Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਅਜ਼ਾਦੀ ਦਾ ਅੰਮ੍ਰਿਤ ਮਹੋਤਸਵ, ਸੰਵਿਧਾਨ ਦਿਵਸ ਤੇ ਸਵੱਛ ਭਾਰਤ ’ਤੇ ਜ਼ਿਲਾ ਪੱਧਰੀ ਪ੍ਰੋਗਰਾਮ ਦਾ ਆਯੋਜਨ

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਕੀਤਾ ਗਿਆ ਆਯੋਜਨ

DC Amritsar, Amritsar, Harpreet Singh Sudan, Deputy Commissioner Amritsar, Azadi Ka Amrit Mahotsav, 75th Anniversary of Indian Independence, 75th years of Independence

Web Admin

Web Admin

5 Dariya News

ਅੰਮ੍ਰਿਤਸਰ , 14 Nov 2022

ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਮਾਲ ਰੋਡ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਵਿੱਚ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ, ਸੰਵਿਧਾਨ ਦਿਵਸ ਤੇ ਸਵੱਛਤਾ ਦਾ ਸੁਨੇਹਾ ਦਿੰਦਿਆਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਇਨਕਮ ਟੈਕਸ ਦੀ ਚੀਫ਼ ਕਮਿਸ਼ਨਰ ਜਹਾਂਜ਼ੇਬ ਅਖ਼ਤਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਜ਼ਿਲੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਇਸ ਮੌਕੇ ਖਾਸ ਤੌਰ ’ਤੇ ਮੌਜੂਦ ਰਹੇ।

ਮੰਚ ਤੋਂ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਜਹਾਂਜ਼ੇਬ ਅਖ਼ਤਰ ਨੇ ਕਿਹਾ ਕਿ ਸਾਨੂੰ ਸਵੱਛਤਾ ਪ੍ਰਤੀ ਗੰਭੀਰ ਹੋਣ ਦੀ ਲੋੜ ਹੈ ਅਤੇ ਗਿੱਲਾ ਤੇ ਸੁੱਕਾ ਕੂੜਾ ਵੱਖੋ- ਵੱਖ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇਸ਼ ਨੂੰ ਪਲਾਸਟਿਕ ਮੁਕਤ ਬਣਾਉਣ ਵਿੱਚ ਅਹਿਮ ਯੋਗਦਾਨ ਕਰ ਸਕਦੇ ਨੇ। ਜਹਾਂਜ਼ੇਬ ਅਖ਼ਤਰ ਨੇ ਕਿਹਾ ਕਿ ਸਵੱਛਤਾ ਮੁਹਿੰਮ ਨੂੰ ਸਫਲ ਬਣਾਉਣ ਲਈ ਹਰ ਦੇਸ਼ਵਾਸੀ ਨੂੰ ਅੱਗੇ ਆਉਣਾ ਪਵੇਗਾ।

ਜ਼ਿਲੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇਸ਼ਭਰ ਵਿਚ ਮਨਾਇਆ ਜਾ ਰਿਹਾ ਹੈ ਅਤੇ ਹਰ ਵਿਅਕਤੀ ਨੂੰ ਭਾਰਤ ਵਾਸੀ ਹੋਣ ਉੱਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਜ਼ਾਦੀ ਦੇ ਸਹੀ ਮਾਇਨੇ ਸਮਝਣ ਅਤੇ ਅਜ਼ਾਦੀ ਘੁਲਾਟੀਆਂ ਤੋਂ ਸੇਧ ਲੈਣ ਦੀ ਲੋੜ ਹੈ। ਡੀ.ਸੀ. ਨੇ ਕਿਹਾ ਕਿ ਬੱਚੇ ਇਸ ਦੇਸ਼ ਦੀ ਬਹੁਮੁੱਲੀ ਸੰਪਤੀ ਹਨ।

ਇਸ ਮੌਕੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਐੱਫ.ਪੀ.ਓ. ਗੁਰਮੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਅਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ’ਤੇ ਸਵੱਛਤਾ ਅਭਿਆਨ ਦਾ ਆਗਾਜ਼ ਕੀਤਾ ਗਿਆ ਸੀ। ਉਹਨਾਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਇਸਨੂੰ ਜਨ ਅੰਦੋਲਨ ਬਣਾਉਣ ਦੀ ਅਪੀਲ ਕੀਤੀ।

ਡਿਪਟੀ ਡੀ.ਈ.ਓ. ਬਲਰਾਜ ਸਿੰਘ ਨੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਤੇ ਸਵੱਛ ਭਾਰਤ ਮੁਹਿੰਮ ’ਤੇ ਆਧਾਰਿਤ ਅਜਿਹੇ ਪ੍ਰੋਗਰਾਮ ਦੇਸ਼ ਭਰ ਵਿੱਚ ਕਰਵਾਏ ਜਾ ਰਹੇ ਨੇ, ਜੋ ਕਿ ਇਕ ਸ਼ਲਾਘਾਯੋਗ ਉਪਰਾਲਾ ਹੈ। ਇਸਦੇ ਨਾਲ ਹੀ ਸਕੂਲ ਦੀ ਪ੍ਰਿੰਸੀਪਲ ਮਨਦੀਪ ਕੌਰ, ਆਦਰਸ਼ ਸ਼ਰਮਾ (ਲੈਕਚਰਾਰ), ਮਨਦੀਪ ਬਲ (ਲੈਕਚਰਾਰ) ਅਤੇ ਮਿਉਂਸੀਪਲ ਕਾਰਪੋਰੇਸ਼ਨ ਤੋਂ ਮਨਦੀਪ ਕੌਰ ਨੇ ਵੀ ਮੰਚ ਤੋਂ ਸੰਬੋਧਨ ਕੀਤਾ। ਇਸ ਦੌਰਾਨ ਮੰਤਰਾਲੇ ਵਲੋਂ ਸਫਾਈ ਮੁਹਿੰਮ ਵਿੱਢਣ ਵਾਸਤੇ ਸਕੂਲ ਨੂੰ 6 ਕੂੜੇਦਾਨ ਵੀ ਭੇਂਟ ਕੀਤੇ ਗਏ।

ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਕੀਤੀ ਗਈ ਪੇਸ਼ਕਾਰੀਆਂ ਨੇ ਸਭਦਾ ਮਨ ਮੋਹ ਲਿਆ। ਇਸ ਮੌਕੇ ਮੰਤਰਾਲੇ ਵੱਲੋਂ ਕਰਵਾਏ ਗਏ ਵੱਖੋ ਵੱਖ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਬਹਿਰਹਾਲ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਆਯੋਜਿਤ ਕੀਤਾ ਗਿਆ ਇਹ ਪ੍ਰੋਗਰਾਮ ਸਫਲ ਹੋ ਨਿੱਬੜਿਆ ਅਤੇ ਇਲਾਕਾ ਵਾਸੀਆਂ ਵਿੱਚ ਅਜ਼ਾਦੀ ਅਤੇ ਸਵੱਛਤਾ ਦੇ ਨਾਲ ਨਾਲ ਵਾਤਾਵਰਣ ਦੀ ਸਾਂਭ ਸੰਭਾਲ ਦਾ ਸੁਨੇਹਾ ਦਿੰਦਿਆਂ ਇੱਕ ਨਵੀਂ ਊਰਜਾ ਦਾ ਸੰਚਾਰ ਕਰ ਗਿਆ।

 

Tags: DC Amritsar , Amritsar , Harpreet Singh Sudan , Deputy Commissioner Amritsar , Azadi Ka Amrit Mahotsav , 75th Anniversary of Indian Independence , 75th years of Independence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD