Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਪਟਿਆਲਾ ਮੀਡੀਆ ਕਲੱਬ ਨੇ ਮਨਾਇਆ ਕੌਮੀ ਪ੍ਰੈਸ ਦਿਹਾੜਾ

ਪੰਜਾਬ ਸਰਕਾਰ ਪੱਤਰਕਾਰਾਂ ਦੀ ਭਲਾਈ ਲਈ ਵਚਨਬੱਧ- ਹਰਪਾਲ ਸਿੰਘ ਚੀਮਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, National Press Day

Web Admin

Web Admin

5 Dariya News

ਪਟਿਆਲਾ , 16 Nov 2022

ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਪੱਤਰਕਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਲੋਕਤੰਤਰ ਦੇ ਚੌਥੇ ਥੰਮ ਦੀ ਮਜ਼ਬੂਤੀ ਲਈ ਹਰੇਕ ਸੰਭਵ ਯਤਨ ਕੀਤਾ ਜਾ ਰਿਹਾ ਹੈ। ਸ. ਚੀਮਾ ਅੱਜ ਕੌਮੀ ਪ੍ਰੈਸ ਦਿਹਾੜੇ ਮੌਕੇ ਪਟਿਆਲਾ ਮੀਡੀਆ ਕਲੱਬ ਵੱਲੋਂ ਕਰਵਾਏ ਸਮਾਗਮ ਅਤੇ ਖੂਨਦਾਨ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ।

ਸ. ਹਰਪਾਲ ਸਿੰਘ ਚੀਮਾ ਨੇ ਪੱਤਰਕਾਰ ਭਾਈਚਾਰੇ ਨੂੰ ਕੌਮੀ ਪ੍ਰੈਸ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਪ੍ਰਿੰਟ ਤੇ ਇਲੈਕਟਰੋਨਿਕ ਮੀਡੀਆ ਜਦ ਜ਼ਮੀਨੀ ਪੱਧਰ 'ਤੇ ਜਾ ਕੇ ਰਿਪੋਟਿੰਗ ਕਰਦਾ ਹੈ ਤਾਂ ਲੋਕ ਮਸਲੇ ਉਜਾਗਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਵਿੱਚ ਮੀਡੀਆ ਦਾ ਅਹਿਮ ਰੋਲ ਹੁੰਦਾ ਹੈ ਕਿਉਂਕਿ ਸਰਕਾਰ ਦੀਆਂ ਨੀਤੀਆਂ ਤੇ ਕਮੀਆਂ ਨੂੰ ਆਮ ਲੋਕਾਂ ਤੱਕ ਪਹੁੰਚਾ ਕੇ ਲੋਕ ਰਾਏ ਬਣਾਉਣ ਵਿੱਚ ਮੀਡੀਆ ਵੱਡੀ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਆਮ ਲੋਕਾਂ ਵਿੱਚ ਮੀਡੀਆ ਇੱਕ ਕੜੀ ਹੈ ਜਿਸ ਸਦਕਾ ਛੋਟੀ ਤੋਂ ਛੋਟੀ ਘਟਨਾ ਸਰਕਾਰ ਤੱਕ ਪੁੱਜਦੀ ਹੈ।

ਕੈਬਨਿਟ ਮੰਤਰੀ ਨੇ ਇਸ ਮੌਕੇ ਪਟਿਆਲਾ ਮੀਡੀਆ ਕਲੱਬ ਵੱਲੋਂ ਪੱਤਰਕਾਰ ਭਾਈਚਾਰੇ ਦੀ ਭਲਾਈ ਲਈ ਰੱਖੀਆਂ ਮੰਗਾਂ ਬਾਬਤ ਭਰੋਸਾ ਦਿੱਤਾ ਕਿ ਪੱਤਰਕਾਰਾਂ ਦੀਆਂ ਮੰਗਾਂ 'ਤੇ ਗ਼ੌਰ ਕਰਕੇ ਇਨ੍ਹਾਂ ਨੂੰ ਲਾਗੂ ਕਰਨ ਲਈ ਹਰ ਸੰਭਵ ਕਦਮ ਉਠਾਇਆ ਜਾਵੇਗਾ।ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਕੌਮੀ ਪ੍ਰੈਸ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਨੂੰ ਚੌਕਸ ਰੱਖਣ ਵਿਚ ਮੀਡੀਆ ਦੀ ਅਹਿਮ ਭੂਮਿਕਾ ਹੈ। 

ਉਨ੍ਹਾਂ ਇਸ ਮੌਕੇ ਇਕ ਕਵਿਤਾ ਰਾਹੀ ਨਾਜ਼ੀ ਦੌਰ ਦਾ ਜ਼ਿਕਰ ਵੀ ਕੀਤਾ ਤੇ ਕਿਹਾ ਕਿ ਇਸਦੇ ਡੂੰਘੇ ਅਰਥਾਂ ਨੂੰ ਧਿਆਨ ਵਿਚ ਰੱਖਦਿਆਂ ਪੱਤਰਕਾਰਤਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ ਦੇਣ 'ਚ ਮੀਡੀਆ ਦਾ ਅਹਿਮ ਯੋਗਦਾਨ ਹੁੰਦਾ ਹੈ।ਸਮਾਗਮ ਦੌਰਾਨ ਐਸ.ਐਸ.ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਪੱਤਰਕਾਰਾਂ ਨਾਲ ਸਬੰਧਤ ਕਿਸੇ ਵੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਪ੍ਰੈਸ ਲੋਕਤੰਤਰ ਦਾ ਚੌਥਾ ਥੰਮ ਹੈ ਤੇ ਪ੍ਰੈਸ ਦੀ ਆਜ਼ਾਦੀ ਹੀ ਇਸ ਦੀ ਵਿਲੱਖਣਤਾ ਹੈ।

ਇਸ ਤੋਂ ਪਹਿਲਾਂ ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਸ. ਨਵਦੀਪ ਢੀਂਗਰਾ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਦਾ ਸਵਾਗਤ ਕੀਤਾ ਅਤੇ ਸੀਨੀਅਰ ਪੱਤਰਕਾਰ ਸ੍ਰੀ ਰਾਣਾ ਰਣਧੀਰ ਨੇ ਪਟਿਆਲਾ ਮੀਡੀਆ ਕਲੱਬ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ।

ਇਸ ਮੌਕੇ ਕਲੱਬ ਦੇ ਵਾਇਸ ਪ੍ਰਧਾਨ ਕਰਮ ਪ੍ਰਕਾਸ਼ ਨੇ ਕੌਮੀ ਪ੍ਰੈਸ ਦਿਹਾੜੇ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਤੇ ਕਲੱਬ ਤੇ ਸੀਨੀਅਰ ਮੈਂਬਰ ਗੁਰਵਿੰਦਰ ਸਿੰਘ ਔਲਖ ਨੇ ਪੱਤਰਕਾਰ ਭਾਈਚਾਰੇ ਦੀਆਂ ਕੁਝ ਅਹਿਮ ਮੰਗਾਂ ਤੋਂ ਮੁੱਖ ਮਹਿਮਾਨ ਨੂੰ ਜਾਣੂ ਕਰਵਾਇਆ।ਇਸ ਮੌਕੇ ਸਰਕਾਰੀ ਰਾਜਿੰਦਰਾ ਹਸਪਤਾਲ ਵੱਲੋਂ ਲਗਾਏ ਗਏ ਖੂਨਦਾਨ ਕੈਂਪ 'ਚ ਸਰਕਾਰੀ ਸਟੇਟ ਕਾਲਜ, ਸ਼ਹੀਦ ਭਗਤ ਸਿੰਘ ਕਲੱਬ, ਸਰਬੱਤ ਫਾਊਂਡੇਸ਼ਨ, ਫਿਜ਼ੀਕਲ ਕਾਲਜ ਵੱਲੋਂ ਆਏ ਵਲੰਟੀਅਰਾਂ ਸਮੇਤ ਵੱਡੀ ਗਿਣਤੀ ਪੱਤਰਕਾਰਾਂ ਨੇ ਕੈਂਪ ਦੌਰਾਨ ਖੂਨਦਾਨ ਕੀਤਾ। 

ਇਸ ਮੌਕੇ ਕੈਬਨਿਟ ਮੰਤਰੀ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਤੇ ਪਟਿਆਲਾ ਮੀਡੀਆ ਕਲੱਬ ਵੱਲੋਂ ਮੁੱਖ ਮਹਿਮਾਨ ਤੇ ਹੋਰਨਾਂ ਪੁੱਜੀਆਂ ਸਖਸ਼ੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਸਮਾਰੋਹ ਦੌਰਾਨ ਸੀਨੀਅਰ ਮੈਂਬਰ ਗਗਨਦੀਪ ਸਿੰਘ ਆਹੂਜਾ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਸਮੂਹ ਪੱਤਰਕਾਰਾਂ ਅਤੇ ਹੋਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਕਲੱਬ ਦੇ ਚੇਅਰਮੈਨ ਸਰਬਜੀਤ ਸਿੰਘ ਭੰਗੂ ਬਾਖੂਬੀ ਕੀਤਾ।

ਇਸ ਮੌਕੇ ਕਲੱਬ ਦੇ ਮੈਂਬਰ ਜਸਵਿੰਦਰ ਸਿੰਘ ਦਾਖਾ, ਜਸਪਾਲ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਚੱਠਾ, ਪਰਮੀਤ ਸਿੰਘ, ਰਵੇਲ ਸਿੰਘ ਭਿੰਡਰ, ਕੰਵਰਇੰਦਰ ਸਿੰਘ, ਕਰਮ ਪ੍ਰਕਾਸ਼, ਰਜੇਸ਼ ਸੱਚਰ, ਅਨੂ ਅਲਬਰਟ, ਸੁਸ਼ਾਂਕ, ਅਜੈ ਸ਼ਰਮਾ, ਪਰਗਟ ਸਿੰਘ, ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ ਔਲਖ, ਧਰਮਿੰਦਰ ਸਿੰਘ ਸਿੱਧੂ, ਮਨਦੀਪ ਸਿੰਘ ਖਰੌੜ, ਵਰੁਣ ਸੈਣੀ, ਗੁਲਸ਼ਨ ਸ਼ਰਮਾ, ਹਰਮੀਤ ਸੋਢੀ, ਰਾਮ ਸਰੂਪ ਪੰਜੋਲਾ, ਸਾਬਕਾ ਡੀ.ਪੀ.ਆਰ.ਓ. ਸੁਰਜੀਤ ਸਿੰਘ ਦੁੱਖੀ ਅਤੇ ਕੁਲਜੀਤ ਸਿੰਘ ਸਮੇਤ ਕਲੱਬ ਦੇ ਸਮੂਹ ਅਹੁਦੇਦਾਰ ਅਤੇ ਹੋਰ ਪੱਤਰਕਾਰ ਵੱਡੀ ਗਿਣਤੀ 'ਚ ਮੌਜੂਦ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , National Press Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD