Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਸੜਕ ਦੁਰਘਟਨਾਵਾਂ ਅਤੇ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਵਰਕਸ਼ਾਪ

Punjab Admin, Mahatma Gandhi State Institute of Public Administration, MGSIPA, Vikas Garg

Web Admin

Web Admin

5 Dariya News

ਚੰਡੀਗੜ੍ਹ , 16 Nov 2022

Last updated on: Nov 16, 2022, 00:00 IST

ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਅਤੇ ਮੌਤ ਦਰ ਨੂੰ ਘਟਾਉਣ ਸਣੇ ਨਵੀਨਤਮ ਤਕਨਾਲੌਜੀ ਦੀ ਮਦਦ ਨਾਲ ਸੂਬੇ ਵਿੱਚ ਟ੍ਰੈਫਿਕ ਨਿਯਮਾਂ ਵਿੱਚ ਸੁਧਾਰ ਲਿਆਉਣ ਲਈ "ਟ੍ਰੈਫਿਕ ਪ੍ਰਬੰਧਨ ਅਤੇ ਮੋਟਰ ਵਾਹਨ (ਸੋਧ) ਐਕਟ, 2019 ਦੇ ਲਾਗੂਕਰਨ" ਵਿਸ਼ੇ 'ਤੇ ਦੋ ਰੋਜ਼ਾ ਵਰਕਸ਼ਾਪ ਇਥੋਂ ਦੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮੈਗਸੀਪਾ) ਵਿਖੇ ਕਰਵਾਈ ਜਾ ਰਹੀ ਹੈ।

ਵਰਕਸ਼ਾਪ ਵਿੱਚ ਪੰਜਾਬ ਭਰ ਤੋਂ ਪੁੱਜੇ ਟ੍ਰੈਫ਼ਿਕ ਪੁਲਿਸ ਅਤੇ ਹੋਰਨਾਂ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸਕੱਤਰ ਟਰਾਂਸਪੋਰਟ ਸ੍ਰੀ ਵਿਕਾਸ ਗਰਗ ਨੇ ਟ੍ਰੈਫਿਕ ਪ੍ਰਬੰਧਨ ਵਿੱਚ ਨਵੀਂ ਤਕਨਾਲੌਜੀ ਜਿਵੇਂ ਸਪੀਡ ਕੈਮਰੇ, ਇੰਟਰਸੈਪਟਰ ਅਤੇ ਸੀ.ਸੀ.ਟੀ.ਵੀ. ਸਿਸਟਮ, ਵੱਡੇ ਸ਼ਹਿਰਾਂ ਵਿੱਚ ਟ੍ਰੈਫਿਕ ਦਾ ਪ੍ਰਵਾਹ ਨਿਰਵਿਘਨ ਚਲਣਾ ਯਕੀਨੀ ਬਣਾਉਣ ਲਈ ਟ੍ਰੈਫ਼ਿਕ ਲਾਈਟਾਂ ਦੀ ਸਿੰਕਿੰਗ ਦੀ ਲੋੜ 'ਤੇ ਜ਼ੋਰ ਦਿੱਤਾ। 

ਉਨ੍ਹਾਂ ਕਿਹਾ ਕਿ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਦਿਸ਼ਾ ਵਿੱਚ ਨਿਰੰਤਰ ਯਤਨਸ਼ੀਲ ਹੈ ਅਤੇ ਮੋਟਰ ਵਾਹਨ (ਸੋਧ) ਐਕਟ, 2019 ਦੀਆਂ ਵਿਵਸਥਾਵਾਂ ਨੂੰ ਲਾਗੂ ਕਰਨਾ ਯਕੀਨੀ ਬਣਾ ਰਹੀ ਹੈ।ਲੀਡ ਏਜੰਸੀ ਆਨ ਰੋਡ ਸੇਫਟੀ ਪੰਜਾਬ ਦੇ ਡਾਇਰੈਕਟਰ ਜਨਰਲ ਸ੍ਰੀ ਆਰ. ਵੈਂਕਟ ਰਤਨਮ ਨੇ ਆਪਣੇ ਸੰਬੋਧਨ ਦੌਰਾਨ ਮੋਟਰ ਵਾਹਨ (ਸੋਧ) ਐਕਟ, 2019 ਦੀਆਂ ਨਵੀਆਂ ਵਿਵਸਥਾਵਾਂ ਅਤੇ ਇਸ ਦੇ ਲਾਗੂਕਰਨ ਖ਼ਾਸ ਕਰਕੇ ਫ਼ੀਸ/ਜੁਰਮਾਨੇ ਅਤੇ ਡਰਾਈਵਰਾਂ ਦੇ ਵਿਹਾਰ ਅਤੇ ਇਨ੍ਹਾਂ ਦੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। 

ਨਵੀਨਤਮ ਤਕਨਾਲੌਜੀ ਅਪਣਾ ਕੇ ਨਿਯਮਾਂ ਦਾ ਲਾਗੂਕਰਨ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਖ਼ਤ ਨਿਯਮਾਂ ਨਾਲ ਸਪੱਸ਼ਟ ਤੌਰ 'ਤੇ ਸੜਕੀ ਹਾਦਸਿਆਂ ਵਿੱਚ ਕਮੀ ਆਉਂਦੀ ਹੈ ਕਿਉਂ ਜੋ ਲੋਕਾਂ ਨੂੰ ਡਰ ਬਣਿਆ ਰਹਿੰਦਾ ਹੈ ਕਿ ਟ੍ਰੈਫਿਕ ਮੁਲਾਜ਼ਮਾਂ ਦੀ ਗ਼ੈਰ-ਮੌਜੂਦਗੀ ਵਿੱਚ ਵੀ ਤਕਨਾਲੌਜੀ ਦੀ ਮਦਦ ਨਾਲ ਨਿਯਮਾਂ ਦਾ ਲਾਗੂਕਰਨ ਯਕੀਨੀ ਬਣਾਇਆ ਜਾ ਰਿਹਾ ਹੈ।

ਵਰਕਸ਼ਾਪ ਦੌਰਾਨ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਵਿਮਲ ਸੇਤੀਆ ਨੇ ਸੜਕ ਦੁਰਘਟਨਾਵਾਂ ਨੂੰ ਘਟਾਉਣ ਦੇ ਉਪਾਵਾਂ, ਏ.ਡੀ.ਜੀ.ਪੀ.(ਟ੍ਰੈਫਿਕ) ਸ੍ਰੀ ਏ.ਐਸ. ਰਾਏ ਨੇ ਰਾਜ ਵਿੱਚ ਟ੍ਰੈਫਿਕ ਪ੍ਰਬੰਧਨ ਦੀ ਸਥਿਤੀ ਅਤੇ ਸਮੱਸਿਆਵਾਂ, ਟ੍ਰੈਫ਼ਿਕ ਸਲਾਹਕਾਰ ਡਾ. ਨਵਦੀਪ ਅਸੀਜਾ ਨੇ ਮੋਟਰ ਵਾਹਨ (ਸੋਧ) ਐਕਟ, 2019 ਵਿੱਚ ਖ਼ਾਸ ਤੌਰ 'ਤੇ ਸੜਕ ਸੁਰੱਖਿਆ ਅਤੇ ਇਸ ਦੇ ਲਾਗੂਕਰਨ ਨਾਲ ਸਬੰਧਤ ਸੋਧਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ ਜਦਕਿ ਸੀ.ਐਸ.ਸੀ.ਐਲ. ਚੰਡੀਗੜ੍ਹ ਦੇ ਨੁਮਾਇੰਦੇ ਸ੍ਰੀ ਅਸ਼ੀਸ਼ ਸ਼ਰਮਾ ਨੇ ਚੰਡੀਗੜ੍ਹ ਵਿੱਚ ਇੰਟੈਲੀਜੈਂਟ ਟ੍ਰੈਫ਼ਿਕ ਮੈਨੇਜਮੈਂਟ ਅਤੇ ਸੀ.ਸੀ.ਟੀ.ਵੀ. ਚਲਾਨਿੰਗ ਸਿਸਟਮ ਬਾਰੇ ਜਾਣਕਾਰੀ ਸਾਂਝੀ ਕੀਤੀ।

ਟ੍ਰੈਫਿਕ ਪੁਲਿਸ ਪੰਜਾਬ ਤੋਂ 110 ਜੀ.ਓ. ਅਤੇ ਐਨ.ਜੀ.ਓ. (ਏ.ਐਸ.ਆਈ, ਐਸ.ਆਈ ਅਤੇ ਡੀ.ਐਸ.ਪੀ. ਦੇ ਰੈਂਕ ਦੇ), ਟਰਾਂਸਪੋਰਟ ਵਿਭਾਗ ਦੇ ਸਕੱਤਰ ਆਰ.ਟੀ.ਏ. ਅਤੇ ਮੋਟਰ ਵਾਹਨ ਇੰਸਪੈਕਟਰ (ਐਮ.ਵੀ.ਆਈ.) ਅਤੇ ਇੰਜੀਨੀਅਰਿੰਗ ਵਿਭਾਗ/ਏਜੰਸੀਆਂ ਜਿਵੇਂ ਐਨ.ਐਚ.ਏ.ਆਈ, ਪੀ.ਡਬਲਯੂ.ਡੀ. (ਭਵਨ ਤੇ ਸੜਕਾਂ), ਸਥਾਨਕ ਸਰਕਾਰਾਂ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੇ ਇਸ ਵਰਕਸ਼ਾਪ ਵਿੱਚ ਭਾਗ ਲਿਆ, ਜਿਨ੍ਹਾਂ ਨੂੰ ਮੋਟਰ ਵਾਹਨ (ਸੋਧ) ਐਕਟ, 2019 ਦੀਆਂ ਸੋਧਾਂ ਅਤੇ ਨਵੀਨਤਮ ਟ੍ਰੈਫ਼ਿਕ ਪ੍ਰਬੰਧਨ ਤਕਨੀਕਾਂ ਦੀ ਵਰਤੋਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ।

 

Tags: Punjab Admin , Mahatma Gandhi State Institute of Public Administration , MGSIPA , Vikas Garg

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD