Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਰਾਸ਼ਟਰੀ ਲੋਕ ਅਦਾਲਤ ਦੌਰਾਨ 7 ਜੋੜੇ ਮੁੜ ਇੱਕਠਿਆਂ ਰਹਿਣ ਲਈ ਤਿਆਰ

ਰਾਸ਼ਟਰੀ ਲੋਕ ਅਦਾਲਤ ਦੌਰਾਨ 8756 ਕੇਸਾਂ ਦਾ ਨਿਪਟਾਰਾ

Lok Adalat, Judiciary, National Lok Adalat, District Legal Services Authority, S.A.S. Nagar, Justice Tejinder Singh Dhindsa

Web Admin

Web Admin

5 Dariya News

ਐਸ ਏ ਐਸ ਨਗਰ , 12 Nov 2022

Last updated on: Nov 12, 2022, 00:00 IST

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਤੇਜਿੰਦਰ ਸਿੰਘ ਢੀਂਡਸਾ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਅਤੇ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਅੱਜ ਮਿਤੀ 12.11.2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। 

ਇਸ ਲੋਕ ਅਦਾਲਤ ਵਿਚ ਕ੍ਰਿਮੀਨਲ ਕੰਪਾਉਂਡਏਬਲ ਓਫੈਂਸਜ਼, ਐੇਨ.ਆਈ. ਐਕਟ ਕੇਸ ਅੰਡਰ ਸੈਕਸ਼ਨ-138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਮੈਟ੍ਰੀਮੋਨੀਅਲ ਡਿਸਪਿਉਟਜ਼, ਲੇਬਰ ਡਿਸਪਿਉਟਜ਼, ਲੈਂਡ ਐਕਿਉਜ਼ਿਸ਼ਨ ਕੇਸ, ਇਲੈਕਟ੍ਰੀਸਿਟੀ ਐਂਡ ਵਾਟਰ ਬਿੱਲ (ਐਕਸਕਲੁਡਿੰਗ ਨੌਨ-ਕੰਪਾਉਂਡਏਬਲ ਥੈਫਟ ਕੇਸ), ਸਰਵਿਸਿਜ਼ ਮੈਟਰ ਰਿਲੈਟਿੰਗ ਟੁ ਪੇਅ ਐਂਡ ਅਲਾਉਐਂਸ ਐਂਡ ਰਿਟ੍ਰਾਇਲ ਬੈਨੇਫਿਟਜ਼, ਰੇਵਿਨਿਊ ਕੇਸ ਅਤੇ ਹੋਰ ਸਿਵਲ ਕੇਸ (ਰੈਂਟ, ਈਜ਼ਮੈਂਟਰੀ ਰਾਈਟਸ, ਇਨਜੰਕਸ਼ਨ ਸੂਟਸ, ਸਪੈਸਿਫਿਕ ਪਰਫੋਰਮੈਂਸ) ਕੇਸ ਨਿਪਟਾਰੇ ਲਈ ਰੱਖੇ ਗਏ।

ਇਸ ਕੌਮੀ ਲੋਕ ਅਦਾਲਤ ਲਈ ਜਿਲ੍ਹਾ ਅਦਾਲਤ ਮੋਹਾਲੀ ਵਿੱਚ 14 ਜੁਡੀਸ਼ੀਅਲ ਅਧਿਕਾਰੀਆਂ ਦੇ ਬੈਂਚ, 5 ਰੈਵੇਨਿਊ ਬੈਂਚ ਅਤੇ ਇਕ ਬੈਂਚ ਸਹਾਇਕ ਲੇਬਰ ਕਮਿਸ਼ਨਰ ਦਾ ਵੀ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਅਵਤਾਰ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜਸ ਸ੍ਰੀ ਸੰਦੀਪ ਕੁਮਾਰ ਸਿੰਗਲਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜਸ ਸ੍ਰੀ ਪਰਮਿੰਦਰ ਸਿੰਘ ਗਰੇਵਾਲ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜਸ ਸ੍ਰੀ ਅਵਤਾਰ ਸਿੰਘ ਬਾਰਦਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜਸ ਸ੍ਰੀ ਬਰਜਿੰਦਰ ਪਾਲ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜਸ ਸ੍ਰੀ ਵਿਨੀਤ ਕੁਮਾਰ ਨਾਰੰਗ, ਸਿਵਲ ਜੱਜ (ਸੀਨੀਅਰ ਡਵੀਜਨ) ਸ੍ਰੀਮਤੀ ਸੋਨਾਲੀ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀ ਜਗਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀ ਮੁਕੇਸ਼ ਕੁਮਾਰ ਸਿੰਗਲਾ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀ ਰਵਤੇਸ਼ ਇੰਦਰਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ)ਸ ਸ੍ਰੀਮਤੀ ਵਿਸ਼ਵਜਯੋਤੀ, ਸਿਵਲ ਜੱਜ (ਜੂਨੀਅਰ ਡਵੀਜਨ)ਸ ਸ੍ਰੀਮਤੀ ਪਪਨੀਤ, ਸਿਵਲ ਜੱਜ (ਜੂਨੀਅਰ ਡਵੀਜਨ)ਸ ਸ੍ਰੀਮਤੀ ਖਯਾਤੀ ਗੋਇਲ, ਸਿਵਲ ਜੱਜ (ਜੂਨੀਅਰ ਡਵੀਜ਼ਨ)ਸ ਸ੍ਰੀਮਤੀ ਵੈਸ਼ਨਵੀ ਸਿੱਕਾ, ਸਿਵਲ ਜੱਜ (ਜੂਨੀਅਰ ਡਵੀਜਨ) ਅਤੇ ਸ੍ਰੀ ਕੁਲਜੀਤ ਪਾਲ ਸਿੰਘ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਸ਼੍ਰੀਮਤੀ ਸਰਬਜੀਤ ਕੌਰ, ਸਬ-ਡਵੀਜ਼ਨਲ ਮੈਜੀਸਟ੍ਰੇਟਸ ਹਰਪ੍ਰੀਤ ਸਿੰਘ, ਸਹਾਇਕ ਲੇਬਰ ਕਮਿਸ਼ਨਰਸ ਕਰਮਜੋਤ ਸਿੰਘ, ਤਹਿਸੀਲਦਾਰਸ ਅਰਜੁਨ ਗਰੇਵਾਲ ਨਾਇਬ ਤਹਿਸੀਲਦਰ, ਐਸ.ਏ.ਐਸ. ਨਗਰ ਅਤੇ ਕੁਲਵਿੰਦਰ ਸਿੰਘ, ਨਾਇਬ ਤਹਿਸੀਲਦਾਰ, ਬਨੂੜ ਵਲੋਂ ਕੀਤੀ ਗਈ।

ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ 3 ਬੈਂਚ ਜੁਡੀਸ਼ੀਅਲ ਅਧਿਕਾਰੀਆਂ ਅਤੇ 4 ਬੈਂਚ ਰੈਵੇਨਿਊ ਅਧਿਕਾਰੀਆਂ ਦੇ ਗਠਤ ਕੀਤੇ ਗਏ ਜਿਨ੍ਹਾਂ ਦੀ ਪ੍ਰਧਾਨਗੀ ਸ਼੍ਰੀਮਤੀ ਪਵਲੀਨ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)ਸ ਸ੍ਰੀ ਰਮੇਸ਼ ਕੁਮਾਰ, ਸਿਵਲ ਜੱਜ (ਜੂਨੀਅਰ ਡਵੀਜ਼ਨ)ਸ ਸ੍ਰੀਮਤੀ ਮਨਜੋਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ)ਸ ਸ਼੍ਰੀ ਹਿਮਾਂਸ਼ੂ ਗੁਪਤਾ, ਸਬ-ਡਵੀਜ਼ਨਲ ਮੈਜੀਸਟ੍ਰੇਟ, ਡੇਰਾਬੱਸੀਸ ਸ਼੍ਰੀ ਕੁਲਦੀਪ ਢਿਲੋਂ, ਤਹਿਸੀਲਦਾਰ, ਡੇਰਾਬੱਸੀਸ ਸ਼੍ਰੀ ਜਗਪਾਲ ਸਿੰਘ ਗਿੱਲ, ਨਾਇਬ ਤਹਿਸੀਲਦਾਰ, ਜ਼ੀਰਕਪੁਰ ਅਤੇ ਸ਼੍ਰੀ ਹਰਿੰਦਰਜੀਤ ਸਿੰਘ ਪੂਨੀਆ, ਨਾਇਬ ਤਹਿਸੀਲਦਾਰ ਅਤੇ ਸਬ-ਡਵੀਜ਼ਨ, ਖਰੜ ਵਿਖੇ 3 ਬੈਂਚ ਜੁਡੀਸ਼ੀਅਲ ਅਧਿਕਾਰੀਆਂ ਅਤੇ 4 ਬੈਂਚ ਰੈਵੇਨਿਊ ਅਧਿਕਾਰੀਆਂ ਦੇ ਗਠਤ ਕੀਤੇ ਗਏ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀਮਤੀ ਨਿਧੀ ਸੈਣੀ, ਸਿਵਲ ਜੱਜ (ਜੂਨੀਅਰ ਡਵੀਜਨ)ਸ ਸ੍ਰੀਮਤੀ ਸੁਦੀਪਾ ਕੌਰ, ਸਿਵਲ ਜੱਜ (ਜੂਨੀਅਰ ਡਵੀਜਨ)ਸ ਸ੍ਰੀਮਤੀ ਮੰਜ਼ਰਾ ਦੱਤਾ, ਸਿਵਲ ਜੱਜ (ਜੂਨੀਅਰ ਡਵੀਜ਼ਨ)ਸ ਸ਼੍ਰੀ ਰਵਿੰਦਰ ਸਿੰਘ, ਐਸ. ਡੀ. ਐਮ. ਖਰੜਸ ਸ਼੍ਰੀ ਜਸਵਿੰਦਰ ਸਿੰਘ, ਤਹਿਸੀਲਦਾਰ, ਖਰੜਸ ਸ਼੍ਰੀ ਪੁਨੀਤ ਬੰਸਲ, ਨਾਇਬ ਤਹਿਸੀਲਦਾਰ, ਘੜੂੰਆਂ ਅਤੇ ਸ਼੍ਰੀ ਕਰਮਜੀਤ ਖਟੜਾ, ਨਾਇਬ ਤਹਿਸੀਲਦਾਰ, ਮਾਜਰੀ ਦੀ ਅਗਵਾਈ ਵਿਚ ਗਠਤ ਕੀਤੇ ਗਏ।

ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਨੇ ਬੈਂਚਾਂ ਵਿਚ ਜਾ ਕੇ ਲੋਕਾਂ ਨੂੰ ਰਾਜੀਨਾਮੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕ ਅਦਾਲਤ ਦਾ ਫੈਸਲਾ ਦੋਵਾਂ ਧਿਰਾਂ ਲਈ ਖੁਸ਼ੀ ਲੈ ਕੇ ਆਉਂਦਾ ਹੈ ਕਿਉਂਕਿ ਇਸ ਵਿਚ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ। ਇਸ ਤੋਂ ਇਲਾਵਾ ਲੋਕਾਂ ਵਿਚ ਆਪਸੀ ਭਾਈਚਾਰਾ ਵਧਦਾ ਹੈ ਜੋ ਕਿ ਸਮਾਜ ਦੀ ਤਰੱਕੀ ਲਈ ਬਹੁਤ ਹੀ ਜਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ।ਇਸ ਰਾਸ਼ਟਰੀ ਲੋਕ ਅਦਾਲਤ ਲਈ ਐਸ.ਏ.ਐਸ. ਨਗਰ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜਿਲ੍ਹੇ ਅਤੇ ਸਬ-ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ। 

ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਸ਼੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ-ਕੱਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਮੇਂ^ਸਮੇਂ ਤੇ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ। ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਬਾਰ ਐਸੋਸੀਏਸ਼ਨ ਐਸ.ਏ.ਐਸ. ਨਗਰ, ਡੇਰਾਬਸੀ ਅਤੇ ਖਰੜ ਦੇ ਪ੍ਰਧਾਨ ਅਤੇ ਸਕੱਤਰਾਂ ਨੂੰ ਵੀ ਆਪਣੇ ਪੱਧਰ ਤੇ ਇਸ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨ੍ਹਾਂ ਨੂੰ ਦੱਸਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿਚ ਲਗਾਏ ਜਾਣ।

ਇਸ ਮੌਕੇ ਸ਼੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 16201 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 8756 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 116,79,51,325 ਕੀਮਤ ਦੇ ਅਵਾਰਡ ਪਾਸ ਕੀਤੇ ਗਏ। ਉਨਾਂ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ 7 ਵਿਆਹਤਾ ਜੋੜਿਆਂ, ਜੋ ਕਿ ਆਪਸੀ ਮਨ-ਮੁਟਾਅ ਕਾਰਨ ਅਲੱਗ-ਅਲੱਗ ਰਹਿ ਰਹੇ ਸਨ, ਦੇ ਕੇਸਾਂ ਦੀ ਸੁਣਵਾਈ ਕੀਤੀ ਗਈ। ਲੋਕ ਅਦਾਲਤ ਬੈਂਚ ਦੀਆਂ ਕੋਸ਼ਿਸ਼ਾਂ ਕਰਕੇ ਇਹ ਪੰਜ ਜੋੜੇ ਦੁਬਾਰਾ ਇਕੱਠੇ ਰਹਿਣ ਲਈ ਤਿਆਰ ਹੋ ਗਏ ਅਤੇ ਅਦਾਲਤ ਵਿਚੋਂ ਆਪਣੇ ਘਰ ਇਕੱਠੇ ਗਏ। ਇਨ੍ਹਾਂ ਜੋੜਿਆਂ ਨੂੰ ਇੱਕ-ਇੱਕ ਪੌਦਾ ਯਾਦਗਾਰ ਵਜੋਂ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਆਪਣੇ ਰਿਸ਼ਤੇ ਅਤੇ ਪੌਦੇ ਦੋਵਾਂ ਨੂੰ ਸੰਭਾਲਣਾ ਅਤੇ ਪਾਲਣਾ ਹੈ।

 

Tags: Lok Adalat , Judiciary , National Lok Adalat , District Legal Services Authority , S.A.S. Nagar , Justice Tejinder Singh Dhindsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD