Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰੀ ਹਾਈ ਸਕੂਲ ਝੰਡਾ ਕਲਾਂ ਵਿਖੇ ਤਕਨੀਕੀ ਅਤੇ ਬਾਲ ਮੇਲੇ ਦਾ ਆਯੋਜਨ

Gurpreet Singh Banawali, AAP, Aam Aadmi Party, Aam Aadmi Party Punjab, AAP Punjab, Mansa

Web Admin

Web Admin

5 Dariya News

ਮਾਨਸਾ , 15 Nov 2022

Last updated on: Nov 15, 2022, 00:00 IST

ਸਰਕਾਰੀ ਹਾਈ ਸਕੂਲ ਝੰਡਾ ਕਲਾਂ ਵਿਖੇ ਤਕਨੀਕੀ ਅਤੇ ਬਾਲ ਮੇਲੇ ਦਾ ਆਯੋਜਨ ਕੀਤਾ ਗਿਆ ਜਿੱਥੇ ਵਿਧਾਇਕ ਹਲਕਾ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ. ਸਿੱ.) ਸ੍ਰੀ ਸੰਜੀਵ ਕੁਮਾਰ ਗੋਇਲ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਵਿਜੇ ਮਿੱਢਾ ਦੀ ਯੋਗ ਰਹਿਨੁਮਾਈ ਅਤੇ ਸ੍ਰੀ ਹਰਜਿੰਦਰ ਸਿੰਘ ਮੁੱਖ ਅਧਿਆਪਕ ਦੀ ਅਗਵਾਈ ਹੇਠ ਕਰਵਾਏ ਗਏ ਤਕਨੀਕੀ ਅਤੇ ਬਾਲ ਮੇਲੇ ਵਿੱਚ ਸਮੂਹ ਸਟਾਫ ਨੇ ਵੱਖ ਵੱਖ ਤਰ੍ਹਾਂ ਨਾਲ ਭੂਮਿਕਾ ਨਿਭਾਈ।

ਤਕਨੀਕੀ ਮੇਲੇ ਦਾ ਉਦਘਾਟਨ ਕਰਦਿਆਂ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕੰਪਿਊਟਰ ਸਾਇੰਸ ਦੇ ਵਿਸ਼ੇ ਦੀ ਮਹੱਤਤਾ ਅਤੇ ਬਾਲ ਮੇਲੇ ਦੀ ਸਾਰਥਿਕਤਾ ਬਾਰੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮੇਲਿਆਂ ਦਾ ਆਯੋਜਨ ਸਮੇਂ ਦੀ ਮੁੱਖ ਲੋੜ ਹੈ, ਕਿਊਂਕਿ ਅਜੋਕਾ ਯੁੱਗ ਤਕਨੀਕੀ ਯੁੱਗ ਹੈ ਅਤੇ ਤਕਨੀਕ ਦੀ ਜਾਣਕਾਰੀ ਤੋਂ ਬਿਨ੍ਹਾਂ ਮਨੁੱਖ ਦੀ ਤਰੱਕੀ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਸਕੂਲ ਵੱਲੋ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਯਾਦਗਾਰੀ ਭੇਂਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੇਲੇ ਦੌਰਾਨ ਬਾਹਰੋ ਆਏ ਪਤਵੰਤੇ ਸੱਜਣਾਂ ਦਾ ਸੁਆਗਤ ਸ੍ਰੀ ਕੁਲਦੀਪ ਸਿੰਘ ਐਸ ਐਸ ਮਾਸਟਰ ਅਤੇ ਸ. ਬੂਟਾ ਸਿੰਘ ਡੀਪੀਈ, ਦੀਪਕ ਕੁਮਾਰ ਮੈਥ ਮਾਸਟਰ ਅਤੇ ਸਤੀਸ਼ ਕੁਮਾਰ ਸਾਇੰਸ ਮਾਸਟਰ ਨੇ ਕੀਤਾ। ਮੇਲੇ ਦੀ ਹਰ ਪ੍ਰਕਾਰ ਦੀ ਸਜਾਵਟ ਦਾ ਕੰਮ ਸ੍ਰੀਮਤੀ ਸਰਬਜੀਤ ਕੌਰ ਐਸ ਐਸ ਮਿਸਟ੍ਰੈਸ ਅਤੇ ਸ੍ਰੀਮਤੀ ਪ੍ਰਤਿਭਾ ਰਾਣੀ ਅੰਗਰੇਜੀ ਮਿਸਟ੍ਰੈਸ ਨੇ ਕੀਤਾ। 

ਬਾਹਰੋ ਆਏ ਪਤਵੰਤੇ ਸੱਜਣਾਂ ਦੇ ਸੀਟਿੰਗ ਅਰੇਂਜਮੈੰਟ ਅਤੇ ਰਿਫਰੈਸ਼ਮੈੰਟ ਦਾ ਬੰਦੋਬਸਤ ਸ੍ਰੀਮਤੀ ਪੂਨਮ ਕੁਮਾਰੀ ਐਸ ਐਸ ਮਿਸਟ੍ਰੈਸ ਅਤੇ ਰਜਨੀ ਬਾਲਾ ਜੂਨੀਅਰ ਸਹਾਇਕ ਨੇ ਕੀਤਾ। ਇਸ ਮੌਕੇ ਸ਼੍ਰੀਮਤੀ ਸਲੋਚਨਾ ਰਾਣੀ ਪੰਜਾਬੀ ਮਿਸਟ੍ਰੈਸ ਵੱਲੋਂ ਵਿਦਿਆਰਥੀਆ ਅਤੇ ਪਿੰਡ ਵਾਸੀਆਂ ਲਈ ਲਾਇਬ੍ਰੇਰੀ ਦੀਆ ਕਿਤਾਬਾਂ ਦੀ ਸਟਾਲ ਦਾ ਪ੍ਰਬੰਧ ਕੀਤਾ ਗਿਆ ਅਤੇ ਜਿਆਦਾ ਤੋਂ ਜਿਅਦਾ ਉਸਾਰੂ ਸਹਿਤ ਪੜਨ ਲਈ ਵਿਭਾਗੀ ਹੋਕਾ ਦਿੱਤਾ ।

ਮਮਤਾ ਰਾਣੀ ਅਤੇ ਅਨਸੂਈਆ ਰਾਣੀ ਨੇ ਸਾਰੇ ਸਕੂਲ ਵਿੱਚ ਅਨੁਸ਼ਾਸ਼ਨ ਕਾਇਮ ਰੱਖਿਆ। ਮੁੱਖ ਅਧਿਆਪਕ ਜੀ ਨੇ ਸ਼੍ਰੀਮਤੀ ਮਨੀਸ਼ਾ ਅਤੇ ਸ. ਜਸਬੀਰ ਸਿੰਘ ਵੱਲੋਂ ਲਗਾਏ ਗਏ ਟੈਕਨਾਲੋਜੀ ਮੇਲੇ ਦੀ ਸਰਾਹਨਾ ਕੀਤੀ। ਇਸ ਮੌਕੇ ਵਿਧਾਇਕ ਜੀ ਵੱਲੋਂ ਸਕੂਲ ਦਾ ਸਾਲਾਨਾ ਮੈਗਜ਼ੀਨ ‘ਮੇਰੇ ਅਲਫਾਜ਼, ਮੇਰੀ ਉਡਾਣ’ ਰਿਲੀਜ਼ ਕੀਤਾ ਗਿਆ। ਮੁੱਖ ਅਧਿਆਪਕ ਸਕੂਲ ਮੈਨੇਜਮੈਂਟ ਕਮੇਟੀ ਝੰਡਾ ਕਲਾਂ ਅਤੇ ਸਮੂਹ ਸਟਾਫ ਨੇ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ ।

 

Tags: Gurpreet Singh Banawali , AAP , Aam Aadmi Party , Aam Aadmi Party Punjab , AAP Punjab , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD