Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

ਮੁਹਿੰਮ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਦੀ ਮੌਜੂਦਗੀ ਨੂੰ ਵਧਾ ਕੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣਾ ਅਤੇ ਲੋਕਾਂ ਵਿੱਚ ਵਿਸ਼ਵਾਸ ਦੀ ਭਾਵਨਾ ਪੈਦਾ ਕਰਨਾ: ਡੀਜੀਪੀ ਪੰਜਾਬ

Gaurav Yadav, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਲੁਧਿਆਣਾ , 15 Nov 2022

Last updated on: Nov 15, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੱਜ ਪੂਰੀ ਪੰਜਾਬ ਪੁਲਿਸ ਫੋਰਸ ਨੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ।

ਇਹ ਮੁਹਿੰਮ ਸੂਬੇ ਭਰ ਵਿੱਚ ਇੱਕੋ ਸਮੇਂ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਚਲਾਈ ਗਈ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏ.ਡੀ.ਜੀ.ਪੀ./ਆਈ.ਜੀ.ਪੀ. ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ 'ਤੇ ਇਸ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ।

ਇਸ ਮੁਹਿੰਮ ਦੌਰਾਨ ਲੁਧਿਆਣਾ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਕਿਹਾ ਕਿ ਵੱਡੇ ਪੱਧਰ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦਾ ਮੰਤਵ ਲੋਕਾਂ ਵਿੱਚ ਵਿਸ਼ਵਾਸ ਵਧਾਉਣ ਅਤੇ ਸਮਾਜ ਵਿਰੋਧੀ ਅਨਸਰਾਂ ਦਰਮਿਆਨ ਡਰ ਪੈਦਾ ਕਰਨ ਲਈ ਪੁਲਿਸ ਦੀ ਮੌਜੂਦਗੀ ਨੂੰ ਵਧਾਉਣਾ ਸੀ।

ਡੀ.ਜੀ.ਪੀ. ਵੱਲੋਂ ਲੁਧਿਆਣਾ ਦੇ ਵੱਖ-ਵੱਖ ਖੇਤਰਾਂ ਵਿੱਚ ਏ.ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਵੂਮਨ ਅਫੇਅਰਜ਼ ਗੁਰਪ੍ਰੀਤ ਕੌਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ (ਸੀ.ਪੀ.) ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿੱਚ ਚੱਲ ਰਹੇ ਅਪਰੇਸ਼ਨ ਦੌਰਾਨ ਵਿਅਕਤੀਗਤ ਤੌਰ 'ਤੇ ਅਗਵਾਈ ਕੀਤੀ ਗਈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਬਲਾਂ ਵੱਲੋਂ ਅੰਕੜਿਆਂ ਦੇ ਵਿਸ਼ਲੇਸ਼ਣ ਰਾਹੀਂ ਨਸ਼ਿਆਂ ਅਤੇ ਅਪਰਾਧਾਂ ਦੇ ਹੌਟਸਪੌਟਸ ਦੀ ਪਛਾਣ ਕਰਨ ਉਪਰੰਤ ਇਹ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਕਿਹਾ ਕਿ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਪੁਲਿਸ ਫੋਰਸ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਘਰਾਂ ਦੀ ਪੂਰੀ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੌਟਸਪੌਟਸ 'ਤੇ ਡਰੋਨ ਅਤੇ ਸਨਿਫਰ ਡੌਗ ਤਾਇਨਾਤ ਕੀਤੇ ਗਏ ਤਾਂ ਜੋ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਲੋਕਾਂ ਦੀ ਸੇਵਾ ਕਰਨ ਦੀ ਰਵਾਇਤ ਨੂੰ ਬਰਕਰਾਰ ਰੱਖੇਗੀ ਅਤੇ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਮੁੱਢੋਂ ਖ਼ਤਮ ਕਰਨ ਤੱਕ ਅਰਾਮ ਨਾਲ ਨਹੀਂ ਬੈਠੇਗੀ।ਅਸਲਾ ਲਾਇਸੈਂਸ ਜਾਰੀ ਕਰਨ ਸਬੰਧੀ ਨਵੇਂ ਨਿਰਦੇਸ਼ਾਂ ਬਾਰੇ ਪੁੱਛੇ ਜਾਣ 'ਤੇ ਡੀ.ਜੀ.ਪੀ. ਨੇ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਵਿੱਚ ਪਿਛਲੇ ਅਸਲਾ ਲਾਇਸੈਂਸਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਹੋਣ ਤੱਕ ਕੋਈ ਨਵਾਂ ਅਸਲਾ ਲਾਇਸੈਂਸ ਜਾਰੀ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ 'ਤੇ ਵੀ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ਕਰਨ 'ਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਡੀ.ਜੀ.ਪੀ. ਨੇ ਦੱਸਿਆ ਕਿ ਉਲੰਘਣਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਦਾ ਸਾਈਬਰ ਵਿੰਗ ਸੋਸ਼ਲ ਨੈਟਵਰਕਿੰਗ ਸਾਈਟਾਂ 'ਤੇ ਨਜ਼ਰ ਰੱਖ ਰਿਹਾ ਹੈ। 

ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦਿੰਦਾ ਪਾਇਆ ਗਿਆ ਤਾਂ ਉਸ ਵਿਰੁੱਧ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਜ਼ਿਕਰਯੋਗ ਹੈ ਕਿ ਲੁਧਿਆਣਾ ਵਿੱਚ ਘੋੜਾ ਕਲੋਨੀ, ਅੰਬੇਡਕਰ ਕਲੋਨੀ, ਮੋਤੀ ਨਗਰ ਅਤੇ ਪੀਰੂ ਬੰਦਾ ਇਲਾਕਿਆਂ ਵਿੱਚ ਮੁਹਿੰਮ ਚਲਾਈ ਗਈ। 

ਇਸ ਦੌਰਾਨ ਚਾਰ ਸ਼ੱਕੀ ਵਿਅਕਤੀਆਂ, ਜਿਹਨਾਂ ਵਿੱਚ ਦੁਰਗਾਪੁਰੀ ਮੁਹੱਲੇ ਦਾ ਮੋਹਿਤ ਕੁਮਾਰ, ਪੀਰੂ ਬੰਦਾ ਦਾ ਸੋਨੂੰ, ਚੰਦਰ ਨਗਰ ਦਾ ਗੌਰਵ ਅਤੇ ਨਵੀਂ ਕੁੰਦਨਪੁਰੀ ਦਾ ਮੋਹਨ ਸ਼ਾਮਲ ਹੈ, ਦੀ ਪਛਾਣ ਕਰਕੇ ਪੁੱਛਗਿਛ ਲਈ ਹਿਰਾਸਤ ‘ਚ ਲਿਆ ਜਦਕਿ ਘੋੜਾ ਕਾਲੋਨੀ 'ਚ ਤਲਾਸ਼ੀ ਦੌਰਾਨ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD