Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਖੇਡ ਮੰਤਰੀ ਮੀਤ ਹੇਅਰ ਵੱਲੋਂ ਘੋੜਸਵਾਰੀ ਲੀਗ 2022 ਵਿੱਚ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਟਰਾਈਸਿਟੀ ਤੋਂ ਵੱਡੀ ਗਿਣਤੀ ਵਿੱਚ ਦਰਸ਼ਕਾਂ ਨੇ ਕੀਤੀ ਸ਼ਮੂਲੀਅਤ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਐਸ ਏ ਐਸ ਨਗਰ , 13 Nov 2022

Last updated on: Nov 13, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ  ਇਸੇ ਮੰਤਵ ਤਹਿਤ ਐਤਵਾਰ ਨੂੰ ਚੰਡੀਗੜ੍ਹ ਹੋਰਸ ਰਾਈਡਰ ਸੋਸਾਇਟੀ ਵਲੋਂ  ਕਰਵਾਈ ਗਈ ਖੇਤਰੀ ਘੋੜ ਸਵਾਰੀ ਲੀਗ-2022 ਦੇ ਇਨਾਮ ਵੰਡ ਸਮਾਰੋਹ ਵਿਚ ਖੇਡਾਂ ਤੇ ਯੁਵਕ ਸੇਵਾਵਾਂ, ਪ੍ਰਸ਼ਾਸਕੀ ਸੁਧਾਰ, ਉਚੇਰੀ ਸਿੱਖਿਆ, ਸਾਇੰਸ ਤਕਨਾਲੋਜੀ ਅਤੇ ਵਾਤਾਵਰਨ, ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ  ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਇੱਥੇ ਪਹੁੰਚਣ ਤੇ  ਚੰਡੀਗੜ੍ਹ ਹੋਰਸ ਰਾਈਡਰ ਸੋਸਾਇਟੀ ਵੱਲੋਂ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ । ਮੰਤਰੀ ਮੀਤ ਹੇਅਰ ਨੇ ਚੰਡੀਗਡ਼੍ਹ ਹੋਰਸ ਰਾਈਡਰ ਸੁਸਾਇਟੀ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਸਾਇਟੀ ਵੱਲੋਂ  ਇਤਿਹਾਸਕ ਘੋੜ ਸਵਾਰੀ ਖੇਡ ਨੂੰ ਜਿਉਂਦਾਂ ਰੱਖਣ ਦਾ ਵਧੀਆ ਉਪਰਾਲਾ ਕੀਤਾ ਗਿਆ ਹੈ ।  

ਉਨ੍ਹਾਂ ਕਿਹਾ ਕਿ ਖੇਡ ਕਲਚਰ ਨੂੰ ਰਿਵਾਈਵ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਮੌਜ਼ੂਦਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 8 ਮਹੀਨਿਆਂ ਦੌਰਾਨ ਹੀ ਖੇਡਾਂ ਨੂੰ ਉਤਸਾਹਿਤ ਕਰਨ ਲਈ ਵੱਡੇ ਪੱਧਰ ਤੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਘੋੜ ਸਵਾਰੀ ਖੇਡ ਅਜਿਹੀ ਖੇਡ ਜੋ ਸਾਨੂੰ ਆਪਣੇ ਗੁਰੂਆਂ ਕੋਲੋਂ ਮਿਲੀ ਹੈ ਅਤੇ ਹਰੇਕ ਨੌਜਵਾਨ ਨੂੰ ਇਹ ਖੇਡ ਖੇਡਣੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਘੋੜ ਸਵਾਰੀ ਦੀ ਖੇਡ ਵਿੱਚ ਅੱਜ ਲੋਕਾਂ ਦੀ ਰੂਚੀ ਨੂੰ ਵੇਖਦਿਆਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਵਧੀਆਂ ਘੋੜ ਸਵਾਰ ਨਿਖਰ ਕੇ ਸਾਹਮਣੇ ਆਉਣਗੇ, ਜੋ ਪੰਜਾਬ ਦਾ ਨਾਂ ਰੌਸ਼ਨ ਕਰਨਗੇ।ਚੰਡੀਗਡ਼੍ਹ ਹੋਰਸ ਰਾਈਡਰ ਸੁਸਾਇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਖੇਤਰੀ ਘੋੜ ਸਵਾਰੀ ਲੀਗ ਵਿੱਚ ਵੱਖ ਵੱਖ ਨਸਲਾਂ ਦੇ ਘੋੜਿਆਂ ਨੇ ਹਿੱਸਾ ਲਿਆ ਅਤੇ ਟਰਾਈਸਿਟੀ ਤੋਂ ਵੱਡੀ ਗਿਣਤੀ ਵਿੱਚ ਦਰਸ਼ਕਾਂ ਨੇ ਸ਼ਮੂਲੀਅਤ ਕੀਤੀ। 

ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਰਵਾਏ ਜਾਣ ਵਾਲੀ ਅਜਿਹੀ ਖੇਡ ਵਿੱਚ ਹੋਰ ਨਿਖਾਰ ਲਿਆਂਦਾ ਜਾਵੇਗਾ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਘੋੜੇ ਮੰਗਵਾ ਕੇ ਇਸ ਖੇਡ ਨੂੰ ਵੱਡੇ ਪੱਧਰ ਤੇ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਹੋਰ ਵੀ ਆਕਰਸ਼ਿਤ ਕੀਤਾ ਜਾ ਸਕੇ।ਇਸ ਮੌਕੇ ਪੀ.ਸੀ.ਐਸ ਤਰਸੇਮ ਚੰਦ, ਡੀ.ਐਸ.ਪੀ ਹਰਸਿਮਰਨ ਬੱਲ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD