Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ.ਸੰਦੀਪ ਗਰਗ ਨੇ ਐਸ.ਏ.ਐਸ. ਨਗਰ ਦੇ ਨਵੇਂ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ

ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ : ਐੱਸਐੱਸਪੀ

SSP Mohali, Mohali, S.A.S. Nagar Mohali, Sahibzada Ajit Singh Nagar, Police, Punjab Police

Web Admin

Web Admin

5 Dariya News

ਐਸ.ਏ.ਐਸ. ਨਗਰ , 14 Nov 2022

Last updated on: Nov 14, 2022, 00:00 IST

ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ ਵਿਖੇ ਨਵੇਂ ਐਸ.ਐਸ.ਪੀ. ਵਜੋਂ ਤਾਇਨਾਤ ਕੀਤੇ ਗਏ 2012 ਬੈਚ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਡਾ.ਸੰਦੀਪ ਗਰਗ ਨੇ ਅੱਜ ਇੱਥੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ 'ਚ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੂੰ ਸਹਿਯੋਗ ਦੇਣ । ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ । 

ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਿਰਾਏਦਾਰਾਂ ਦੀ ਪੁਲੀਸ ਵੈਰੀਫਿਕੇਸ਼ਨ ਜ਼ਰੂਰ ਕਰਵਾਉਣ ਤਾਂ ਜੋ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਸਮਾਂ ਰਹਿੰਦੇ ਕਾਬੂ ਕੀਤਾ ਜਾ ਸਕੇ ।ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲਕਦਮੀ, ਪਾਰਦਰਸ਼ੀ, ਕੁਸ਼ਲ ਪੁਲਿਸ ਪ੍ਰਸ਼ਾਸਨ ਅਤੇ ਥਾਣਿਆਂ 'ਚ ਲੋਕਾਂ ਅਤੇ ਬੁਜ਼ਰਗਾਂ ਦੀ ਪਹਿਲ ਦੇ ਅਧਾਰ ਤੇ ਸੁਣਵਾਈ ਹੈ, ਜਿਸ ਲਈ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕਰ ਦਿੱਤੀ ਗਈ ਹੈ।

ਐਸ.ਐਸ.ਪੀ. ਨੇ ਕਿਹਾ ਕਿ ਵੱਧ ਤੋਂ ਵੱਧ ਨਵੀਂ ਟੈਕਨੋਲਜੀ ਨੂੰ ਪੁਲਿਸਿੰਗ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਪੁਲਿਸ ਅਤੇ ਲੋਕਾਂ ਵਿੱਚ ਵਧੀਆ ਰਾਬਤਾ ਕਾਇਮ ਕਰਕੇ ਵੱਧ ਤੋਂ ਵੱਧ ਮਸਲਿਆਂ ਨੂੰ ਸੁਲਝਾਇਆ ਜਾ ਸਕੇ।ਐਸ.ਐਸ.ਪੀ. ਨੇ ਇੱਕ ਸਵਾਲ ਦੇ ਜਵਾਬ 'ਚ ਕਿਹਾ ਕਿ ਜ਼ਿਲ੍ਹੇ  'ਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਪੁਲਿਸ ਨੂੰ ਹੋਰ ਵਧੇਰੇ ਚੁਸਤ-ਦਰੁਸਤ ਕੀਤਾ ਜਾਵੇਗਾ ਅਤੇ ਹੁਲੜਬਾਜਾਂ ਤੇ ਗ਼ਲਤ ਪਾਰਕਿੰਗ ਸਮੇਤ ਆਵਾਜਾਈ ਦੀ ਉਲੰਘਣਾ ਕਰਨ ਵਾਲਿਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ  ।

ਡਾ. ਸੰਦੀਪ ਗਰਗ ਐਮਬੀਬੀਐਸ ਹਨ ਅਤੇ ਆਈ.ਪੀ.ਐਸ ਦੇ 2012 ਬੈਚ ਨਾਲ ਸੰਬੰਧ ਰੱਖਦੇ ਹਨ। ਐਸ.ਏ.ਐਸ. ਨਗਰ ਤੋਂ ਪਹਿਲਾਂ ਉਹ ਸੰਗਰੂਰ ਅਤੇ ਪਟਿਆਲਾ ਦੇ ਐਸ ਐਸ ਪੀ ਦੀ ਜਿੰਮੇਵਾਰੀ ਵੀ ਸੰਭਾਲ ਚੁੱਕੇ ਹਨ । ਇਸ ਤੋਂ ਪਹਿਲਾਂ ਉਹ ਰੋਪੜ ਜ਼ਿਲ੍ਹੇ ਦੇ ਐਸ ਐਸ ਪੀ ਦੀ ਜਿੰਮੇਵਾਰੀ ਨਿਭਾ ਰਹੇ ਸਨ। ਡਾ. ਸੰਦੀਪ ਗਰਗ ਨੇ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਦੀ ਪੁਲਿਸਿੰਗ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਤੋਂ ਪਹਿਲਾਂ ਪੁਲਿਸ ਦੀ ਟੁਕੜੀ ਵੱਲੋਂ ਐਸ.ਐਸ.ਪੀ. ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ।

 

Tags: SSP Mohali , Mohali , S.A.S. Nagar Mohali , Sahibzada Ajit Singh Nagar , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD