Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਅਧਿਕਾਰੀਆਂ ਨੂੰ ਮਿੰਨੀ ਰੋਜ਼ ਗਾਰਡਨ 'ਚ ਕੰਕਰੀਟ ਦੇ ਬੈਡਮਿੰਟਨ ਕੋਰਟ ਨੂੰ ਬਦਲਣ ਦੇ ਹੁਕਮ ਦਿੱਤੇ

Ashok Prashar Pappi, Ashok Prashar, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 11 Nov 2022

Last updated on: Nov 11, 2022, 00:00 IST

ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ੁੱਕਰਵਾਰ ਨੂੰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖਿਡਾਰੀਆਂ ਨੂੰ ਸੱਟਾਂ ਤੋਂ ਬਚਣ ਲਈ ਕੰਕਰੀਟ ਬੈਡਮਿੰਟਨ ਕੋਰਟ ਨੂੰ ਤੁਰੰਤ ਰਵਾਇਤੀ ਸਿੰਥੈਟਿਕ ਕੋਰਟ ਨਾਲ ਬਦਲਿਆ ਜਾਵੇ।ਮਿੰਨੀ ਰੋਜ਼ ਗਾਰਡਨ ਦੇ ਸੁੰਦਰੀਕਰਨ ਅਤੇ ਮੁਰੰਮਤ ਦੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਨੇ ਕੰਕਰੀਟ ਬੈਡਮਿੰਟਨ ਕੋਰਟ ਦਾ ਪਤਾ ਲੱਗਣ 'ਤੇ ਹੈਰਾਨ ਹੁੰਦਿਆਂ  ਨਾਰਾਜ਼ਗੀ ਪ੍ਰਗਟਾਈ।  

ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਇੱਥੇ ਅਭਿਆਸ ਦੌਰਾਨ ਗੰਭੀਰ ਸੱਟਾਂ ਲੱਗ ਸਕਦੀਆਂ ਹਨ, ਜਿਸ ਤੋਂ  ਬਚਾਅ ਜਰੂਰੀ ਹੈ।ਵਿਧਾਇਕ ਨੇ ਤੁਰੰਤ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨੂੰ ਫੋਨ ਕਰਕੇ ਖਿਡਾਰੀਆਂ ਦੀ ਸੁਰੱਖਿਆ ਲਈ ਠੇਕੇਦਾਰ ਨੂੰ ਸਿੰਥੈਟਿਕ ਕੋਰਟ ਲਗਾਉਣ ਲਈ ਕਿਹਾ।  ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪਿਛਲੀ ਸਰਕਾਰ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ।

 ਪੱਪੀ ਨੇ ਕਿਹਾ, ''ਮੈਂ ਕੰਮ ਦੀ ਰਫਤਾਰ ਦੀ ਨਿਯਮਤ ਤੌਰ 'ਤੇ ਸਮੀਖਿਆ ਕਰ ਰਿਹਾ ਹਾਂ ਅਤੇ ਲੋਕਾਂ ਦੇ ਭਲੇ ਲਈ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਵਾਂਗਾ।'' ਪੱਪੀ ਨੇ ਕਿਹਾ ਕਿ ਲੋਕ ਸ਼ਹਿਰ ਦੀ ਤਰੱਕੀ ਬਾਰੇ ਕਿਸੇ ਵੀ ਸਮੇਂ ਉਨ੍ਹਾਂ ਨਾਲ ਗੱਲਬਾਤ ਕਰ ਸਕਦੇ ਹਨ।

 ਜ਼ਿਕਰਯੋਗ ਹੈ ਕਿ ਮਿੰਨੀ ਰੋਜ ਗਾਰਡਨ  ਦੇ ਸੁੰਦਰੀਕਰਨ ਅਤੇ ਨਵੀਨੀਕਰਨ ਦਾ ਕੰਮ ਪਿਛਲੇ ਸਾਲ ਕਰੀਬ 4 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਸੀ।

 

Tags: Ashok Prashar Pappi , Ashok Prashar , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD