Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਕੇਂਦਰੀ ਸਕੀਮਾਂ ਦਾ ਲੋਕਾਂ ਤੱਕ ਪਹੁੰਚਾਇਆ ਜਾਵੇ ਵੱਧ ਤੋਂ ਵੱਧ ਲਾਭ : ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਕੇਂਦਰੀ ਯੋਜਨਾਵਾਂ ਦਾ ਲਿਆ ਜਾਇਜ਼ਾ

Som Parkash, BJP, Bharatiya Janata Party

Web Admin

Web Admin

5 Dariya News

ਹੁਸ਼ਿਆਰਪੁਰ , 16 Nov 2022

Last updated on: Nov 16, 2022, 00:00 IST

ਕੇਂਦਰੀ ਉਦਯੋਗ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਜ਼ਿਲ੍ਹੇ ਵਿਚ ਲੋਕਾਂ ਤੱਕ ਵੱਧ ਤੋਂ ਵੱਧ ਕੇਂਦਰੀ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਸਰਕਾਰ ਦੀਆਂ ਯੋਜਨਾਵਾਂ ਤੋਂ ਵੰਚਿਤ ਨਾ ਰਹਿਣ ਦਿੱਤਾ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕੇਂਦਰੀ ਯੋਜਨਾਵਾਂ ਦਾ ਜਾਇਜ਼ਾ ਲੈਣ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। 

ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਮੁਕੇਰੀਆਂ ਸ਼੍ਰੀ ਜੰਗੀ ਲਾਲ ਮਹਾਜਨ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਸਾਬਕਾ ਕੈਬਨਿਟ ਮੰਤਰੀ ਸ਼੍ਰੀ ਤੀਕਸ਼ਨ ਸੂਦ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਦਲਜੀਤ ਕੌਰ ਵੀ ਮੌਜੂਦ ਸਨ।ਕੇਂਦਰੀ ਰਾਜ ਮੰਤਰੀ ਨੇ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਜਲਦ ਮੁਕੰਮਲ ਕੀਤੇ ਜਾਣ ਅਤੇ ਜਿਹੜੇ ਕਾਰਜ ਅਜੇ ਸ਼ੁਰੂ ਨਹੀਂ ਹੋਏ, ਉਨ੍ਹਾਂ ਦੀ ਵੀ ਜਲਦ ਸ਼ੁਰੂਆਤ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਯੋਜਨਾਵਾਂ ਦਾ ਸਮੇਂ ਸਿਰ ਲਾਭ ਦਿੱਤਾ ਜਾ ਸਕੇ। 

ਉਨ੍ਹਾਂ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਵਲੋਂ ਸ਼ੁਰੂ ਕੀਤੀਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਯੋਗ ਵਿਅਕਤੀ ਇਨ੍ਹਾਂ ਸੁਵਿਧਾਵਾਂ ਦਾ ਲਾਭ ਉਠਾ ਸਕਣ। ਉਨ੍ਹਾਂ ਐਮ.ਪੀ.ਲੈਡ ਸਕੀਮ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਸ਼ੁਰੂ ਕੀਤੇ ਗਏ ਕਾਰਜ ਜਲਦ ਮੁਕੰਮਲ ਕੀਤੇ ਜਾਣ।

ਮੀਟਿੰਗ ਦੌਰਾਨ ਕੇਂਦਰੀ ਰਾਜ ਮੰਤਰੀ ਨੇ ਮਗਨਰੇਗਾ, ਸਰਕਾਰੀ ਮੈਡੀਕਲ ਕਾਲਜ ਹੁਸ਼ਿਆਰਪੁਰ, ਜਲ ਜੀਵਨ ਮਿਸ਼ਨ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ, ਪ੍ਰਧਾਨ ਮੰਤਰੀ ਸੜਕ ਯੋਜਨਾ, ਅਮਰੂਤ ਯੋਜਨਾ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਰਾਸ਼ਟਰੀ ਸਿਹਤ ਮਿਸ਼ਨ, ਪ੍ਰਧਾਨ ਮੰਤਰੀ ਉਜਵੱਲ ਯੋਜਨਾ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਆਦਿ ਦਾ ਵੀ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਕੇਂਦਰੀ ਰਾਜ ਮੰਤਰੀ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ ਵੱਖ-ਵੱਖ ਯੋਜਨਾਵਾਂ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਜਲਦ ਮੁਕੰਮਲ ਕਰਵਾਏ ਜਾਣਗੇ। ਇਸ ਤੋਂ ਇਲਾਵਾ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਨੂੰ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਇਨ੍ਹਾਂ ਯੋਜਨਾਵਾਂ ਦਾ ਸਬੰਧਤ ਵਿਭਾਗਾਂ ਤੋਂ ਲਗਾਤਾਰ ਰਿਵੀਊ ਵੀ ਕੀਤਾ ਜਾ ਰਿਹਾ ਹੈ। 

ਉਨ੍ਹਾਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਲੋਕ ਭਲਾਈ ਯੋਜਨਾਵਾਂ ਤੋਂ ਕੋਈ ਵੀ ਵਿਅਕਤੀ ਵੰਚਿਤ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਨਿਰਧਾਰਤ ਸਮੇਂ ਵਿਚ ਪੂਰੇ ਕਰਨ ਲਈ ਕਿਹਾ। ਇਸ ਮੌਕੇ ਐਸ.ਪੀ. (ਐਚ)ਮਨਜੀਤ ਕੌਰ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ, ਸਾਬਕਾ ਮੇਅਰ ਸ਼ਿਵ ਸੂਦ, ਵਿਜੇ ਪਠਾਨੀਆ, ਕੌਂਸਲਰ ਸੁਰਿੰਦਰ ਭੱਟੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

 

Tags: Som Parkash , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD