Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਸੂਬੇ ਵਿੱਚ ਵਣ ਹੇਠਲਾ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਸੁਹਿਰਦ : ਲਾਲ ਚੰਦ ਕਟਾਰੂਚੱਕ

ਸੂਬੇ ਭਰ ਵਿੱਚ 1.20 ਕਰੋੜ ਬੂਟੇ ਲਗਾਉਣ ਦਾ ਟੀਚਾ ਕੀਤਾ ਪੂਰਾ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 16 Nov 2022

Last updated on: Nov 16, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਣ ਹੇਠਲਾ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ ਜਿਸ ਦਾ ਸਬੂਤ ਇਸੇ ਗੱਲ ਤੋਂ ਮਿਲਦਾ ਹੈ ਕਿ ਸੂਬੇ ਭਰ ਵਿੱਚ 1.20 ਕਰੋੜ ਬੂਟੇ ਲਗਾਉਣ ਦਾ ਟੀਚਾ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਪੂਰਾ ਕਰ ਲਿਆ ਗਿਆ ਹੈ।ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੂਬੇ ਭਰ ਦੇ ਜ਼ਿਲ੍ਹਾ ਵਣ ਅਧਿਕਾਰੀਆਂ ਨਾਲ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਇਹ ਵਿਚਾਰ ਪ੍ਰਗਟ ਕੀਤੇ।

ਇਸ ਮੌਕੇ ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਅਗਲੇ ਵਰ੍ਹੇ ਲਈ ਸੂਬੇ ਭਰ ਵਿੱਚ 3 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਸਬੰਧੀ ਵਿਭਾਗ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਇਲਾਵਾ ਉਹਨਾਂ ਨੂੰ ਇਸ ਪੱਖ ਤੋਂ ਵੀ ਜਾਣੂ ਕਰਵਾਇਆ ਗਿਆ ਕਿ ਪੰਜਾਬ ਰਾਜ ਵਣ ਵਿਕਾਸ ਨਿਗਮ ਦੀ ਪਿਛਲੇ ਵਰ੍ਹੇ ਦੀ 36 ਕਰੋੜ ਰੁਪਏ ਦੀ ਆਮਦਨ ਦੀ ਤੁਲਨਾ ਵਿੱਚ ਇਸ ਵਰ੍ਹੇ ਹੁਣ ਤੱਕ ਦੇ 7 ਮਹੀਨਿਆਂ ਦਾ ਅੰਕੜਾ 29 ਕਰੋੜ ਰੁਪਏ ਤੱਕ ਪਹੁੰਚ ਚੁੱਕਾ ਹੈ ਅਤੇ ਉਮੀਦ ਹੈ ਕਿ ਇਹ ਬੀਤੇ ਵਰ੍ਹੇ ਦੇ ਅੰਕੜੇ ਨੂੰ ਪਾਰ ਕਰ ਜਾਵੇਗਾ। 

ਪੰਜਾਬ ਭਰ ਵਿੱਚ ਸਥਿਤ ਨਰਸਰੀਆਂ ਦੇ ਇੰਚਾਰਜਾਂ ਨੂੰ ਸਿਖਲਾਈ ਦੇਣ ਦਾ ਕੰਮ ਭਲਕੇ (17 ਨਵੰਬਰ) ਤੋਂ ਹੁਸ਼ਿਆਰਪੁਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿੱਚ ਪਹਾੜੀ ਖੇਤਰਾਂ ਵਾਲੀਆਂ ਨਰਸਰੀਆਂ ਦੇ ਇੰਚਾਰਜਾਂ ਨੂੰ ਤਰਜੀਹ ਆਧਾਰ ‘ਤੇ ਸਿਖਲਾਈ ਦਿੱਤੀ ਜਾਵੇਗੀ।ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਸੂਬੇ ਭਰ ਵਿੱਚ ਪਵਿੱਤਰ ਵਣ (1 ਜਾਂ 2 ਹੈਕਟੇਅਰ ਦੇ ਰਕਬੇ ਵਿੱਚ ਸਥਾਪਿਤ ਕੀਤੇ ਜਾਣ ਵਾਲੇ ਬੂਟੇ), ਨਾਨਕ ਬਗੀਚੀ, ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਆਦਿ ਸਕੀਮਾਂ ਨੂੰ ਹੋਰ ਠੋਸ ਢੰਗ ਨਾਲ ਲਾਗੂ ਕੀਤੇ ਜਾਣ ‘ਤੇ ਜ਼ੋਰ ਦਿੱਤਾ ਤਾਂ ਜੋ ਸੂਬੇ ਵਿੱਚ ਹਰਿਆਵਲ ਹੇਠਲੇ ਖੇਤਰ ਵਿੱਚ ਵਾਧਾ ਹੋ ਸਕੇ ਜੋ ਕਿ ਵਾਤਾਵਰਣ ਦੀ ਸ਼ੁੱਧਤਾ ਵਿੱਚ ਅਹਿਮ ਰੋਲ ਨਿਭਾਅ ਸਕਦਾ ਹੈ। 

ਸ੍ਰੀ ਕਟਾਰੂਚੱਕ ਨੇ ਇਸ ਮੌਕੇ ਰੋਪੜ ਵਿਚਲੇ ਸਦਾਬ੍ਰਤ ਜੰਗਲ ਅਤੇ ਗੁਰਦਾਸਪੁਰ ਵਿਚਲੇ ਕੈਸ਼ੋਪੁਰ ਛੰਬ ਨੂੰ ਵੀ ਵਿਕਸਿਤ ਕੀਤੇ ਜਾਣ ਅਤੇ ਉੱਥੇ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਵਿਭਾਗ ਦੇ ਕਰਮਚਾਰੀਆਂ ਨੂੰ ਵਰਦੀਆਂ ਪਾ ਕੇ ਡਿਊਟੀ ਦੇਣ ਦੀ ਪੁਰਜ਼ੋਰ ਵਕਾਲਤ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਇਸ ਨਾਲ ਵਿਭਾਗ ਨੂੰ ਜਿੱਥੇ ਨਵੀਂ ਦਿੱਖ ਮਿਲੇਗੀ ਉੱਥੇ ਅਜਿਹੇ ਕਰਮਚਾਰੀਆਂ ਦੇ ਆਤਮ ਵਿਸ਼ਵਾਸ ਵਿੱਚ ਵੀ ਵਾਧਾ ਹੋਵੇਗਾ।

ਬੂਟਿਆਂ ਦੀ ਢੁੱਕਵੀਂ ਸਾਂਭ ਸੰਭਾਲ ਦੇ ਨਿਰਦੇਸ਼ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਇਹਨਾਂ ਦੇ ਆਲੇ-ਦੁਆਲੇ ਟ੍ਰੀ ਗਾਰਡ ਲਗਾ ਕੇ ਉਹਨਾਂ ‘ਤੇ ਵਿਭਾਗ ਦੇ ਪੀਲਾ ਅਤੇ ਹਰਾ ਰੰਗ ਕੀਤਾ ਜਾਵੇ। ਉਹਨਾਂ ਇਹ ਵੀ ਕਿਹਾ ਕਿ ਕੁਝ ਖਾਸ ਖੇਤਰਾਂ ਦੀ ਪਛਾਣ ਕਰਕੇ ਜਿਵੇਂ ਕਿ ਫਗਵਾੜਾ- ਚੰਡੀਗੜ੍ਹ ਸੜਕ ਦੇ ਦੁਆਲੇ ਵੱਖੋ-ਵੱਖ ਕਿਸਮ ਦੇ ਬੂਟੇ ਲਗਾਏ ਜਾਣ ਅਤੇ ਇਹਨਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ। 

ਇਸ ਮੌਕੇ ਵਣ ਵਿਭਾਗ ਦੀ ਜ਼ਮੀਨ ‘ਤੇ ਨਾਜਾਇਜ ਕਬਜ਼ਿਆਂ ਅਤੇ ਮਾਈਨਿੰਗ ਸਬੰਧੀ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਜਿਹਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਨਜਾਇਜ ਮਾਈਨਿੰਗ ਰੋਕਣ ਦੀ ਕੋਸ਼ਿਸ਼ ਵਿੱਚ ਗੰਭੀਰ ਜਖ਼ਮੀ ਹੋਣ ਵਾਲੇ ਇਮਾਨਦਾਰ ਵਿਭਾਗੀ ਕਰਮਚਾਰੀਆਂ ਦੀ ਤਰੱਕੀ ਜਾਂ ਉਹਨਾਂ ਨੂੰ ਪ੍ਰਸ਼ੰਸਾ ਪੱਤਰ ਦੇਣ ਬਾਰੇ ਵੀ ਵਿਚਾਰ ਕੀਤਾ ਜਾਵੇ। ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ- ਵਿੱਤ ਕਮਿਸ਼ਨਰ (ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ) ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਪ੍ਰਮੁੱਖ ਮੁੱਖ ਵਣਪਾਲ ਸ੍ਰੀ ਆਰ.ਕੇ.ਮਿਸ਼ਰਾ, ਵਧੀਕ ਪ੍ਰਧਾਨ ਮੁੱਖ ਵਣਪਾਲ (ਪ੍ਰਸ਼ਾਸਨ) ਸ੍ਰੀ ਧਰਮਿੰਦਰ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD