Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਵਰਗੀ ਖੁਸ਼ਹਾਲ ਬਹਿਲ ਦੇ 95ਵੇਂ ਜਨਮ ਦਿਨ ਮੌਕੇ ਸਮਰਪਣ ਦਿਵਸ ਮਨਾਇਆ ਗਿਆ

ਖੂਨਦਾਨ ਕੈਂਪ ਲਗਾਉਣ ਦੇ ਨਾਲ ਸ਼ਹੀਦ ਪਰਿਵਾਰਾਂ ਨੂੰ ਕੀਤਾ ਸਨਮਾਨਿਤ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab, Jalandhar

Web Admin

Web Admin

5 Dariya News

ਗੁਰਦਾਸਪੁਰ , 11 Nov 2022

Last updated on: Nov 11, 2022, 00:00 IST

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਆਪਣੇ ਪਿਤਾ ਸਵਰਗੀ ਸ੍ਰੀ ਖੁਸ਼ਹਾਲ ਬਹਿਲ, ਸਾਬਕਾ ਮੰਤਰੀ, ਪੰਜਾਬ ਸਰਕਾਰ ਦੇ 95ਵੇਂ ਜਨਮ ਦਿਨ ਮੌਕੇ ਅੱਜ ਗੁਰਦਾਸਪੁਰ ਪਬਲਿਕ ਸਕੂਲ, ਬਹਿਰਾਮਪੁਰ ਰੋਡ, ਗੁਰਦਾਸਪੁਰ ਵਿਖੇ ਸਮਰਪਣ ਦਿਵਸ ਮਨਾਇਆ ਗਿਆ। ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਖੂਨਦਾਨ ਕੈਂਪ ਲਗਾਇਆ ਗਿਆ ਅਤੇ ਨਾਲ ਹੀ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਕੇ ਸਵਰਗੀ ਸ੍ਰੀ ਖੁਸ਼ਹਾਲ ਬਹਿਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਸਮਰਪਣ ਦਿਵਸ ਮੌਕੇ ਆਪਣੇ ਪਿਤਾ ਸਵਰਗੀ ਸ੍ਰੀ ਖੁਸ਼ਹਾਲ ਬਹਿਲ ਨੂੰ ਯਾਦ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਜੀ ਨੇ ਆਪਣੀ ਸਾਰੀ ਜ਼ਿੰਦਗੀ ਬਹੁਤ ਇਮਾਨਦਾਰੀ ਅਤੇ ਨੇਕ ਨੀਅਤੀ ਨਾਲ ਲੋਕਾਂ ਦੀ ਸੇਵਾ ਕੀਤੀ ਸੀ ਅਤੇ ਉਨ੍ਹਾਂ ਵੱਲੋਂ ਕੀਤੇ ਨੇਕ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। 

ਸ੍ਰੀ ਬਹਿਲ ਨੇ ਕਿਹਾ ਕਿ ਇਮਾਨਦਾਰੀ, ਲੋਕ ਸੇਵਾ ਅਤੇ ਉੱਚੀਆਂ ਇਖਲਾਕੀ ਕਦਰਾਂ-ਕੀਮਤਾਂ ਦੀ ਗੁੜਤੀ ਉਨ੍ਹਾਂ ਨੂੰ ਆਪਣੇ ਪਿਤਾ ਜੀ ਤੋਂ ਮਿਲੀ ਹੈ ਅਤੇ ਉਹ ਪੂਰੀ ਨੇਕ ਨੀਅਤੀ ਨਾਲ ਆਪਣੇ ਪਿਤਾ ਜੀ ਦੀ ਇਮਾਨਦਾਰੀ ਦੀ ਵਿਰਾਸਤ ਨੂੰ ਅੱਗੇ ਵਧਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਨਾਲ ਆਪਣੇ ਇਲਾਕੇ ਅਤੇ ਸੂਬੇ ਦੀ ਸੇਵਾ ਕਰਦੇ ਰਹਿਣਗੇ।

ਇਸ ਦੌਰਾਨ ਸਵਰਗੀ ਸ੍ਰੀ ਖੁਸ਼ਹਾਲ ਬਹਿਲ ਜੀ ਦੀ ਯਾਦ ਵਿੱਚ ਖੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ਦੀ ਸ਼ੁਰੂਆਤ ਸ੍ਰੀ ਖੁਸ਼ਹਾਲ ਬਹਿਲ ਦੇ ਪੋਤਰਿਆਂ ਧਰੁਵ ਬਹਿਲ, ਕਬੀਰ ਬਹਿਲ ਅਤੇ ਦੇਵ ਬਹਿਲ ਦੇ ਖੁਨ ਦਾਨ ਕਰਕੇ ਕੀਤੀ। ਇਸ ਤੋਂ ਬਾਅਦ ਬਲੱਡ ਡੋਨਰ ਸੁਸਾਇਟੀ ਗੁਰਦਾਸਪੁਰ ਦੇ ਵਲੰਟੀਅਰਜ਼ ਅਤੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ 68 ਯੂਨਿਟ ਖੂਨ ਦਾਨ ਕੀਤਾ ਗਿਆ। 

ਸਾਰੇ ਖੁਨ ਦਾਨ ਕਰਨ ਵਾਲੇ ਵਲੰਟੀਅਰਜ਼ ਦੀ ਇਸ ਨੇਕ ਕਾਰਜ ਲਈ ਸ਼ਲਾਘਾ ਕੀਤੀ ਗਈ। ਇਸ ਮੌਕੇ ਸ੍ਰੀ ਰਮਨ ਬਹਿਲ ਵੱਲੋਂ 15 ਸ਼ਹੀਦੀ ਪਰਿਵਾਰਾਂ ਨੂੰ ਵੀ ਵਿਸ਼ੇਸ਼ ਤੌਰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ, ਸ਼ਹੀਦ ਪਰਿਵਾਰ ਕਲਿਆਣ ਸੰਮਤੀ ਦੇ ਪ੍ਰਧਾਨ ਰਵਿੰਦਰ ਵਿੱਕੀ, ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਸ੍ਰੀ ਤਰੁਨ ਮਹਾਜਨ ਸਮੇਤ ਹੋਰ ਵੀ ਮੋਹਤਬਰ ਵਿਅਕਤੀ ਹਾਜ਼ਰ ਸਨ।  

    

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD