਲੈ ਕੇ ਸਖ਼ਤ ਮੁੱਖ ਮੰਤਰੀ ਭਗਵੰਤ ਮਾਨ, ਘਟਨਾ ਦੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਗ੍ਰਿਫਤਾਰ ਕਰਨ ਦੇ ਹੁਕਮ

ਸੂਬੇ ਦੀ ਅਮਨ-ਸ਼ਾਂਤੀ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦਿੱਤੀ ਜਾਵੇਗੀ ਭੰਗ - ਮੁੱਖ ਮੰਤਰੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 10 Nov 2022

Last updated on: Nov 10, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕਰਦਿਆਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਕਿਸੇ ਵੀ ਕੀਮਤ ਉਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ।ਅੱਜ ਇੱਥੇ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੋਟਕਪੂਰਾ ਵਿਚ ਡੇਰਾ ਪ੍ਰੇਮੀ ਦੀ ਹੱਤਿਆ ਦੇ ਮਾਮਲੇ ਨੂੰ ਛੇਤੀ ਤੋਂ ਛੇਤੀ ਸੁਲਝਾਉਣ ਦੇ ਹੁਕਮ ਦਿੱਤੇ ਤਾਂ ਕਿ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਮਿਸਾਲੀ ਸਜ਼ਾ ਦਿਵਾਈ ਜਾ ਸਕੇ। 

ਇਸ ਦੌਰਾਨ ਸੀਨੀਅਰ ਪੁਲਿਸ ਅਫ਼ਸਰਾਂ ਨੇ ਮੁੱਖ ਮੰਤਰੀ ਨੂੰ ਇਸ ਘਟਨਾ ਬਾਰੇ ਤਫਸੀਲ ਨਾਲ ਜਾਣਕਾਰੀ ਦਿੱਤੀ।ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੁਲੀਸ ਵੱਲੋਂ ਇਸ ਸੰਵੇਦਨਸ਼ੀਲ ਮਾਮਲੇ ਦੀ ਹਰੇਕ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਕੇਸ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਕਾਨੂੰਨੀ ਸਿੱਟੇ ਉਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਅਪਰਾਧਿਕ ਘਟਨਾ ਨੂੰ ਜਾਤ ਜਾਂ ਮਜ਼ਹਬ ਦੀ ਸੰਕੀਰਣ ਨਜ਼ਰ ਨਾਲ ਨਹੀਂ ਦੇਖਿਆ ਜਾ ਸਕਦਾ ਅਤੇ ਇਸ ਜੁਰਮ ਨੂੰ ਅੰਜ਼ਾਮ ਦੇਣ ਵਾਲੇ ਕਿਸੇ ਵੀ ਸੂਰਤ ਵਿਚ ਬਖਸ਼ੇ ਨਹੀਂ ਜਾਣਗੇ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਅਜਿਹੀਆਂ ਘਟਨਾਵਾਂ ਰਾਹੀਂ ਸਾਡੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ, ਆਪਸੀ ਪਿਆਰ ਅਤੇ ਏਕਤਾ ਦੀਆਂ ਮਜ਼ਬੂਤ ਤੰਦਾਂ ਨੂੰ ਢਾਹ ਲਾਉਣ ਦੀਆਂ ਘਟੀਆ ਚਾਲਾਂ ਚੱਲੀਆਂ ਜਾ ਰਹੀਆਂ ਹਨ ਜਿਸ ਨੂੰ ਕਿਸੇ ਵੀ ਕੀਮਤ ਉਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਮੈਂ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਾਡੀ ਸਰਕਾਰ ਹਰ ਹਾਲ ਵਿਚ ਅਮਨ-ਸ਼ਾਂਤੀ ਕਾਇਮ ਰੱਖੇਗੀ ਅਤੇ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵੇਗੀ।”

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੀਨੀਅਰ ਅਫ਼ਸਰਾਂ ਨੂੰ ਸੂਬੇ ਭਰ 'ਚ ਨਾਕੇਬੰਦੀ ਅਤੇ ਸ਼ਹਿਰਾਂ 'ਚ ਪੁਲਸ ਦੀ ਥਾਂ ਥਾਂ ਤਾਇਨਾਤੀ 'ਤੇ ਜ਼ੋਰ ਦੇਣ ਲਈ ਕਿਹਾ ਤੇ ਨਾਲ ਹੀ ਲਾਇਸੰਸੀ ਹਥਿਆਰਾਂ ਦੀ ਸਮੀਖਿਆ ਕਰਨ ਦੇ ਵੀ ਆਦੇਸ਼ ਦਿੱਤੇ ਤਾਂ ਕਿ ਅਜਿਹੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਹਥਿਆਰਾਂ ਦੀ ਵਰਤੋਂ ਬਾਰੇ ਪਤਾ ਲਾਇਆ ਜਾ ਸਕੇ।  

ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਭਗਵੰਤ ਮਾਨ ਨੇ ਪੁਲਿਸ ਫੋਰਸ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਆਧੁਨਿਕ ਲੀਹਾਂ ਉਤੇ ਸਿਖਲਾਈ ਦੇਣ ਦੇ ਆਦੇਸ਼ ਦਿੱਤੇ ਤਾਂ ਕਿ ਪੁਲਿਸ ਫੋਰਸ ਨੂੰ ਹੋਰ ਮੁਸਤੈਦ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲਿਸ ਫੋਰਸ ਦਾ ਸ਼ਾਨਦਾਰ ਪਿਛੋਕੜ ਰਿਹਾ ਹੈ ਜਿਸ ਨੇ ਅੱਤਵਾਦ ਦੇ ਕਾਲੇ ਦੌਰ ਦਾ ਡਟ ਕੇ ਸਾਹਮਣਾ ਕੀਤਾ ਸੀ। 

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਆਪਣੀਆਂ ਪੇਸ਼ੇਵਾਰ ਸੂਝ-ਬੂਝ ਰਾਹੀਂ ਬੀਤੇ ਸਮੇਂ ਵਿਚ ਕਈ ਸੰਵੇਦਨਸ਼ੀਲ ਮਾਮਲਿਆਂ ਨੂੰ ਸੁਲਝਾਇਆ। ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਸੂਬੇ ਦੇ ਸ਼ਾਂਤਮਈ ਮਾਹੌਲ ਵਿਚ ਕੁੜੱਤਣ ਪੈਦਾ ਕਰਨ ਦੀਆਂ ਚਾਲਾਂ ਚੱਲਣ ਵਾਲੇ ਅਨਸਰਾਂ ਨਾਲ ਕਰੜੇ ਹੱਥੀਂ ਨਿਪਟੇਗੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD