Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਨਸ਼ਿਆਂ ਦੇ ਖਾਤਮੇ ਅਤੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਪੁਲਿਸ, ਪ੍ਰੈੱਸ ਤੇ ਪਬਲਿਕ ਦਾ ਸਹਿਯੋਗ ਜ਼ਰੂਰੀ : ਕੰਵਰਦੀਪ ਕੌਰ

ਆਈ.ਪੀ.ਐਸ. ਅਧਿਕਾਰੀ ਕੰਵਰਦੀਪ ਕੌਰ ਨੇ ਐਸ.ਐਸ.ਪੀ. ਫਿਰੋਜ਼ਪੁਰ ਦਾ ਚਾਰਜ ਸੰਭਾਲਿਆ

Ferozpur, SSP Ferozpur

Web Admin

Web Admin

5 Dariya News

ਫਿਰੋਜ਼ਪੁਰ , 14 Nov 2022

Last updated on: Nov 14, 2022, 00:00 IST

ਅੱਜ ਸੀਨੀਅਰ ਆਈ.ਪੀ.ਐਸ. ਅਧਿਕਾਰੀ ਮੈਡਮ ਕੰਵਰਦੀਪ ਕੌਰ (ਬੈਚ 2013) ਨੇ ਬਤੌਰ ਐਸ.ਐਸ.ਪੀ. ਫਿਰੋਜ਼ਪੁਰ ਦਾ ਚਾਰਜ ਸੰਭਾਲਿਆ। ਇਸ ਤੋਂ ਪਹਿਲਾਂ ਉਹ ਮਲੇਰਕੋਟਲਾ, ਕਪੂਰਥਲਾ ਤੇ ਨਵਾਂ ਸ਼ਹਿਰ ਆਦਿ ਜ਼ਿਲ੍ਹਿਆਂ ਦੇ ਐਸ.ਐਸ.ਪੀ. ਵੀ ਰਹਿ ਚੁੱਕੇ ਹਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਮੈਡਮ ਕੰਵਰਦੀਪ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਵਿਖੇ ਬਤੌਰ ਐਸ.ਐਸ.ਪੀ. ਸੇਵਾਵਾਂ ਦੇਣ ਦਾ ਸੁਭਾਗ ਪ੍ਰਾਪਤ ਹੋਇਆ ਹੈ ।

ਉਹ ਪਬਲਿਕ, ਪ੍ਰੈੱਸ, ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚੋਂ ਨਸ਼ਿਆਂ, ਲੁੱਟਾਂ ਖੋਹਾਂ ਤੇ ਹੋਰ ਅਪਰਾਧਿਕ ਅਲਾਮਤਾ ਦੇ ਖਾਤਮੇ ਅਤੇ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਤਾੜਨਾ ਕੀਤੀ ਕਿ ਉਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਅਤੇ ਗੈਰ ਕਾਨੂੰਨੀ ਕੰਮ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।

ਮੈਡਮ ਕੰਵਰਦੀਪ ਕੌਰ ਨੇ ਕਿਹਾ ਕਿ ਸਰਹੱਦ ਪਾਰ ਤੋਂ ਨਸ਼ਾਂ ਤਸਕਰਾਂ ਅਤੇ ਹੋਰ ਦੇਸ਼ ਵਿਰੋਧੀ ਸਰਾਰਤੀ ਅਨਸਰਾਂ ਨੂੰ ਕਿਸੇ ਕਿਸਮ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਲਈ ਉਨ੍ਹਾਂ ਨੇ ਬੀ.ਐਸ.ਐੱਫ. ਨਾਲ ਮੀਟਿੰਗ ਕੀਤੀ ਹੈ ਅਤੇ ਆਪਸੀ ਤਾਲਮੇਲ ਨਾਲ ਦੇਸ਼ ਵਿਰੋਧੀ ਤਾਕਤਾਂ ਦਾ ਟਾਕਰਾ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ, ਪ੍ਰੈੱਸ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਅਮਨ ਕਾਨੂੰਨ ਬਰਕਰਾਰ ਰੱਖਣ, ਨਸ਼ਿਆਂ ਦੇ ਖਾਤਮੇ ਆਦਿ ਵਿੱਚ ਪੁਲਿਸ ਨੂੰ ਸਹਿਯੋਗ ਦੇਣ ਅਤੇ ਪੁਲਿਸ 24 ਘੰਟੇ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹੈ।ਇਸ ਮੌਕੇ ਐਸ.ਪੀ. ਹੈੱਡਕੁਆਟਰ ਸ੍ਰੀ ਸੋਹਨ ਲਾਲ ਤੋਂ ਇਲਾਵਾ ਪੱਤਰਕਾਰ ਸਾਥੀ ਹਾਜ਼ਰ ਸਨ।

 

Tags: Ferozpur , SSP Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD