Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੀ ਮਾਨ ਸਰਕਾਰ ਹਰ ਵਰਗ ਦੀ ਭਲਾਈ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਹੈ ਵਚਨਬੱਧ

ਵਰਕਰਾਂ ਦੀ ਘੱਟੋ-ਘੱਟ ਉਜਰਤ ਸਮੇਂ ਸਿਰ ਅਦਾ ਕਰਨ ਅਤੇ ਭ੍ਰਿਸ਼ਟਾਚਾਰ ਦੇ ਮੁੱਦੇ ਉੱਤੇ ਕੋਈ ਸਮਝੌਤਾ ਨਹੀਂ: ਲਾਲ ਚੰਦ ਕਟਾਰੂਚੱਕ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 15 Nov 2022

Last updated on: Nov 15, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਉਚੇਚੇ ਯਤਨ ਕਰ ਰਹੀ ਹੈ ਅਤੇ ਉਹਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਤਹਿਤ ਵਰਕਰਾਂ ਦੀ ਉਜਰਤ ਸਮੇਂ ਸਿਰ ਅਦਾ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੁੱਦਿਆਂ ਸਬੰਧੀ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਇਹ ਵਿਚਾਰ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਮੋਹਾਲੀ ਦੇ ਸੈਕਟਰ 68 ਵਿਖੇ ਸਥਿਤ ਵਣ ਕੰਪਲੈਕਸ ਵਿਖੇ ਜੰਗਲਾਤ ਵਰਕਰ ਯੂਨੀਅਨ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦੇ ਹੋਏ ਪ੍ਰਗਟ ਕੀਤੇ।

ਇਸ ਮੌਕੇ ਵੱਖੋ-ਵੱਖ ਮੁੱਦਿਆਂ ਸਬੰਧੀ ਸਪੱਸ਼ਟ ਰੁਖ਼ ਅਪਣਾਉਂਦੇ ਹੋਏ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਸੀਨੀਆਰਤਾ ਸੂਚੀ ਤਿਆਰ ਕਰਨ ਵਿੱਚ ਪਾਰਦਰਸ਼ਤਾ ਵਰਤੀ ਜਾਵੇ ਅਤੇ ਜਿਥੋਂ ਤੱਕ ਵੱਖੋ-ਵੱਖ ਸਕੀਮਾਂ ਤਹਿਤ ਰੁਕੀਆਂ ਤਨਖਾਹਾਂ ਦਾ ਸਬੰਧ ਹੈ ਤਾਂ ਉਹਨਾਂ ਭਰੋਸਾ ਦਿੱਤਾ ਕਿ ਇਸ ਸਬੰਧੀ ਛੇਤੀ ਤੋਂ ਛੇਤੀ ਉਸਾਰੂ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਨਿਰਦੇਸ਼ ਵੀ ਦਿੱਤੇ ਕਿ ਭਵਿੱਖ ਵਿੱਚ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਜਾਰੀ ਕੀਤੀਆਂ ਜਾਣ। 

ਘੱਟੋ-ਘੱਟ ਉਜਰਤਾਂ ਦੇ ਬਕਾਏ ਸਬੰਧੀ ਉਹਨਾਂ ਭਰੋਸਾ ਦਿੱਤਾ ਕਿ ਇਸ ਸਬੰਧੀ ਹਮਦਰਦੀ ਨਾਲ ਵਿਚਾਰ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਮੰਤਰੀ ਨੇ ਅੱਗੇ ਕਿਹਾ ਕਿ ਜਿੱਥੋਂ ਤੱਕ 5 ਸਾਲ ਤੱਕ ਦੇ ਤਜ਼ਰਬੇ ਵਾਲੇ ਵਰਕਰਾਂ ਨੂੰ ਸਕਿੱਲਡ, 3 ਸਾਲ ਵਾਲਿਆਂ ਨੂੰ ਸੈਮੀ-ਸਕਿੱਲਡ ਅਤੇ 3 ਸਾਲ ਤੋਂ ਘੱਟ ਤਜ਼ਰਬੇ ਵਾਲਿਆਂ ਨੂੰ ਅਨ-ਸਕਿੱਲਡ ਸ਼੍ਰੇਣੀ ਵਿੱਚ ਰੱਖੇ ਜਾਣ ਦਾ ਸਵਾਲ ਹੈ, ਤਾਂ ਇਹ ਤਜ਼ਵੀਜ ਕਿਰਤ ਵਿਭਾਗ ਨੂੰ ਛੇਤੀ ਹੀ ਭੇਜੀ ਜਾਵੇਗੀ। 

ਇਕ ਹੋਰ ਅਹਿਮ ਮੁੱਦੇ ਸਬੰਧੀ ਮੰਤਰੀ ਨੇ ਕਿਹਾ ਕਿ 50 ਸਾਲ ਤੋਂ ਜ਼ਿਆਦਾ ਉਮਰ ਦੇ ਵਰਕਰਾਂ ਨੂੰ  ਜਿੱਥੋਂ ਤੱਕ ਤਰੱਕੀ ਲਈ ਟਾਇਪ ਟੈਸਟ ਵਿੱਚ ਛੋਟ ਦੇਣ ਦਾ ਸਵਾਲ ਹੈ ਤਾਂ ਇਸ ਸਬੰਧੀ ਮਾਮਲਾ ਸਬੰਧਤ ਵਿਭਾਗ ਕੋਲ ਉਠਾਇਆ ਜਾਵੇਗਾ। ਇਸ ਮੌਕੇ ਸ੍ਰੀ ਕਟਾਰੂਚੱਕ ਨੇ ਯੂਨੀਅਨ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਵਾਤਾਵਰਨ ਬਚਾਉਣ ਲਈ ਹਰ ਹੰਭਲਾ ਮਾਰਿਆ ਜਾਵੇ ਅਤੇ ਸੂਬੇ ਭਰ ਵਿੱਚ ਲਾਏ ਗਏ ਬੂਟਿਆਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਪੰਜਾਬ ਵਿੱਚ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। 

ਉਹਨਾਂ ਇਹ ਵੀ ਕਿਹਾ ਕਿ ਫਗਵਾੜਾ-ਚੰਡੀਗੜ੍ਹ ਸੜਕ ਦਾ ਇਸੇ ਯੋਜਨਾ ਤਹਿਤ ਸੁੰਦਰੀਕਰਨ ਕੀਤਾ ਜਾਵੇਗਾ। ਉਹਨਾਂ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ ਉਪਰੋਕਤ ਫੈਸਲਿਆਂ ਨੂੰ ਲਾਗੂ ਕਰਨ ਸਬੰਧੀ ਦਿੱਤੇ ਗਏ ਦਿਸ਼ਾ-ਨਿਰਦੇਸ਼ ਉੱਤੇ ਤੇਜ਼ੀ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਸ ਮੌਕੇ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਸੂਬਾ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਵੀ ਕੀਤੀ ਗਈ। ਇਸ ਮੌਕੇ ਪ੍ਰਮੁੱਖ ਮੁੱਖ ਵਣਪਾਲ ਆਰ.ਕੇ. ਮਿਸ਼ਰਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD