Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 93 ਅਪਰਾਧੀ ਪੁੱਛਗਿਛ ਲਈ ਹਿਰਾਸਤ ‘ਚ ਲਏ

ਡੀ.ਆਈ.ਜੀ. ਗੁਰਪ੍ਰੀਤ ਭੁੱਲਰ ਨੇ ਰੂਪਨਗਰ ਰੇਂਜ ਦੇ ਜ਼ਿਲ੍ਹਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੀ ਕੀਤੀ ਅਗਵਾਈ

Crime News Punjab, Punjab Police, Police, Crime News, Gurpreet Singh Bhullar, Cordon and Search Operation, CASO

Web Admin

Web Admin

5 Dariya News

ਮੋਹਾਲੀ , 11 Nov 2022

Last updated on: Nov 11, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲੋਕਾਂ ਦਰਮਿਆਨ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਰੂਪਨਗਰ ਰੇਂਜ ਪੁਲਿਸ ਨੇ ਅੱਜ ਰੂਪਨਗਰ, ਐਸ.ਏ.ਐਸ. ਨਗਰ ਅਤੇ ਫ਼ਤਹਿਗੜ੍ਹ ਸਾਹਿਬ ਸਮੇਤ ਤਿੰਨ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ।

ਇਸ ਮੁਹਿੰਮ ਦੀ ਅਗਵਾਈ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.)-ਕਮ- ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਅਤੇ ਇਹ ਮੁਹਿੰਮ ਤਿੰਨ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼. ਜਿਹਨਾਂ ਵਿੱਚ ਐਸ.ਐਸ.ਪੀ. ਮੁਹਾਲੀ ਵਿਵੇਕ ਸ਼ੀਲ ਸੋਨੀ, ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਰਵਜੋਤ ਗਰੇਵਾਲ ਅਤੇ ਐਸ.ਐਸ.ਪੀ. ਰੂਪਨਗਰ ਸੰਦੀਪ ਗਰਗ ਸ਼ਾਮਲ ਹਨ, ਪੁਲਿਸ ਬਲਾਂ ਵੱਲੋਂ ਸਾਂਝੇ ਤੌਰ 'ਤੇ ਚਲਾਈ ਗਈ।

ਪੁਲੀਸ ਟੀਮਾਂ ਨੇ ਜ਼ੀਰਕਪੁਰ ਵਿੱਚ ਔਰਬਿਟ ਸੁਸਾਇਟੀ, ਲੋਹਗੜ੍ਹ ਵਿੱਚ ਪਾਰਕ ਪਲਾਜ਼ਾ, ਡੇਰਾਬੱਸੀ ਵਿੱਚ ਗੁਲਮੋਹਰ ਸਿਟੀ, ਲਾਲੜੂ ਵਿੱਚ ਡਰੀਮ ਹਾਊਸ ਸੁਸਾਇਟੀ, ਖਰੜ ਵਿੱਚ ਮਾਡਰਨ ਵੈਲੀ ਸੁਸਾਇਟੀ, ਸੈਕਟਰ-91 ਵਿੱਚ ਕੋਆਪਰੇਟਿਵ ਹੋਮ ਅਤੇ ਸੈਕਟਰ-91 ਵਿੱਚ ਵੈਂਬਲੀ ਸਮੇਤ ਸੱਤ ਸੁਸਾਇਟੀਆਂ ਤੋਂ ਇਲਾਵਾ ਭੀੜ-ਭਾੜ ਵਾਲੇ ਬਾਜ਼ਾਰ ਸਮੇਤ 3ਬੀ-ਟੂ ਵਿੱਚ ਛਾਪੇਮਾਰੀ ਕਰਕੇ ਘੱਟੋ-ਘੱਟ 93 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਪੁੱਛਗਿਛ ਲਈ ਹਿਰਾਸਤ ਵਿੱਚ ਲਿਆ ਹੈ। 

ਇਸ ਤੋਂ ਇਲਾਵਾ ਪੁਲੀਸ ਟੀਮਾਂ ਨੇ ਬਲਿਆਲੀ, ਬਿਲੌਂਗੀ, ਬੜਮਾਜਰਾ ਕਲੋਨੀ, ਜੁਝਾਰ ਨਗਰ ਕਲੋਨੀ ਅਤੇ ਮਟੌਰ ਸਮੇਤ ਪੰਜ ਪਿੰਡਾਂ ਵਿੱਚ ਵੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਕੁਝ ਕਿਰਾਏਦਾਰ ਬਿਨਾਂ ਤਸਦੀਕ ਕੀਤੇ ਉੱਥੇ ਰਹਿ ਰਹੇ ਹਨ ਅਤੇ ਕਈਆਂ ਨੇ ਆਪਣੇ ਫਲੈਟਾਂ ਨੂੰ ਅੱਗੇ ਕਿਰਾਏ ‘ਤੇ ਦਿੱਤਾ ਹੋਇਆ ਹੈ। 

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਚੈਕਿੰਗ ਦੌਰਾਨ ਕਿਰਾਏ ਦੇ ਮਕਾਨਾਂ 'ਤੇ ਰਹਿਣ ਵਾਲੇ ਕਿਰਾਏਦਾਰਾਂ ਦੀ ਵੀ ਪੜਤਾਲ ਕੀਤੀ।ਉਨ੍ਹਾਂ ਦੱਸਿਆ ਕਿ ਹਰੇਕ ਸੁਸਾਇਟੀ ਦੀ ਘੇਰਾਬੰਦੀ ਕਰਕੇ ਸਬੰਧਤ ਐਸ.ਐਸ.ਪੀਜ਼. ਦੀ ਨਿਗਰਾਨੀ ਹੇਠ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੀਆਂ ਮੁਹਿੰਮਾਂ ਜਾਰੀ ਰਹਿਣਗੀਆਂ।

ਡੀ.ਆਈ.ਜੀ. ਨੇ ਦੱਸਿਆ ਕਿ ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀਆਂ ਨੇ ਵੀ ਪੰਜਾਬ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਨਗਦੀ ਬਾਰੇ ਹੋਰ ਜਾਂਚ ਲਈ ਸ਼ੱਕ ਦੇ ਆਧਾਰ 'ਤੇ ਕਾਬੂ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , Gurpreet Singh Bhullar , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD