Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵਲੋਂ ਤਕਸੀਮ, ਇੰਤਕਾਲ, ਜਮਾਂਬੰਦੀ ਤੇ ਨਜਾਇਜ਼ ਕਬਜ਼ਿਆਂ ਦੇ ਕੇਸਾਂ ਨੂੰ ਪੂਰੀ ਤਰਜੀਹ ਦੇਣ ਦੇ ਨਿਰਦੇਸ਼

ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਮਾਮਲੇ ਸਮੇਂ ਸਿਰ ਨਿਪਟਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 11 Nov 2022

Last updated on: Nov 11, 2022, 00:00 IST

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਮੀਨਾਂ ਦੀ ਤਕਸੀਮ ਦੇ ਕੇਸਾਂ, ਇੰਤਕਾਲ, ਜਮਾਂਬੰਦੀ ਦੇ ਮਾਮਲਿਆਂ, ਹੜ੍ਹ ਰੋਕੂ ਕਾਰਜਾਂ, ਪੰਚਾਇਤੀ ਸ਼ਾਮਲਾਟਾਂ ਤੇ ਹੋਰ ਜ਼ਮੀਨਾਂ ਤੋਂ ਕਬਜ਼ੇ ਹਟਾਉਣ ਦੀਆਂ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਮਾਲ ਵਿਭਾਗ ਨਾਲ ਸਬੰਧਿਤ ਕਾਰਜਾਂ ਦੀ ਮਾਸਿਕ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਤਕਸੀਮ ਅਤੇ ਇੰਤਕਾਲਾਂ ਦੇ ਇਕ ਸਾਲ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦਾ ਢੁਕਵੀਂ ਪ੍ਰਕਿਰਿਆ ਅਪਣਾਉਂਦਿਆਂ ਤਰਜੀਹ ਦੇ ਅਧਾਰ ’ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਕਿਹਾ ਕਿ ਇੰਤਕਾਲ ਦੇ ਮਾਮਲਿਆਂ ਵਿੱਚ ਲੋੜੀਂਦੇ ਦਸਤਾਵੇਜ਼ ਜਾਰੀ ਕਰਕੇ ਅਜਿਹੀਆਂ ਅਰਜ਼ੀਆਂ ਦੀ ਬਕਾਇਆ ਦਰ ਸਿਫ਼ਰ ਕਰਨ ਨੂੰ ਪੂਰੀ ਤਵੱਜੋਂ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਇੰਤਕਾਲ ਜਾਰੀ ਕੀਤੇ ਜਾ ਸਕਣ। ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟਰੇਟਾਂ ਨੂੰ ਜਮ੍ਹਾਂਬੰਦੀਆਂ ਦੇ ਮਾਮਲਿਆਂ ਵਿੱਚ ਨਜ਼ਰਸਾਨੀ ਯਕੀਨੀ ਬਣਾਉਂਦਿਆਂ ਲੋਕਾਂ ਨੂੰ ਇਹ ਸਹੂਲਤ ਵੀ ਘੱਟੋ-ਘੱਟ ਸਮੇਂ ਵਿੱਚ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ।

ਕੋਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਦੇ ਮਾਮਲਿਆਂ ਵਿੱਚ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਕਾਰਨ ਹੋਈਆਂ ਮੌਤਾਂ ਵਿੱਚ ਸਾਰੇ ਸਬੰਧਿਤ ਪਰਿਵਾਰਾਂ ਨੂੰ ਐਕਸਗ੍ਰੇਸ਼ੀਆ ਦੀ ਰਕਮ   ਜਾਰੀ ਕਰਨੀ ਯਕੀਨੀ ਬਣਾਈ ਜਾਵੇ। ਮੀਟਿੰਗ ਦੌਰਾਨ ਦੱਸਿਆ ਗਿਆਾ ਕਿ 20 ਮਾਰਚ 2022 ਤੋਂ ਪਹਿਲਾਂ ਵਾਇਰਸ ਨਾਲ ਜਾਨ ਗੁਆਉਣ ਵਾਲਿਆਂ ਦੇ ਵਾਰਸਾਂ ਨੂੰ 90 ਦਿਨਾਂ ਦੇ ਵਿੱਚ-ਵਿੱਚ ਅਤੇ 20 ਮਾਰਚ ਤੋਂ ਬਾਅਦ ਕੋਵਿਡ ਨਾਲ ਹੋਈਆਂ ਮੌਤਾਂ ਦੇ ਮਾਮਲਿਆਂ ਵਿੱਚ ਐਕਸਗ੍ਰੇਸ਼ੀਆ ਲਈ ਬਿਨੈਪੱਤਰ 60 ਦਿਨ ਦੇ ਅੰਦਰ-ਅੰਦਰ ਸਬੰਧਿਤ ਅਥਾਰਟੀ ਨੂੰ ਦੇਣ ਦੀ ਵਿਵਸਥਾ ਹੈ। 

ਉਨ੍ਹਾਂ ਦੱਸਿਆ ਕਿ ਜੇਕਰ ਕੋਈ ਪਰਿਵਾਰ ਇਸ ਮਿਆਦ ਦੌਰਾਨ ਅਰਜ਼ੀ ਦੇਣ ਤੋਂ ਰਹਿ ਗਿਆ ਹੋਵੇ ਤਾਂ ਉਹ ਜਾਇਜ਼ ਕਾਰਨ ਦੱਸਕੇ ਸਬੰਧਿਤ ਥਾਂ ’ਤੇ ਬਿਨੈਪੱਤਰ ਦੇ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਆਉਂਦੇ ਸਮੇਂ ਵਿੱਚ ਹੜ੍ਹਾਂ ਦੀ ਰੋਕਥਾਮ ਲਈ ਸ਼ੁਰੂ ਪ੍ਰਕਿਰਿਆਵਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਲ 2023 ਵਿੱਚ ਹੜ੍ਹਾਂ ਦੀ ਸਥਿਤੀ ਵਾਲੇ ਸਮੇਂ ਤੋਂ ਢੁਕਵਾਂ ਸਮਾਂ ਪਹਿਲਾਂ ਸਾਰੇ ਲੋੜੀਂਦੇ ਪ੍ਰਬੰਧ ਹਰ ਹਾਲ ਯਕੀਨੀ ਬਣਾ ਲਏ ਜਾਣ ਤਾਂ ਜੋ ਕਿਸੇ ਵੀ ਆਫ਼ਤ ਵਾਲੀ ਸਥਿਤੀ ਨਾਲ ਸਹਿਜੇ ਹੀ ਨਜਿੱਠਿਆ ਜਾ ਸਕੇ। 

ਪੰਚਾਇਤੀ ਅਤੇ ਸ਼ਾਮਲਾਟ ਜ਼ਮੀਨਾਂ ’ਤੇ ਨਜਾਇਜ਼ ਕਬਜ਼ਿਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਲੋੜੀਂਦੀ ਕਾਰਵਾਈ ਨੂੰ ਤੇਜ਼ੀ ਨਾਲ ਅਮਲ ਵਿੱਚ ਲਿਆਉਂਦਿਆਂ ਇਹ ਜ਼ਮੀਨਾਂ ਕਬਜ਼ਿਆਂ ਤੋਂ ਮੁਕਤ ਕਰਵਾਈਆਂ ਜਾਣ। ਜਸਪ੍ਰੀਤ ਸਿੰਘ ਨੇ ਅਧਿਕਾਰੀਆਂ ਨੂੰ 47-ਏ ਦੇ ਪੈਡਿੰਗ ਕੇਸਾਂ ਵਿੱਚ ਜਲਦ ਰਿਕਵਰੀ ਨੂੰ ਯਕੀਨੀ ਬਣਾਉਣ ਲਈ ਕਿਹਾ।

ਖ਼ਾਨਗੀ ਤਕਸੀਮ ਲਈ ਪੋਰਟਲ ਦਾ ਲਾਹਾ ਲੈਣ ਲੋਕ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਖ਼ਾਨਗੀ ਤਕਸੀਮਾਂ ਦੇ ਮਾਮਲਿਆਂ ਵਿੱਚ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੇਸਾਂ ਦੇ ਸਮਾਂਬੱਧ ਨਿਪਟਾਰੇ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਪੋਰਟਲ https://eservices.punjab.gov.in  ਰਾਹੀਂ ਤੈਅ ਫੀਸ ਭਰ ਕੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੋਰਟਲ ਰਾਹੀਂ ਲੋਕ ਆਪਸੀ ਸਹਿਮਤੀ ਨਾਲ ਫ਼ੈਸਲਾ ਲੈ ਕੇ ਅਗਲੇਰੀ ਕਾਰਵਾਈ ਲਈ ਪੋਰਟਲ ’ਤੇ ਦਸਤਾਵੇਜ਼ ਅਪਲੋਡ ਕਰ ਸਕਦੇ ਹਨ ਤਾਂ ਜੋ ਜ਼ਮੀਨੀ ਝਗੜਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾ ਸਕੇ।

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD