Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੈਂਟਲ ਕਾਲਜ ਵਿਖੇ 2.15 ਕਰੋੜ ਰੁਪਏ ਦੀ ਲਾਗਤ ਨਾਲ 20 ਐਮ.ਵੀ.ਏ. ਦਾ ਨਵਾਂ ਬਿਜਲੀ ਟਰਾਂਸਫਾਰਮਰ ਕੀਤਾ ਜਾਵੇਗਾ ਸਥਾਪਿਤ - ਈ.ਟੀ.ਓ.

ਗੁਰੂ ਨਾਨਕ ਦੇਵ ਹਸਪਤਾਲ ਵਿਖੇ 47 ਸਾਲ ਪੁਰਾਣੇ ਬਿਜਲੀ ਟਰਾਂਸਫਾਰਮਰ 60 ਲੱਖ ਰੁਪਏ ਦੀ ਲਾਗਤ ਨਾਲ ਬਦਲੇ ਜਾਣਗੇ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 12 Nov 2022

Last updated on: Nov 12, 2022, 00:00 IST

ਪਿਛਲੇ ਕੁੱਝ ਦਿਨਾਂ ਤੋਂ ਡੇਂਗੂ ਨਾਲ ਪੀੜ੍ਹਤ ਹਰਭਜਨ ਸਿੰਘ ਈ.ਟੀ.ਓ. ਜਿਨਾਂ ਦਾ ਇਲਾਜ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਚਲ ਰਿਹਾ ਸੀ, ਪੂਰੀ ਤਰ੍ਹਾਂ ਸਿਹਤਯਾਬ ਹੋ ਗਏ ਹਨ ਅਤੇ ਉਨਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਡਾਕਟਰਾਂ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਵੀ ਡੇਂਗੂ ਦਾ ਵਧੀਆ ਇਲਾਜ ਹੋ ਰਿਹਾ ਹੈ ਅਤੇ ਡੇਂਗੂ ਦੇ ਸਾਰੇ ਟੈਸਟ ਵੀ ਮੁਫ਼ਤ ਹੁੰਦੇ ਹਨ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਵਰਗੀ ਬਿਮਾਰੀ ਤੋਂ ਬੱਚ ਕੇ ਰਹਿਣ ਅਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਡੇਂਗੂ ਤੋਂ ਬਚਿਆ ਜਾ ਸਕੇ। 

ਉਨਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਦੀ ਕੋਈ ਕਮੀ ਨਹੀਂ ਹੈ ਅਤੇ ਮਾਹਰ ਡਾਕਟਰ ਡੇਂਗੂ ਮਰੀਜਾਂ ਦਾ ਇਲਾਜ ਕਰ ਰਹੇ ਹਨ।ਬਿਜਲੀ ਮੰਤਰੀ ਨੇ ਦੱਸਿਆ ਕਿ ਗੁਰੂ ਨਾਨਕ ਹਸਪਤਾਲ ਵਿਖੇ ਆਈ.ਸੀ.ਯੂ. ਬਿਲਡਿੰਗ ਦੇ ਥੱਲੇ 1000 ਕਿਲੋਵਾਟ ਦੇ 47 ਸਾਲ ਪੁਰਾਣੇ 2 ਬਿਜਲੀ ਟਰਾਂਸਫਾਰਮਰ ਲੱਗੇ ਹੋਏ ਸਨ, ਜਿਸ ਨਾਲ ਕਿ ਕਦੇ ਵੀ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਸੀ ਨੂੰ ਤੁਰੰਤ ਬਦਲਣ ਦੇ ਆਦੇਸ਼ ਜਾਰੀ ਕੀਤੇ ਅਤੇ ਕਿਹਾ ਕਿ 60 ਲੱਖ ਰੁਪਏ ਦੀ ਲਾਗਤ ਨਾਲ 4 ਨਵੇਂ 500 ਕਿਲੋਵਾਟ ਦੇ ਬਿਜਲੀ ਟਰਾਂਸਫਾਰਮਰ ਇਥੇ ਸਥਾਪਿਤ ਕੀਤੇ ਜਾਣਗੇ। 

ਬਿਜਲੀ ਮੰਤਰੀ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਇਸੇ ਹਸਪਤਾਲ ਵਿੱਚ  ਬਿਜਲੀ ਦੇ 2 ਟਰਾਂਸਫਾਰਮਰਾਂ ਨੂੰ ਅੱਗ ਲੱਗ ਗਈ ਸੀ, ਪਰੰਤੂ ਕੋਈ ਜਾਨੀ ਮਾਲ ਨੁਕਸਾਨ ਹੋਣ ਤੋਂ ਬੱਚ ਗਿਆ ਸੀ, ਜਿਸਨੂੰ ਕਿ ਤੁਰੰਤ ਰਾਤੋਂ ਰਾਤ ਦੋਨਾਂ ਟਰਾਂਸਫਾਰਮਾਂ ਨੂੰ ਬਦਲ ਦਿੱਤਾ ਗਿਆ ਸੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਕੋਈ ਵੀ ਕਮੀ ਪੇਸ਼ੀ ਨਹੀਂ ਰਹਿਣ ਦਿੱਤੀ ਜਾਵੇਗੀ।

ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਵੀਨਾ ਚਤਰਥ ਨੇ ਮੰਤਰੀ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਕਿ ਡੈਂਟਲ ਕਾਲਜ ਵਿਚ ਸਥਾਪਿਤ 66ਕੇਵੀ ਸਬ ਸਟੇਸ਼ਨ ਦਾ ਲੋਡ ਵਧਾਉਣ ਦੀ ਜ਼ਰੂਰਤ ਹੈ, ਜਿਸ ਤੇ ਤੁਰੰਤ ਹੁਕਮ ਜਾਰੀ ਕਰਦਿਆਂ ਸ: ਬਿਜਲੀ ਮੰਤਰੀ ਨੇ ਦੱਸਿਆ ਕਿ ਇਥੇ 20 ਐਮ.ਵੀ.ਏ. ਦਾ ਟਰਾਂਸਫਾਰਮਰ ਲੱਗਾ ਦਿੱਤਾ ਜਾਵੇਗਾ ਜਿਸ ਤੇ 2.15 ਕਰੋੜ ਰੁਪਏ ਖਰਚ ਆਉਣਗੇ ਅਤੇ 12.5 ਲੱਖ ਰੁਪਏ ਦੀ ਲਾਗਤ ਨਾਲ 66ਕੇਵੀ ਦੇ ਨਵੇਂ 6 ਬ੍ਰੇਕਰ ਵੀ ਲਗਾਏ ਜਾਣਗੇ।  

ਦੱਸਣਯੋਗ ਹੈ ਕਿ ਇਸ ਮੌਕੇ ਡਾਇਰੈਕਟਰ ਵੰਡ ਪੀ.ਐਸ.ਪੀ.ਸੀ.ਐਲ. ਪਟਿਆਲਾ ਸ: ਡੀ.ਪੀ.ਐਸ. ਗਰੇਵਾਲ ਉੱਚੇਚੇ ਤੋਰ ਤੇ ਪੁੱਜੇ ਹੋਏ ਸਨ, ਜਿਨਾਂ ਨੇ ਡਾਕਟਰਾਂ ਦੇ ਨਾਲ ਹਸਪਤਾਲ ਦਾ ਦੌਰਾ ਵੀ ਕੀਤਾ ਅਤੇ ਕਿਹਾ ਕਿ ਬਿਜਲੀ ਦੀਆਂ ਸਾਰੀਆਂ ਮੁਸ਼ਕਿਲਾਂ ਨੂੰ ਜਲਦ ਹੀ ਦੂਰ ਕਰ ਦਿੱਤਾ ਜਾਵੇਗਾ ਅਤੇ ਪੁਰਾਣੇ ਟਰਾਂਸਫਰਮਰਾਂ ਨੂੰ ਬਦਲ ਦਿੱਤਾ ਜਾਵੇਗਾ।ਇਸ ਮੌਕੇ ਡੀ.ਐਮ.ਆਰ.ਆਈ. ਪੰਜਾਬ ਸ੍ਰੀ ਅਵਨੀਸ਼ ਕੁਮਾਰ, ਨੋਡਲ ਅਫ਼ਸਰ ਡੀ.ਐਮ.ਆਰ.ਆਈ. ਡਾ. ਜਸਬੀਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ, ਡਾ. ਨਿਰਮਾਣ ਸਿੰਘ ਤੋਂ ਇਲਾਵਾ ਹੋਰ ਡਾਕਟਰ ਵੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD