Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜ਼ਿਲ੍ਹਾ ਪੁਲਿਸ ਵੱਲੋਂ ਡੀ.ਆਈ.ਜੀ. ਰੂਪਨਗਰ ਰੇਜ਼ ਦੀ ਅਗਵਾਈ ਹੇਠ ਵੱਖ ਵੱਖ ਥਾਵਾਂ ਤੇ ਚਲਾਇਆ ਗਿਆ ਸਰਚ ਅਪ੍ਰੇਰਸ਼ਨ

71 ਸ਼ੱਕੀ ਵਿਅਕਤੀਆਂ ਨੂੰ ਰਾਉਂਡ-ਅੱਪ ਕੀਤਾ ਗਿਆ, 16 ਵਹੀਕਲ ਮੋਟਰ-ਵਹੀਕਲ ਐਕਟ ਤਹਿਤ ਬੰਦ ਕੀਤੇ ਗਏ, 01 ਮੁਕੱਦਮਾ ਐਨ.ਡੀ.ਪੀ.ਐਸ.ਐਕਟ ਤਹਿਤ ਕੀਤਾ ਗਿਆ ਦਰਜ : ਡਾ. ਸੰਦੀਪ ਗਰਗ

Gurpreet Singh Bhullar, Police, Punjab Police, S.A.S.Nagar, Mohali, S.A.S. Nagar Mohali, Sahibzada Ajit Singh Nagar, Sandeep Garg

Web Admin

Web Admin

5 Dariya News

ਐਸ.ਏ.ਐਸ. ਨਗਰ , 15 Nov 2022

Last updated on: Nov 15, 2022, 00:00 IST

ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ.ਨਗਰ ਵੱਲੋਂ ਪ੍ਰੈਸ ਨੋਟ ਰਾਹੀਂ ਦੱਸਿਆ ਗਿਆ ਹੈ ਕਿ ਡੀ.ਜੀ.ਪੀ., ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭੈੜੇ /ਸ਼ਰਾਰਤੀ ਅਨਸਰਾਂ ਵਿਰੁੱਧ ਕਾਰਵਾਈ ਕਰਨ ਲਈ ਸ੍ਰੀ ਈਸ਼ਵਰ ਸਿੰਘ, ਆਈ.ਪੀ.ਐਸ, ਏ.ਡੀ.ਜੀ.ਪੀ., ਐਚ.ਆਰ.ਡੀ. ਅਤੇ ਵੈਲਵੇਅਰ, ਪੰਜਾਬ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਡੀ.ਆਈ.ਜੀ. ਰੂਪਨਗਰ ਰੇਂਜ,ਰੂਪਨਗਰ ਅਤੇ ਜਿਲ੍ਹਾ ਐਸ.ਏ.ਐਸ.ਨਗਰ ਦੇ ਗਜ਼ਟਿਡ ਪੁਲਿਸ ਅਫਸਰਾਂ ਦੀ ਨਿਗਰਾਨੀ ਵਿੱਚ ਵੱਖ-ਵੱਖ ਥਾਵਾਂ ਤੇ ਕਾਰਡਨ ਅਤੇ ਸਰਚ-ਅਪਰੇਸ਼ਨ ਚਲਾਇਆ ਗਿਆ, ਸਰਚ ਅਪਰੇਸ਼ਨ ਦੌਰਾਨ ਜੀ.ਪੀ.ਬੀ, ਨਗੋਲੀਆ ਸੋਸਾਇਟੀ ਖਰੜ, ਟੀ.ਡੀ.ਆਈ. ਕਲੋਨੀ ਸੈਕਟਰ 117 ਖਰੜ, ਪਿੰਡ ਸੋਹਾਣਾ, ਬੈਸਟੈੱਕ ਮਾਲ ਫੇਸ-11 ਮੋਹਾਲੀ, ਜੀਰਕਪੁਰ ਅਤੇ ਡੇਰਾਬਸੀ ਇਲਾਕੇ ਵਿੱਚ ਸੋਸਾਇਟੀਆਂ, ਮਾਲਜ਼ ਅਤੇ ਕਲੋਨੀਆਂ ਆਦਿ ਦੀ ਸਰਚ ਕੀਤੀ ਗਈ।

ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਸਰਚ ਅਪਰੇਸ਼ਨ ਦੌਰਾਨ ਵੱਖ-ਵੱਖ ਕਲੋਨੀਆਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਫੇਸ-11 ਮੋਹਾਲੀ ਵਿਖੇ ਬੈਸਟੈਕ ਮਾਲ  ਦੀ ਐਂਟੀਸਾਬੋਤਾਜ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕਈ ਪੀ.ਜੀ./ਫਲੈਟਾਂ ਦੇ ਮਾਲਕਾਂ ਵੱਲੋਂ ਕਿਰਾਏਦਾਰਾਂ ਬਾਰੇ ਸਬੰਧਤ ਥਾਣਿਆਂ ਵਿੱਚ ਸੂਚਨਾ ਨਹੀਂ ਦਿੱਤੀ ਗਈ ਸੀ, ਜਿਸ ਕਰਕੇ 5 ਪੀ.ਜੀ. ਮਾਲਕਾਂ ਵਿਰੁੱਧ ਅ/ਧ 188 ਹਿੰ:ਦੰ: ਤਹਿਤ ਮੁਕੱਦਮੇ ਦਰਜ ਕੀਤੇ ਗਏ, 71 ਸ਼ੱਕੀ ਵਿਅਕਤੀਆਂ ਨੂੰ ਰਾਉਂਡ-ਅੱਪ ਕੀਤਾ ਗਿਆ, 16 ਵਹੀਕਲ ਮੋਟਰ-ਵਹੀਕਲ ਐਕਟ ਤਹਿਤ ਬੰਦ ਕੀਤੇ ਗਏ, 01 ਮੁਕੱਦਮਾ ਐਨ.ਡੀ.ਪੀ.ਐਸ.ਐਕਟ ਤਹਿਤ ਦਰਜ ਕੀਤਾ ਗਿਆ, 02 ਕਲੰਦਰੇ 110 ਸੀ.ਆਰ.ਪੀ.ਸੀ. ਤਹਿਤ ਦਿੱਤੇ ਗਏ।

ਐਸ.ਐਸ.ਪੀ. ਨੇ ਦੱਸਿਆ ਕਿ ਇਹ ਸਰਚ ਅਪਰੇਸ਼ਨ ਆਮ ਪਬਲਿਕ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਚਲਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਘਰਾਂ ਵਿੱਚ ਰੱਖੇ ਗਏ ਨੌਕਰਾਂ ਅਤੇ ਕਿਰਾਏਦਾਰਾਂ ਬਾਰੇ ਸਬੰਧਤ ਥਾਣਾ ਵਿੱਚ ਸੂਚਨਾ ਦੇ ਕੇ ਸਾਰਿਆ ਦੀ ਵੈਰੀਫਿਕੇਸ਼ਨ ਕਰਵਾਈ ਜਾਵੇ। ਇਸ ਤੋਂ ਇਲਾਵਾ ਜੇਕਰ ਕਿਸੇ ਕਲੌਨੀ/ਸੋਸਾਇਟੀ ਵਿੱਚ ਕੋਈ ਸ਼ੱਕ ਵਿਅਕਤੀ ਰਹਿਣ ਲਈ ਆਇਆ ਹੋਵੇ ਜਾਂ ਰਹਿ ਰਿਹਾ ਹੋਵੇ ਤਾਂ ਉਸ ਬਾਰੇ ਇਤਲਾਹ ਪੰਜਾਬ ਪੁਲਿਸ ਦੇ ਹੈਲਪ ਲਾਈਨ ਨੰਬਰ 112, 181 ਪਰ ਜਾਂ ਉਨ੍ਹਾਂ ਦੇ ਨਿੱਜੀ ਵੱਟਸਐਪ ਨੰਬਰ 80541-00112 ਤੇ ਸੂਚਨਾ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਵੇਗਾ।

 

Tags: Gurpreet Singh Bhullar , Police , Punjab Police , S.A.S.Nagar , Mohali , S.A.S. Nagar Mohali , Sahibzada Ajit Singh Nagar , Sandeep Garg

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD