Thursday, 04 June 2026

 

 

ਖ਼ਾਸ ਖਬਰਾਂ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

 

ਊਰਜਾ ਤੇ ਵਾਤਾਵਰਣ ਨੂੰ ਬਚਾਉਣ ਵਾਸਤੇ ਉਦਯੋਗਾਂ ਨੂੰ ਊਰਜਾ ਕੁਸ਼ਲਤਾ ਉਪਾਅ ਲਾਗੂ ਕਰਨ ਦੀ ਲੋੜ : ਸੁਮੀਤ ਜਾਰੰਗਲ

ਐਨ.ਐਫ.ਐਲ. ਬਠਿੰਡਾ ਅਤੇ ਰੋਪੜ ਵੱਲੋਂ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ ਨਾਲ ਸਮਝੌਤਾ ਸਹੀਬੱਧ

Punjab Admin, Punjab Energy Development Agency, PEDA, Sumeet Jarangal, Bureau of Energy Efficiency, BEE

Web Admin

Web Admin

5 Dariya News

ਚੰਡੀਗੜ੍ਹ , 17 Nov 2022

Last updated on: Nov 17, 2022, 00:00 IST

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਭਾਰਤ ਸਰਕਾਰ ਦੇ ਊਰਜਾ ਮੰਤਰਾਲੇ ਦੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.) ਦੇ ਸਹਿਯੋਗ ਨਾਲ ਅੱਜ ਇਥੇ ਪੇਡਾ ਆਡੀਟੋਰੀਅਮ ਵਿੱਚ ਪਛਾਣੇ ਗਏ 14 ਉਦਯੋਗਾਂ ਨਾਲ ਸਮਝੌਤੇ ਸਹੀਬੱਧ ਕਰਨ ਸਬੰਧੀ ਇੱਕ ਰੋਜ਼ਾ ਵਰਕਸ਼ਾਪ ਅਤੇ "ਆਈ.ਐਸ.ਓ. 50001: 2018 ਮਾਪਦੰਡ ਅਪਣਾਉਣ" ਵਿਸ਼ੇ 'ਤੇ ਇੱਕ ਤਕਨੀਕੀ ਸੈਸ਼ਨ ਕਰਵਾਇਆ ਗਿਆ।

ਸਾਰੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਪੇਡਾ ਦੇ ਮੁੱਖ ਕਾਰਜਕਾਰੀ ਡਾ. ਸੁਮੀਤ ਕੇ. ਜਾਰੰਗਲ ਨੇ ਉਦਯੋਗਾਂ ਨੂੰ ਗਲੋਬਲ ਮਿਸ਼ਨ ਹਾਸਲ ਕਰਨ ਵਾਸਤੇ ਊਰਜਾ, ਵਾਤਾਵਰਣ ਅਤੇ ਜਲਵਾਯੂ ਨੂੰ ਬਚਾਉਣ ਲਈ ਊਰਜਾ ਕੁਸ਼ਲਤਾ ਉਪਾਵਾਂ ਨੂੰ ਲਾਗੂ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪੀ.ਏ.ਟੀ. ਸਕੀਮ ਅਧੀਨ ਬਿਜਲੀ ਮੰਤਰਾਲੇ ਵੱਲੋਂ ਕੁੱਲ 40 ਡੈਜ਼ੀਗਨੇਟਿਡ ਕੰਜ਼ਿਊਮਰਜ਼ (ਡੀ.ਸੀਜ਼) ਨੋਟੀਫਾਈ ਕੀਤੇ ਗਏ ਹਨ ਅਤੇ ਇਨ੍ਹਾਂ 40 ਡੀ.ਸੀਜ਼. ਵਿੱਚੋਂ ਖਾਦ ਖੇਤਰ ਦੇ ਐਨ.ਐਫ.ਐਲ. ਬਠਿੰਡਾ ਅਤੇ ਰੋਪੜ ਵੱਲੋਂ ਆਈ.ਐਸ.ਓ. 50001: 2018 ਮਾਪਦੰਡ ਲਾਗੂ ਕਰਨ ਲਈ ਬੀ.ਈ.ਈ. ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ। 

ਇਸ ਦੌਰਾਨ ਵਰਕਸ਼ਾਪ ਦੇ ਮੁੱਖ ਮਹਿਮਾਨ ਚੇਅਰਮੈਨ ਪੇਡਾ ਸ੍ਰੀ ਐਚ.ਐਸ. ਹੰਸਪਾਲ ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਦੀ ਅਹਿਮੀਅਤ ਅਤੇ ਸ਼ਮੂਲੀਅਤ ਬਾਰੇ ਵਿਚਾਰ-ਵਟਾਂਦਰਾ ਕੀਤਾ ਤਾਂ ਜੋ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਸੁਝਾਅ ਦਿੱਤਾ ਕਿ ਵਿੱਤੀ ਅਦਾਰੇ ਸੂਬੇ ਵਿੱਚ ਅਜਿਹੇ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ।

ਡਾਇਰੈਕਟਰ ਬੀ.ਈ.ਈ. ਸ੍ਰੀ ਐਸ.ਕੇ. ਖੰਡਾਰੇ ਨੇ ਕੇਂਦਰ ਅਤੇ ਸੂਬਾਈ ਪੱਧਰ ’ਤੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲਤਾ ਦੇ ਮਹੱਤਵ ਨੂੰ ਉਜਾਗਰ ਕਰਦਿਆਂ ਨਵੀਨਤਮ ਊਰਜਾ ਕੁਸ਼ਲ ਤਕਨਾਲੋਜੀ ਨੂੰ ਲਾਗੂ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈ. ਵਿੱਚ ਨਿਵੇਸ਼ ਦੀ ਸੰਭਾਵਨਾ ਬਾਰੇ ਵੀ ਚਾਨਣਾ ਪਾਇਆ, ਜਿਸ ਨਾਲ ਸੂਬਾਈ ਪੱਧਰ ’ਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਉਦਯੋਗ, ਟਰਾਂਸਪੋਰਟ, ਇਮਾਰਤਾਂ ਅਤੇ ਖੇਤੀਬਾੜੀ ਖੇਤਰਾਂ ਦੀ ਗਤੀਸ਼ੀਲਤਾ ਅੱਜ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਊਰਜਾ ਹੌਲੀ-ਹੌਲੀ ਸਪਲਾਈ ਦੀ ਬਜਾਏ ਮੰਗ ਦੁਆਰਾ ਸੰਚਾਲਿਤ ਹੋ ਰਹੀ ਹੈ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲਤਾ ਸਬੰਧੀ ਗਤੀਵਿਧੀਆਂ ਅਤੇ ਉਪਾਵਾਂ ਨੂੰ ਲਾਗੂ ਕਰਨ ਲਈ ਪ੍ਰਾਜੈਕਟ ਲਾਗੂ ਕਰਨ ਅਤੇ ਫੰਡਿੰਗ ਕਰਨ ਵਾਲੀਆਂ ਏਜੰਸੀਆਂ ਵਿਚਕਾਰ ਤਾਲਮੇਲ ਅਤੇ ਗਿਆਨ ਦੇ ਪਾੜੇ ਨੂੰ ਪੂਰਨ ਬਾਰੇ ਵੀ ਚਰਚਾ ਕੀਤੀ।

ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਕਿਹਾ ਕਿ ਪੇਡਾ ਵੱਲੋਂ ਸਾਫ-ਸੁਥਰੀ ਅਤੇ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਊਰਜਾ ਖੇਤਰ ਦੀਆਂ ਨਵੀਨਤਮ ਰਣਨੀਤੀਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੇਡਾ ਵੱਲੋਂ ਬਿਜਲਈ ਵਾਹਨਾਂ (ਈ.ਵੀ.) ਅਤੇ ਹਾਈਡਰੋਜਨ ਦੀ ਵਰਤੋਂ ਵਰਗੀਆਂ ਨਵੀਨਤਮ ਤਕਨਾਲੋਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਯੋਜਨਾ ਬਣਾਈ ਜਾ ਰਹੀ ਹੈ ਤਾਂ ਜੋ ਟਰਾਂਸਪੋਰਟ ਅਤੇ ਉਦਯੋਗਿਕ ਖੇਤਰ ਵਿੱਚ ਊਰਜਾ ਦੀ ਮੰਗ ਨੂੰ ਕੁਦਰਤੀ ਊਰਜਾ ਨਾਲ ਪੂਰਾ ਕੀਤਾ ਜਾ ਸਕੇ।

ਇਸ ਨਾਲ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਵਾਲਿਆਂ ਦਾ ਧੰਨਵਾਦ ਕੀਤਾ।ਇਸ ਵਰਕਸ਼ਾਪ ਵਿੱਚ ਵਧੀਕ ਡਾਇਰੈਕਟਰ ਪੇਡਾ ਸ੍ਰੀ ਜਸਪਾਲ ਸਿੰਘ, ਪ੍ਰਾਜੈਕਟ ਇੰਜਨੀਅਰ ਬੀ.ਈ.ਈ. ਸ੍ਰੀ ਰਵਿੰਦਰ ਯਾਦਵ ਅਤੇ ਭਾਰਤ ਦੇ ਵੱਖ-ਵੱਖ ਉਦਯੋਗਾਂ ਤੇ ਐਮ.ਐਸ.ਐਮ.ਈਜ਼. ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ।

 

Tags: Punjab Admin , Punjab Energy Development Agency , PEDA , Sumeet Jarangal , Bureau of Energy Efficiency , BEE

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD