Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਪਿੰਡ ਸਰਾਭਾ ਲਈ 1.35 ਕਰੋੜ ਰੁਪਏ ਦੇ ਜਲ ਸਪਲਾਈ ਪ੍ਰਾਜੈਕਟਾਂ ਦਾ ਐਲਾਨ

ਮਹਾਨ ਕ੍ਰਾਂਤੀਕਾਰੀ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ, ਮਹਾਨ ਸ਼ਹੀਦ ਦੀ ਯਾਦਗਾਰ ਅਤੇ ਜੱਦੀ ਘਰ ਦਾ ਦੌਰਾ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sarabha, Ludhiana,Shaheed Kartar Singh Sarabha

Web Admin

Web Admin

5 Dariya News

ਸਰਾਭਾ (ਲੁਧਿਆਣਾ) , 14 Nov 2022

Last updated on: Nov 14, 2022, 00:00 IST

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵੇਗੀ।ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ 5 ਰੋਜ਼ਾ ਖੇਡ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਜਿੰਪਾ ਨੇ ਕਿਹਾ ਕਿ ਸਾਡਾ ਦੇਸ਼ ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਸਦਾ ਰਿਣੀ ਰਹੇਗਾ। 

ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇਸ਼ ਦੇ ਸਭ ਤੋਂ ਛੋਟੇ ਸ਼ਹੀਦ ਸਨ ਜਿਨ੍ਹਾਂ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਨ ਲਈ ਚਾਨਣ ਮੁਨਾਰੇ ਵਜੋਂ ਕੰਮ ਕਰੇਗੀ।ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਦੇ ਮਹਾਨ ਨਾਇਕ ਦੇ ਜੱਦੀ ਪਿੰਡ ਦੇ ਵਿਕਾਸ ਲਈ ਵਚਨਬੱਧ ਹੈ, ਜਿਸ ਨੇ ਇੰਨੀ ਛੋਟੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਪਿੰਡ ਲਈ 1.35 ਕਰੋੜ ਰੁਪਏ ਦੇ ਜਲ ਸਪਲਾਈ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ।

ਪਿੰਡ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਨ ਦੀ ਮੰਗ 'ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਹਰ ਲੋੜੀਂਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਅਧਿਕਾਰੀਆਂ ਨੂੰ ਤਜਵੀਜ਼ ਭੇਜਣ ਲਈ ਕਿਹਾ।ਇਸ ਤੋਂ ਪਹਿਲਾਂ ਉਨ੍ਹਾਂ ਪਿੰਡ ਦੇ ਮੁੱਖ ਚੌਂਕ ਵਿੱਚ ਸਥਿਤ ਉਨ੍ਹਾਂ ਦੀ ਯਾਦਗਾਰ ਅਤੇ ਫਿਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਵਿਖੇ ਜਾ ਕੇ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। 

ਬਾਅਦ ਵਿੱਚ ਉਨ੍ਹਾਂ ਪਿੰਡ ਦੇ ਮੈਦਾਨ ਵਿੱਚ ਚੱਲ ਰਹੇ 5 ਰੋਜ਼ਾ ਖੇਡ ਮੇਲੇ ਦਾ ਵੀ ਦੌਰਾ ਕੀਤਾ।ਇਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਵੱਲੋਂ ਕੈਬਨਿਟ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sarabha , Ludhiana , Shaheed Kartar Singh Sarabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD