Thursday, 23 July 2026

 

 

ਖ਼ਾਸ ਖਬਰਾਂ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ

 

ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਕਈ ਐਵਾਰਡਾਂ ਪ੍ਰਾਪਤ ਕਰ ਚੁੱਕੇ 1997 ਬੈਚ ਦੇ ਅਧਿਕਾਰੀ ਰਾਖੀ ਗੁਪਤਾ ਭੰਡਾਰੀ ਕੋਲ ਵਿਸ਼ਾਲ ਪ੍ਰਸ਼ਾਸਕੀ ਤਜਰਬਾ

Rakhee Gupta Bhandari, Punjab Admin, Stree Shakti Puruskar, Punjab Raj Bhawa

Web Admin

Web Admin

5 Dariya News

ਚੰਡੀਗੜ੍ਹ , 14 Nov 2022

Last updated on: Nov 14, 2022, 00:00 IST

ਕਈ ਐਵਾਰਡ ਹਾਸਲ 1997 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ਼ਿਆ।ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਅੱਜ ਸਵੇਰੇ ਪੰਜਾਬ ਰਾਜ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਲਿਆ।ਪ੍ਰਸ਼ਾਸਨਿਕ ਹੁਨਰ, ਲੀਡਰਸ਼ਿਪ ਗੁਣਵੱਤਾ ਅਤੇ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਪ੍ਰਸੰਸਾਯੋਗ ਕੰਮ ਲਈ ਰਾਣੀ ਰੁਦਰਮਾ ਦੇਵੀ ਪੁਰਸਕਾਰ ਦੀ ਸ਼੍ਰੇਣੀ ਤਹਿਤ 2011 ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਦੇ ਰਾਸ਼ਟਰਪਤੀ ਤੋਂ ਵੱਕਾਰੀ "ਸਤ੍ਰੀ ਸ਼ਕਤੀ ਪੁਰਸਕਾਰ" ਪ੍ਰਾਪਤ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਕੋਲ ਵਿਆਪਕ ਪ੍ਰਸ਼ਾਸਨਿਕ ਤਜਰਬਾ ਹੈ।

ਗ੍ਰਹਿ ਮੰਤਰਾਲੇ ਵਿੱਚ ਸੰਯੁਕਤ ਸਕੱਤਰ ਵਜੋਂ ਸੇਵਾ ਨਿਭਾ ਚੁੱਕੇ ਰਾਖੀ ਗੁਪਤਾ ਭੰਡਾਰੀ ਨੇ ਜਲ ਸਰੋਤ ਮੰਤਰਾਲੇ, ਨਦੀ ਵਿਕਾਸ ਅਤੇ ਗੰਗਾ ਦੀ ਸੁਰਜੀਤੀ, ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਮੰਤਰਾਲੇ, ਬਿਜਲੀ ਮੰਤਰਾਲੇ ਅਤੇ ਕੱਪੜਾ ਮੰਤਰਾਲਾ, ਨਿਫਟ ਦੇ ਡਾਇਰੈਕਟਰ ਵਰਗੇ ਪ੍ਰਮੁੱਖ ਅਹੁਦਿਆਂ ਉਤੇ ਸੇਵਾ ਨਿਭਾਈ। ਉਨ੍ਹਾਂ ਨੂੰ 2001 ਵਿੱਚ ਮਰਦਮਸ਼ੁਮਾਰੀ ਦੇ ਕੰਮ ਲਈ ਭਾਰਤ ਦੇ ਰਾਸ਼ਟਰਪਤੀ ਨੇ ਸਿਲਵਰ ਮੈਡਲ ਨਾਲ ਵੀ ਸਨਮਾਨਿਤ ਕੀਤਾ ਸੀ। 

ਉਨ੍ਹਾਂ ਨੂੰ ਭਾਰਤ ਸਰਕਾਰ ਦੁਆਰਾ ਰਾਸ਼ਟਰੀ ਅਬਜ਼ਰਵਰ ਵਜੋਂ ਭੂਟਾਨ ਵਿੱਚ ਪਹਿਲੀਆਂ ਸੰਸਦੀ ਚੋਣਾਂ ਦੀ ਨਿਗਰਾਨੀ ਕਰਨ ਲਈ ਵੀ ਨਿਯੁਕਤ ਕੀਤਾ ਗਿਆ ਸੀ।ਲੇਡੀ ਸ਼੍ਰੀ ਰਾਮ ਕਾਲਜ ਨਵੀਂ ਦਿੱਲੀ ਤੋਂ ਗਰੈਜੁਏਟ ਰਾਖੀ ਗੁਪਤਾ ਭੰਡਾਰੀ ਨੂੰ 2015 ਵਿੱਚ ਜਿਨੀਵਾ ਵਿੱਚ 29ਵੀਂ ਅਤੇ 30ਵੀਂ ਸਾਲਾਨਾ ਮਨੁੱਖੀ ਅਧਿਕਾਰ ਕੌਂਸਲ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਦਾ ਸਨਮਾਨ ਵੀ ਹਾਸਲ ਹੋਇਆ ਸੀ। 

ਉਨ੍ਹਾਂ ਨੇ ਕਤਰ, ਪਾਕਿਸਤਾਨ, ਚੀਨ, ਸੀਰੀਆ ਅਤੇ ਦੁਬਈ ਵਿੱਚ ਅੰਤਰਰਾਸ਼ਟਰੀ ਪ੍ਰਤੀਨਿਧ ਮੰਡਲਾਂ ਵਿੱਚ ਵੀ ਮੈਂਬਰ ਵਜੋਂ ਹਿੱਸਾ ਲਿਆ। ਦਿੱਲੀ ਸਕੂਲ ਆਫ ਇਕਨਾਮਿਕਸ ਤੋਂ ਪੋਸਟ ਗਰੈਜੁਏਟ ਅਤੇ ਨੈਸ਼ਨਲ ਡਿਫੈਂਸ ਕਾਲਜ (ਐਨ.ਡੀ.ਸੀ.), ਨਵੀਂ ਦਿੱਲੀ/ਮਦਰਾਸ ਯੂਨੀਵਰਸਿਟੀ ਤੋਂ ਡਿਫੈਂਸ ਅਤੇ ਸਟਰੈਟਜਿਕ ਸਟੱਡੀਜ਼ ਵਿੱਚ ਐਮ. ਫਿਲ ਰਾਖੀ ਗੁਪਤਾ ਭੰਡਾਰੀ ਇੱਕ ਵਧੀਆ ਲੇਖਕ ਅਤੇ ਗਾਇਕ ਵੀ ਹਨ। ਉਨ੍ਹਾਂ ਕਈ ਕਿਤਾਬਾਂ ਵੀ ਪ੍ਰਕਾਸ਼ਿਤ ਕੀਤੀਆਂ ਹਨ ਅਤੇ ਪ੍ਰਮੁੱਖ ਅਖਬਾਰਾਂ ਤੇ ਰਸਾਲਿਆਂ ਵਿੱਚ ਲੇਖ ਅਤੇ ਕਵਿਤਾਵਾਂ ਵੀ ਪ੍ਰਕਾਸ਼ਿਤ ਕਰਵਾਈਆਂ ਹਨ।

 

Tags: Rakhee Gupta Bhandari , Punjab Admin , Stree Shakti Puruskar , Punjab Raj Bhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD