Wednesday, 22 July 2026

 

 

ਖ਼ਾਸ ਖਬਰਾਂ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ

 

ਪੰਜਾਬ ਦੀ ਮਾਨ ਸਰਕਾਰ ਨੇ ਕਿਸਾਨ, ਮਜ਼ਦੂਰ, ਮਿੱਲਰ ਅਤੇ ਆੜ੍ਹਤੀਆਂ ਨਾਲ ਕੀਤਾ ਵਾਅਦਾ ਕੀਤਾ ਪੂਰਾ

ਸੂਬਾ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਦਾ ਵਾਅਦਾ ਨਿਭਾਇਆ: ਲਾਲ ਚੰਦ ਕਟਾਰੂਚੱਕ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 17 Nov 2022

Last updated on: Nov 17, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀਆਂ ਸਬੰਧਤ ਧਿਰਾਂ ਕਿਸਾਨ, ਮਜ਼ਦੂਰ, ਮਿੱਲਰ ਅਤੇ ਆੜ੍ਹਤੀਆਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਨੂੰ ਇਸ ਸੀਜ਼ਨ ਦੌਰਾਨ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਆਪਣੇ ਇਸ ਵਾਅਦੇ ‘ਤੇ ਪੂਰੀ ਤਰ੍ਹਾਂ ਖਰ੍ਹੀ ਉਤਰੀ ਹੈ ਜਿਸ ਦਾ ਸਬੂਤ ਇਸੇ ਗੱਲ ਤੋਂ ਮਿਲਦਾ ਹੈ ਕਿ ਸਰਕਾਰ ਵੱਲੋਂ ਮੌਜੂਦਾ ਸੀਜ਼ਨ ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਕਾਰਨ 184 ਲੱਖ ਮੀਟ੍ਰਿਕ ਟਨ ਝੋਨੇ ਦੇ ਟੀਚੇ ਵਿੱਚੋਂ ਹੁਣ ਤੱਕ 180 ਲੱਖ ਮੀਟ੍ਰਿਕ ਟਨ ਦੀ ਖਰੀਦ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਕੀਤੇ ਘੱਟੋ-ਘੱਟ ਸਮਰਥਨ ਮੁੱਲ 2060 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਦੀ ਖਰੀਦ ਵੀ ਅੱਜ ਸ਼ਾਮ ਤੱਕ ਮੁਕੰਮਲ ਹੋ ਜਾਵੇਗੀ।

ਅੱਜ ਇੱਥੇ ਅਨਾਜ ਭਵਨ ਵਿਖੇ ਝੋਨੇ ਦੇ ਖਰੀਦ ਸੀਜ਼ਨ ਸਬੰਧੀ ਪੱਤਰਕਾਰਾਂ ਦੇ ਰੂ-ਬ-ਰੂ ਹੁੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਵਾਰ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਗਈ ਅਤੇ ਸਮੇਂ ਸਿਰ ਖਰੀਦ ਅਤੇ ਚੁਕਾਈ ਕੀਤੀ ਗਈ। ਖਰੀਦ ਦੇ ਮਹਿਜ਼ 4 ਘੰਟੇ ਮਗਰੋਂ ਹੀ ਕਿਸਾਨਾਂ ਨੂੰ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀਆਂ ਕਰ ਦਿੱਤੀਆਂ ਗਈਆਂ।

ਹੋਰ ਵੇਰਵੇ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ 1806 ਰਿਵਾਇਤੀ ਖਰੀਦ ਕੇਂਦਰ ਅਤੇ 583 ਜਨਤਕ ਥਾਵਾਂ ਤੋਂ ਇਲਾਵਾ 37 ਰਾਈਸ ਮਿੱਲਾਂ ਨੂੰ ਆਰਜੀ ਖਰੀਦ ਕੇਂਦਰ ਐਲਾਨ ਕੇ ਅਲਾਟਮੈਂਟ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਔਕੜ ਨਾ ਹੋਵੇ। ਉਹਨਾਂ ਅੱਗੇ ਦੱਸਿਆ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਦੇ ਕਿਸਾਨਾਂ ਨੂੰ ਹੁਣ ਤੱਕ 34263.40 ਕਰੋੜ ਰੁਪਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੁਆਰਾ ਅਦਾ ਕੀਤੇ ਜਾ ਚੁੱਕੇ ਹਨ। 

ਉਹਨਾਂ ਅੱਗੇ ਦੱਸਿਆ ਕਿ ਸੂਬੇ ਦੇ ਬਹੁਤੇ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਬੰਦ ਕੀਤੀ ਜਾ ਚੁੱਕੀ ਹੈ ਅਤੇ ਕੁਝ ਕੁ ਸਥਾਨਾਂ ‘ਤੇ ਰਹਿੰਦੀ ਖਰੀਦ ਪ੍ਰਕਿਰਿਆ ਵੀ ਅੱਜ ਸ਼ਾਮ ਤੱਕ ਮੁਕੰਮਲ ਹੋ ਜਾਵੇਗੀ।ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਸ੍ਰੀ ਕਟਾਰੂਚੱਕ ਨੇ ਵਿਭਾਗ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੀ ਵੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਦੂਜੇ ਸੂਬਿਆਂ ਤੋਂ ਅਣਅਧਿਕਾਰਤ ਤੌਰ ‘ਤੇ ਆਉਣ ਵਾਲੇ ਝੋਨੇ ਦੀ ਰੋਕਥਾਮ ਸਬੰਧੀ ਕੀਤੇ ਸੁਚੱਜੇ ਇੰਤਜ਼ਾਮਾਂ ਲਈ ਪੰਜਾਬ ਪੁਲਿਸ ਦੀ ਵੀ ਸਿਫ਼ਤ ਕੀਤੀ ਜਿਹਨਾਂ ਵੱਲੋਂ ਪੰਜਾਬ ਦੇ ਨਾਲ ਲੱਗਦੇ ਅੰਤਰਰਾਜੀ ਬੈਰੀਅਰਾਂ ‘ਤੇ ਨਾਕੇ ਲਗਾਏ ਗਏ ਸਨ।

ਹੋਰ ਮੁੱਦਿਆਂ ਸਬੰਧੀ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਜਿੱਥੋਂ ਤੱਕ ਨੀਲੇ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਸਬੰਧ ਹੈ ਤਾਂ ਇਹ 30 ਨਵੰਬਰ ਤੱਕ ਪੂਰੀ ਕਰ ਲਈ ਜਾਵੇਗੀ ਤਾਂ ਜੋ ਸਿਰਫ਼ ਯੋਗ ਲਾਭਪਾਤਰੀਆਂ ਨੂੰ ਹੀ ਇਹ ਸੁਵਿਧਾ ਹਾਸਿਲ ਹੋ ਸਕੇ।  ਉਹਨਾਂ ਇਸ ਸਬੰਧੀ ਖੁਸ਼ੀ ਜ਼ਾਹਿਰ ਕੀਤੀ ਕਿ ਸਰਕਾਰ ਵੱਲੋਂ ਉਲੀਕੀ ਕਸਟਮ ਮਿਲਿੰਗ ਨੀਤੀ ਦੀ ਭਾਰਤ ਸਰਕਾਰ ਵੱਲੋਂ ਸ਼ਲਾਘਾ ਕੀਤੀ ਗਈ ਹੈ ਅਤੇ ਸੂਬੇ ਨੂੰ ਇਹ ਜਾਣਕਾਰੀ ਦੂਜੇ ਸੂਬਿਆਂ ਨਾਲ ਵੀ ਸਾਂਝੀ ਕਰਨ ਲਈ ਕਿਹਾ ਗਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ, ਡਾਇਰੈਕਟਰ ਸ੍ਰੀ ਘਣਸ਼ਿਆਮ ਥੋਰੀ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਿਰ ਸਨ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD