Tuesday, 21 May 2024

 

 

ਖ਼ਾਸ ਖਬਰਾਂ ਜਨਰਲ ਓਬਜ਼ਰਵਰ ਦੀ ਨਿਗਰਾਨੀ ਹੇਠ ਹੋਈ ਈ.ਵੀ.ਐੱਮ. ਮਸ਼ੀਨਾਂ ਦੀ ਦੂਸਰੀ ਰੈਂਡਮਾਈਜੇਸ਼ਨ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਦੂਜੀ ਰੈਂਡਮਾਈਜ਼ੇਸ਼ਨ ਮੁਕੰਮਲ ਸਾਡੀ ਸੋਚ ਹਰੀ ਭਰੀ ਵੋਟ- ਜਨਰਲ ਅਬਜ਼ਰਵਰ ਨੇ ਸਬ ਡਵੀਜ਼ਨ ਪੱਧਰ 'ਤੇ ਗ੍ਰੀਨ ਕਲੱਬਾਂ ਦੇ ਗਠਨ 'ਤੇ ਜ਼ੋਰ ਦਿੱਤਾ ਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ ਮਾਈਕਰੋ ਅਬਜ਼ਰਵਰ ਕਰਨਗੇ ਨਾਜ਼ੁਕ ਅਤੇ ਸੰਵੇਦਨਸ਼ੀਲ ਬੂਥਾਂ ਦੀ ਨਿਗਰਾਨੀ ਚੋਣ ਪ੍ਰਚਾਰ ਦੀ ਮੰਜੂਰੀ ਲੈਣ ਲਈ ਸੁਵਿਧਾ ਕੇਂਦਰ ਵਿਖੇ ਕੀਤਾ ਜਾ ਸਕਦਾ ਹੈ ਸੰਪਰਕ – ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ

 

ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨੇ ਸਲਾਨਾ ਸਮੂਹਿਕ ਵਿਆਹ ਸਮਾਗਮ ਵਿਖੇ ਨਵ ਵਿਆਹੇ ਜੋੜਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ ਬਾਬਾ ਗਾਜੀਦਾਸ ਖੇਡ ਸਟੇਡੀਅਮ 'ਚ 10 ਸਮੂਹਿਕ ਵਿਆਹ ਕਰਵਾਏ ਗਏ

Web Admin

Web Admin

5 Dariya News

ਰੂਪਨਗਰ , 13 Nov 2022

ਬਾਬਾ ਗਾਜੀਦਾਸ ਕਲੱਬ ਰੋਡਮਾਜਰਾ ਚੱਕਲਾਂ ਵਲੋਂ ਗ੍ਰਾਮ ਪੰਚਾਇਤ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਦੇ ਜੋੜਿਆਂ ਲਈ ਸਲਾਨਾ ਸਮੂਹਿਕ ਵਿਆਹ ਸਮਾਗਮ ਸਟੇਡੀਮਮ ਵਿਖੇ ਕਰਵਾਏ ਗਏ।ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਨਵ ਵਿਆਹੇ ਜੋੜਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਬਾਬਾ ਗਾਜੀ ਦਾਸ ਕਲੱਬ ਵੱਲੋਂ ਕਰਵਾਏ ਜਾਂਦੇ ਸਮਾਜ ਭਲਾਈ ਦੇ ਕੰਮ ਵਿਸ਼ੇਸ਼ ਤੌਰ ਉੱਤੇ ਸਮੂਹਿਕ ਵਿਆਹ ਕਰਵਾਉਣੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਇਨਸਾਨ ਨੂੰ ਆਪਣੇ ਜੀਵਨ ਵਿੱਚ ਹਮੇਸ਼ਾ ਸਮਾਜ ਸੇਵਾ ਵਿਚ ਯੋਗਦਾਨ ਪਾਉਂਦੇ ਰਹਿਣਾ ਚਾਹੀਦਾ ਹੈ। 

ਇਨਸਾਨੀਅਤ ਦੀ ਸੇਵਾ ਤੋਂ ਵੱਡਾ ਹੋਰ ਕੋਈ ਕਰਮ ਧਰਮ ਨਹੀ, ਕੰਨਿਆਦਾਨ ਕਰਨਾ ਇੱਕ ਬਹੁਤ ਵੱਡਾ ਕਾਰਜ ਹੈ। ਉਨ੍ਹਾਂ ਬਾਬਾ ਗਾਜੀ ਦਾਸ ਕਲੱਬ ਨੂੰ ਅੱਗੇ ਵੀ ਇਸ ਤਰ੍ਹਾਂ ਦੇ ਕਾਰਜ ਜਾਰੀ ਰੱਖ ਕੇ ਸਮਾਜ ਭਲਾਈ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਵੀ ਆਖਿਆ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਖੇਡਾਂ ਅਤੇ ਸਿਹਤ ਸਬੰਧੀ ਕਾਰਜ ਨਿਰੰਤਰ ਜਾਰੀ ਹਨ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕੀ ਬਾਬਾ ਗਾਜ਼ੀ ਦਾਸ ਕਲੱਬ ਵਲੋਂ ਬਹੁਤ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਅਜਿਹੇ ਸਮਾਜ ਭਲਾਈ ਦੇ ਕਾਰਜਾਂ ਜਿਵੇਂ ਖੇਡਾਂ, ਖੂਨਦਾਨ ਕੈਂਪ ਅਤੇ ਸਿਹਤ ਸੇਵਾਵਾਂ ਆਦਿ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਤੇ ਵੱਧ ਚੜ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। 

ਇਸ ਸਮਾਗਮ ਵਿੱਚ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਦੇ ਆਉਣ ‘ਤੇ ਉਨ੍ਹਾਂ ਦਾ ਧੰਨਵਾਦ ਕੀਤਾ।ਇਸ ਸਮਾਗਮ ਦੇ ਬਾਰੇ ਕਲੱਬ ਦੇ ਪ੍ਧਾਨ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਸਾਲ ਕਲੱਬ ਵਲੋਂ ਜੋੜਿਆਂ ਨੂੰ 31-31ਹਜ਼ਾਰ ਰੁਪਏ ਦਾ ਸ਼ਗਨ ਦਿੱਤਾ ਗਿਆ ਜਦਕਿ ਅਗਲੇ ਸਾਲ ਜੋੜਿਆਂ ਨੂੰ 51-51 ਹਜ਼ਾਰ ਰੁਪਏ ਸ਼ਗਨ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੋੜਿਆਂ ਦੇ ਗੁਰਦੁਆਰਾ ਬਾਬਾ ਗਾਜੀ ਦਾਸ ਵਿਖੇ ਆਨੰਦ ਕਾਰਜ ਕਰਵਾਏ ਗਏ ਹਨ ਅਤੇ ਬਾਕੀ ਦੀਆਂ ਰਸਮਾਂ ਕਿਸਾਨੀ ਸੰਘਰਸ਼ ਦੇ ਸ਼ਹੀਦ ਕਿਸਾਨਾਂ ਦੀ ਯਾਦ ਵਿਚ ਬਣਾਏ ਨਵੇਂ ਖੇਡ ਸਟੇਡੀਅਮ ਵਿਚ ਕੀਤੀਆਂ ਗਈਆਂ। 

ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ, ਐਸਐਸਪੀ ਡਾ. ਸੰਦੀਪ ਗਰਗ, ਵਿਧਾਇਕ ਡਾ. ਚਰਨਜੀਤ ਸਿੰਘ, ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਬੱਬੀ ਬਾਦਲ, ਪ੍ਰੋਫੈਸਰ ਵਰਿੰਦਰ ਵਾਲਾ, ਡਾ. ਹਰਜਿੰਦਰ ਕੌਰ, ਜੈਲਦਾਰ ਸਤਵਿੰਦਰ ਸਿੰਘ ਚੌੜੀਆਂ, ਸੁਖਵਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਭੰਗੂ, ਤਰਲੋਚਨ ਸਿੰਘ ਮਾਨ, ਬਲਵਿੰਦਰ ਸਿੰਘ ਚੱਕਲਾ ਸਰਪੰਚ, ਬਿਟੂ ਬਾਜਵਾ ਸਰਪੰਚ, ਦਰਬਾਰਾ ਸਿੰਘ ਚੱਕਲ, ਕੁਲਵੰਤ ਸਿੰਘ ਤਿਰਪੜੀ, ਹਰਬੰਸ ਸਿੰਘ ਕੰਧੋਲਾ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਨੰਬਰਦਾਰ ਉਮਰਾਓ ਸਿੰਘ, ਮਨਮੋਹਨ ਸਿੰਘ ਚੀਮਾ, ਦਿਲਸ਼ੇਰ ਸਿੰਘ, ਗੁਰਦੀਪ ਸਿੰਘ ਮਾਹਲ, ਮੇਜਰ ਸਿੰਘ ਮਾਹਲ, ਮੋਹਰ ਸਿੰਘ ਖਾਬੜਾ, ਬਲਦੇਵ ਸਿੰਘ ਚੱਕਲ, ਨਰਿੰਦਰ  ਸਿੰਘ ਮਾਵੀ ਆਦਿ ਮੌਜੂਦ ਸਨ।

 

Tags: Dr. Gurpreet Kaur , AAP , Aam Aadmi Party , Aam Aadmi Party Punjab , AAP Punjab , Ropar , Rupnagar , DC Ropar , Preeti Yadav , Deputy Commissioner Ropar , Baba Gaji Das Club , Dr. Charanjit Singh Channi , Davinder Singh Bajwa , Narinder Singh Shergill , Babbi Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD