Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮਾਨ ਸਰਕਾਰ ਨੇ 7 ਮਹੀਨਿਆਂ ਵਿੱਚ 25000 ਸਰਕਾਰੀ ਨੌਕਰੀਆਂ ਦਿੱਤੀਆਂ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਨਾਲ ਖੜ੍ਹੀ, ਅਮਨ ਸ਼ਾਤੀ ਨੂੰ ਹਰ ਕੀਮਤ ਤੇ ਰੱਖਿਆ ਜਾਵੇਗਾ ਬਰਕਰਾਰ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਅੰਮ੍ਰਿਤਸਰ , 11 Nov 2022

Last updated on: Nov 11, 2022, 00:00 IST

ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਸੂਬੇ ਵਿੱਚ ਕਿਸੇ ਨੂੰ ਵੀ ਅਮਨ ਸ਼ਾਂਤੀ ਭੰਗ ਕਰਨ ਨਹੀਂ ਦੇਵੇਗੀ ਅਤੇ ਸੂਬੇ ਅੰਦਰ ਸ਼ਾਂਤੀ ਨੂੰ ਹਰ ਕੀਮਤ ਤੇ ਬਰਕਰਾਰ ਰੱਖਿਆ ਜਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਪੰਚਾਇਤ ਵਿਭਾਗ ਵਿੱਚ 21 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਕੀਤਾ।

ਸ੍ਰ ਧਾਲੀ ਵਾਲ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੇ 7 ਮਹੀਨਿਆਂ ਦੇ  ਘੱਟ ਅਰਸੇ ਵਿੱਚ 25000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ੍ਰ ਧਾਲੀਵਾਲ ਨੇ ਨਵੇਂ ਭਰਤੀ ਹੋਏ ਨਵਯੁਵਕਾਂ ਨੂੰ ਕਿਹਾ ਕਿ ਉਹ ਇਸ ਵਿਭਾਗ ਵਿੱਚ ਪੂਰੀ ਇਮਾਨਦਾਰੀ ਅਤੇ ਅਣਥੱਕ ਮਿਹਨਤ ਨਾਲ ਕੰਮ ਕਰਨ ਤਾਂ ਜੋ ਪੰਜਾਬ ਦੇ 12560 ਪਿੰਡਾਂ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। 

ਉਨ੍ਹਾਂ ਨਵਯੁਵਕਾਂ ਨੂੰ ਕਿਹਾ ਕਿ ਮਹਿਕਮੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੰਮ ਕਰੋ ਅਤੇ ਵਧੀਆ ਸੇਵਾਵਾਂ ਦਿਓ ਤਾਂ ਜੋ ਪੰਜਾਬ ਨੂੰ ਖੂਬਸੂਰਤ ਪੰਜਾਬ ਬਣਾ ਸਕੀਏ।ਸ੍ਰ ਧਾਲੀਵਾਲ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਨਾਲ ਖੜ੍ਹੀ ਹੈ ਅਤੇ ਪ੍ਰਵਾਸੀ ਪੰਜਾਬੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। 

ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ਵਿੱਚ ਪਿਛਲੇ ਦਿਨੀਂ ਪ੍ਰਵਾਸੀ ਪੰਜਾਬੀ ਦੇ ਪਰਿਵਾਰਾਂ ਨਾਲ ਹੋਈ ਘਟਨਾ ਤੇ ਕਿਹਾ ਕਿ ਸਾਰੇ ਦੋਸ਼ੀਆਂ ਨੂੰ ਫੜ ਲਿਆ ਗਿਆ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਜਾਣ-ਬੁੱਝ ਕੇ ਇਸ ਘਟਨਾ ਨੂੰ ਸਿਆਸੀ ਰੰਗਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੋਹਾਂ ਸ਼ਰਾਬ ਦੇ ਠੇਕੇਦਾਰਾਂ ਆਪਸੀ ਰੰਜਿਸ਼ ਕਾਰਨ ਇਹ ਘਟਨਾ ਵਾਪਰੀ ਅਤੇ ਇਸ ਖਮਿਆਜਾ ਪ੍ਰਵਾਸੀ ਪੰਜਾਬੀ ਪਰਿਵਾਰ ਨੂੰ ਭੁਗਤਣਾ ਪਿਆ ਜਿਸ ਦਾ ਸਾਨੂੰ ਖੇਦ ਹੈ।

ਇਸ ਮੌਕੇ ਨਵੇਂ ਭਰਤੀ ਹੋਏ ਨਵਯੁਵਕਾਂ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਆਸ਼ਰਿਤ ਪਰਿਵਾਰਾਂ ਦੇ ਨੌਕਰੀ ਕੇਸ ਪੈਡਿੰਗ ਚੱਲ ਰਹੇ ਸਨ ’ਤੇ ਮੰਤਰੀ ਪੇਂਡੂ ਵਿਕਾਸ ਦੀਆਂ ਕੋਸ਼ਿਸ਼ਾਂ ਸਦਕਾ ਹੀ ਅੱਜ ਇਨ੍ਹਾਂ ਨੂੰ ਨੌਕਰੀ ਦਿੱਤੇ ਜਾ ਸਕੇ ਹਨ। ਉਨ੍ਹਾਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਕਿਹਾ ਕਿ ਉਹ ਸਰਕਾਰੀ ਨੌਕਰੀ ਨੂੰ ਤਨਦੇਹੀ ਨਾਲ ਕਰਨ ਤਾਂ ਜੋ ਉਨ੍ਹਾਂ ਦੇ ਪਰਿਵਾਰ ਫਖਰ ਮਹਿਸੂਸ ਕਰ ਸਕਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੁੱਧਲ, ਡਿਪਟੀ ਸੀ:ਈ:ਓ ਕਪੂਰਥਲਾ ਸ੍ਰ ਗੁਰਪ੍ਰਤਾਪ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸਤੀਸ਼ ਕੁਮਾਰ, ਸ੍ਰੀ ਸਤਪਾਲ ਸੋਖੀ, ਐਡਵੋਕੇਟ ਰਾਜੀਵ ਮਦਾਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

 

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD