Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੇ ਵਾਤਾਵਰਣ ਦੇ ਰਾਖੇ ਕਿਸਾਨਾਂ ਦਾ ਕੀਤਾ ਸਨਮਾਨ

ਕਿਸਾਨਾਂ ਨੂੰ ਪਰਾਲੀ ਨੂੰ ਬਿਨ੍ਹਾਂ ਸਾੜੇ ਇਸਦਾ ਪ੍ਰਬੰਧ ਕਰਨ ਦੀ ਅਪੀਲ

DC Mansa, Deputy Commissioner Mansa, Baldeep Kaur

Web Admin

Web Admin

5 Dariya News

ਮਾਨਸਾ , 14 Nov 2022

Last updated on: Nov 14, 2022, 00:00 IST

ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਸਨਮਾਨ ਨਾਲ ਨਿਵਾਜ਼ਿਆ ਗਿਆ। ਇਹ ਸਨਮਾਨ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਆਈ.ਏ.ਐਸ. ਅਤੇ ਮੁੱਖ ਖੇਤਬਾੜੀ ਅਫ਼ਸਰ ਡਾ. ਸਤਪਾਲ ਸਿੰਘ ਮੌਜੂਦ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ’ਚ ਵਿਸ਼ੇਸ਼ ਯੋਗਦਾਨ ਪਾ ਰਹੇ ਕਿਸਾਨ ਪਰਾਲੀ ਨੂੰ ਬਿਨ੍ਹਾਂ ਸਾੜੇ ਇਸਦਾ ਪ੍ਰਬੰਧ ਕਰਕੇ ਹੋਰਨਾਂ ਕਿਸਾਨਾਂ ਲਈ ਰਾਹ ਦਸੇਰੇ ਬਣ ਰਹੇ ਹਨ। ਉਨ੍ਹਾਂ ਖੇਤੀਬਾੜੀ ਦੇ ਕਿੱਤੇ ਨਾਲ ਜੁੜੇ ਸਮੂਹ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਦਿੱਤੇ ਸੁਝਾਵਾਂ ਮੁਤਾਬਿਕ ਇਸ ਦੀ ਸੰਭਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾੜਨ ਨਾਲ ਜਿੱਥੇ ਕਿਸਾਨਾਂ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹੇਗੀ, ਉੱਥੇ ਹੀ ਅੱਗ ਲੱਗਣ ਨਾਲ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਤੋਂ ਵੀ ਬਚਾਅ ਹੋ ਸਕੇਗਾ।

ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਲਈ ਕਿਸਾਨ ਆਪਣੇ ਨੇੜੇ ਦੇ ਖੇਤੀਬਾੜੀ ਵਿਭਾਗ ਨਾਲ ਜਾਂ ਆਪਣੇ ਪਿੰਡ ਦੇ ਨੋਡਲ ਅਫਸਰ ਨਾਲ ਰਾਬਤਾ ਕਰਨ, ਉਹ ਕਿਸਾਨਾਂ ਨੂੰ ਮਸ਼ੀਨ ਕਿਰਾਏ ’ਤੇ ਲੈਣ ਵਿਚ ਮਾਰਗਦਰਸ਼ਨ ਕਰਣਗੇ। ਇਸਤੋਂ ਬਿਨ੍ਹਾਂ ਆਈ ਖੇਤ ਪੰਜਾਬ ਮੋਬਾਇਲ ਐਪ ਰਾਹੀਂ ਵੀ ਕਿਸਾਨ ਮਸ਼ੀਨਾਂ ਦੀ ਜਾਣਕਾਰੀ ਲੈ ਸਕਦੇ ਹਨ ਅਤੇ ਕਿਰਾਏ ’ਤੇ ਉਪਲਬੱਧ ਮਸ਼ੀਨਾਂ ਦੇ ਵੇਰਵੇ ਵੇਖ ਸਕਦੇ ਹਨ।

ਇਸ ਤੋਂ ਪਹਿਲਾਂ ਵਾਤਾਵਰਣ ਦੇ ਰਾਖੇ ਵੱਖ ਵੱਖ ਕਿਸਾਨਾਂ ਨੇ ਆਪਣੀਆਂ ਦਰਪੇਸ਼ ਸਮੱਸਿਆਵਾਂ ਬਾਰੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੂੰ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਨੇ ਕਿਸਾਨ ਭਰਾਵਾਂ ਨੂੰ ਖੇਤੀਬਾੜੀ ਵਿਭਾਗ ਅਤੇ ਸਰਕਾਰ ਪੱਧਰ ’ਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਯੋਗ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸਨਰ ਵਿਕਾਸ ਸ੍ਰੀ ਟੀ. ਬੈਨਿਥ ਆਈ.ਏ.ਐਸ. ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ  ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ।

 

Tags: DC Mansa , Deputy Commissioner Mansa , Baldeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD