Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਗੁਰਦਾਸਪੁਰ ਨੇ ਆਪਣਾ 16ਵਾਂ ਲਾਭ ਵੰਡ ਸਮਾਗਮ ਕਰਵਾਇਆ

ਚੇਅਰਮੈਨ ਰਮਨ ਬਹਿਲ ਨੇ ਮੁੱਖ ਮਹਿਮਾਨ ਵਜ਼ੋਂ ਹਾਜ਼ਰੀ ਭਰੀ, ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦੀ ਭਲਾਈ ਲਈ ਵਚਨਬੱਧ : ਚੇਅਰਮੈਨ ਰਮਨ ਬਹਿਲ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਗੁਰਦਾਸਪੁਰ , 12 Nov 2022

Last updated on: Nov 12, 2022, 00:00 IST

“ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਗੁਰਦਾਸਪੁਰ” ਵੱਲੋਂ ਅੱਜ ਆਪਣਾ 16ਵਾਂ ਲਾਭ ਵੰਡ ਸਮਾਗਮ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਸ਼ਾਮਿਲ ਹੋਏ।ਸਮਾਗਮ ਦੌਰਾਨ ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ 16ਵੇਂ ਲਾਭ ਵੰਡ ਸਮਾਗਮ ਦੀ ਵਧਾਈ ਦਿੰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਹ ਯੂਨੀਅਨ ਪਿਛਲੇ ਲੰਮੇ ਸਮੇਂ ਤੋਂ ਬੜੀ ਸਫਲਤਾ ਨਾਲ ਚੱਲ ਰਹੀ ਹੈ। 

ਇਸਦੀ ਖਾਸ ਗੱਲ ਇਹ ਹੈ ਕਿ ਯੂਨੀਅਨ ਦਾ ਜੋ ਵੀ ਲਾਭ ਹੁੰਦਾ ਹੈ ਉਸਨੂੰ ਆਪਣੇ ਮੈਂਬਰਾਂ ਤੇ ਕਿਰਤੀਆਂ ਵਿੱਚ ਵੰਡਿਆਂ ਜਾਂਦਾ ਹੈ।ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਰਹਿਤ ਸਾਜ਼ਗਾਰ ਮਹੌਲ ਤਿਆਰ ਕਰ ਰਹੀ ਹੈ ਤਾਂ ਜੋ ਸੂਬੇ ਵਿੱਚ ਕਾਰੋਬਾਰ ਅਤੇ ਵਪਾਰ ਸਮੇਤ ਹਰ ਖੇਤਰ ਦਾ ਕੰਮ-ਕਾਜ ਵਧੇ-ਫੁੱਲੇ। 

ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਵਿਭਾਗਾਂ ਵਿੱਚ ਕਰਵਾਏ ਜਾਂਦੇ ਵਿਕਾਸ ਕਾਰਜਾਂ ਵਿੱਚ ਸਹਿਕਾਰੀ ਕਿਰਤ ਯੂਨੀਅਨਾਂ ਨੂੰ ਵੱਧ ਤੋਂ ਵੱਧ ਮੌਕਾ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਯੂਨੀਅਨ ਮੈਂਬਰਾਂ ਨੂੰ ਭਰੋਸਾ ਦਿੱਤਾ ਉਨ੍ਹਾਂ ਦੀਆਂ ਜੋ ਵੀ ਮੰਗਾਂ ਹਨ ਉਹ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ।ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਸਾਰੀ ਮਜ਼ਦੂਰਾਂ ਨੂੰ ਕਿਰਤ ਵਿਭਾਗ ਰਾਹੀਂ ਰਜਿਸਟਰਡ ਕਰਕੇ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਸੁਸਾਇਟੀ ਦੇ ਮੈਂਬਰਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਮੈਂਬਰ ਅਜੇ ਤੱਕ ਉਸਾਰੀ ਮਜ਼ਦੂਰ ਬੋਰਡ ਨਾਲ ਰਜਿਸਟਰਡ ਨਹੀਂ ਹੋਏ ਤਾਂ ਉਹ ਕਿਰਤ ਵਿਭਾਗ ਦੇ ਦਫ਼ਤਰ ਜਾ ਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਸ੍ਰੀ ਬਹਿਲ ਨੇ ਯੂਨੀਅਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਸਨਮਾਨਤ ਵੀ ਕੀਤਾ।

ਸਮਾਗਮ ਦੌਰਾਨ “ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਗੁਰਦਾਸਪੁਰ” ਦੇ ਚੇਅਰਮੈਨ ਬਲਵੰਤ ਸਿੰਘ, ਵਾਇਸ ਚੇਅਰਮੈਨ ਭੁਪਿੰਦਰਜੀਤ ਸਿੰਘ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ, ਮੈਨੇਜਰ ਪ੍ਰੇਮ ਮਸੀਹ, ਨੀਰਜ ਸਲਹੋਤਰਾ, ਸੁਖਜਿੰਦਰ ਸਿੰਘ, ਹਰਪ੍ਰੀਤ ਸਿੰਘ, ਜਗਤਾਰ ਸਿੰਘ ਗੌਂਸਲ, ਪ੍ਰੇਮ ਸਿੰਘ ਤੋਂ ਇਲਾਵਾ ਵੀ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD