Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਜ਼ਿਲ੍ਹੇ ’ਚ 119339 ਕਿਸਾਨਾਂ ਦੇ ਖਾਤਿਆਂ ’ਚ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ 233.74 ਕਰੋੜ ਰੁਪਏ ਦੀ ਰਾਸ਼ੀ

ਡਿਪਟੀ ਕਮਿਸ਼ਨਰ ਨੇ ਮਾਸਿਕ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਕੀਤੀ ਸਮੀਖਿਆ

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 14 Nov 2022

Last updated on: Nov 14, 2022, 00:00 IST

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਜ਼ਿਲ੍ਹੇ ਵਿਚ 119339 ਕਿਸਾਨਾਂ ਨੂੰ ਰਜਿਸਟਰਡ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਖਾਤਿਆਂ ਵਿਚ ਸਕੀਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਕਿਸ਼ਤਾਂ ਰਾਹੀਂ ਕੁੱਲ 2337424000 ਰੁਪਏ ਦੀ ਰਾਸ਼ੀ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਸਿਕ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਇਸ ਸਾਲ ਕਿਸਾਨਾਂ ਨੂੰ ਵੱਖ-ਵੱਖ ਜਾਗਰੂਕਤਾ ਕੈਂਪਾਂ, ਪ੍ਰਚਾਰ ਵੈਨਾਂ, ਸਕੂਲੀ ਬੱਚਿਆਂ ਦੇ ਮੁਕਾਬਲਿਆਂ, ਰੈਲੀਆਂ ਤੇ ਧਾਰਮਿਕ ਸਥਾਨਾਂ ਰਾਹੀਂ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕਰਕੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਇਨ ਸੀਟੂ ਸੀ.ਆਰ.ਐਮ. ਸਕੀਮ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਸਬਸਿਡੀ ’ਤੇ ਮਸ਼ੀਨਰੀ ਮੁਹੱਈਆ ਕਰਵਾਈ ਗਈ, ਜਿਸ ਤਹਿਤ ਹੁਣ ਤੱਕ ਕਿਸਾਨਾਂ ਵਲੋਂ ਕੁੱਲ 412 ਮਸ਼ੀਨਾਂ ਦੀ ਖਰੀਦ ਕੀਤੀ ਗਈ ਹੈ। ਇਨ੍ਹਾਂ ਮਸ਼ੀਨਾਂ ਦੀ ਸਬਸਿਡੀ ਦੀ ਰਕਮ ਫਿਜ਼ੀਕਲ ਵੈਰੀਫਿਕੇਸ਼ਨ ਤੋਂ ਬਾਅਦ ਟ੍ਰਾਂਸਫਰ ਕੀਤੀ ਜਾ ਰਹੀ ਹੈ।

ਮਾਸਿਕ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਉਨ੍ਹਾਂ ਨੂੰ ਬਕਾਇਆ ਮਾਮਲਿਆਂ ਦਾ ਜਲਦ ਨਿਪਟਾਰਾ ਕਰਨ ਲਈ ਕਿਹਾ। ਉਨ੍ਹਾਂ ਨੇ ਰੈਵੀਨਿਊ ਵਿਭਾਗ ਨਾਲ ਸਬੰਧਤ ਕੋਰਟ ਕੇਸਾਂ ਤੋਂ ਇਲਾਵਾ ਹੋਰ ਵਿਸ਼ਿਆਂ ’ਤੇ ਵੀ ਜਾਣਕਾਰੀ ਹਾਸਲ ਕੀਤੀ। ਪਸ਼ੂ ਪਾਲਣ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 20 ਪ੍ਰਾਈਵੇਟ ਗਊਸ਼ਾਲਾਵਾਂ ਵਿਚ 2200 ਦੇ ਕਰੀਬ ਗਊ ਧਨ ਅਤੇ ਸਰਕਾਰੀ ਕੈਟਲ ਪੌਂਡ ਫਲਾਹੀ ਵਿਚ 340 ਗਊ ਧਨ ਹੈ। 

ਉਨ੍ਹਾਂ ਨੇ ਇਸ ਦੌਰਾਨ ਬੇਟੀ ਬਚਾਓ-ਬੇਟੀ ਪੜ੍ਹਾਓ, ਪੋਸ਼ਣ ਅਭਿਆਨ, ਵਨ ਸਟਾਪ ਸੈਂਟਰ, ਚਾਈਲਡ ਪ੍ਰੋਟੈਕਸ਼ਨ ਯੂਨਿਟ ਆਦਿ ਯੋਜਨਾਵਾਂ ਦਾ ਵੀ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮਗਰ ਸਿੱਖਿਆ ਅਭਿਆਨ, ਮਿਡ-ਡੇ-ਮੀਲ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD