Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਗਵਾਲ ਨੇ ਕੇਂਦਰ ਦੀਆਂ ਭਲਾਈ ਯੋਜਨਾਵਾਂ ਦਾ ਰੀਵਿਊ ਕੀਤਾ

ਕੇਂਦਰੀ ਰਾਜ ਮੰਤਰੀ ਨੇ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੀਆਂ ਦਿੱਤੀਆਂ ਹਦਾਇਤਾਂ

Arjun Ram Meghwal, BJP, Bharatiya Janata Party

Web Admin

Web Admin

5 Dariya News

ਗੁਰਦਾਸਪੁਰ , 17 Nov 2022

Last updated on: Nov 17, 2022, 00:00 IST

ਭਾਰਤ ਸਰਕਾਰ ਦੇ ਪਾਰਲੀਮਾਨੀ ਮਾਮਲਿਆਂ ਅਤੇ ਸੱਭਿਆਚਾਰਿਕ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਗਵਾਲ ਨੇ ਅੱਜ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਕਾਨਫਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਰੀਵਿਊ ਕੀਤਾ। 

ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਗੁਰਦਾਸਪੁਰ ਮੁਹੰਮਦ ਇਸ਼ਫ਼ਾਕ, ਏ.ਡੀ.ਸੀ (ਡੀ.) ਸ੍ਰੀਮਤੀ ਪਰਮਜੀਤ ਕੌਰ, ਐੱਸ.ਡੀ.ਐੱਮ ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਜੀ.ਏ. ਡਾ. ਵਰੁਨ ਕੁਮਾਰ ਸਮੇਤ ਵੱਖ-ਵੱਖ ਜ਼ਿਲ੍ਹਾ  ਅਧਿਕਾਰੀ ਮੌਜੂਦ ਸਨ।ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਰੀਵਿਊ ਕਰਦਿਆਂ ਕੇਂਦਰੀ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਗਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀ ਹਰ ਨੀਤੀ ਨੂੰ ਯੋਗ ਅਤੇ ਲੋੜਵੰਦ ਵਿਅਕਤੀ ਤੱਕ ਬਿਨ੍ਹਾਂ ਕਿਸੇ ਭੇਦਭਾਵ ਦੇ ਪਹੁੰਚਾਇਆ ਜਾਵੇ। 

ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ ਬਿਨਾਂ ਘਰ ਦੇ ਰਹਿ ਰਹੇ ਹਨ, ਜਾਂ ਜਿਨ੍ਹਾਂ ਪਰਿਵਾਰਾਂ ਦੇ ਕੱਚੇ ਮਕਾਨ ਹਨ, ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਪੱਕੇ ਘਰ ਬਣਾ ਕੇ ਦਿੱਤੇ ਜਾਣ। ਇਸ ਦੇ ਨਾਲ ਹੀ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੀ ਜਨ ਸਧਾਰਨ ਨੂੰ ਜਾਣਕਾਰੀ ਦੇਣ ਅਤੇ ਉਨ੍ਹਾਂ ਦਾ ਲਾਭ ਪਹੁੰਚਾਉਣ ਲਈ ਜ਼ਿਲ੍ਹੇ ਵਿੱਚ ਥਾਂ-ਥਾਂ ਵਿਸ਼ੇਸ਼ ਕੈਂਪ ਲਗਾਏ ਜਾਣ।

ਕੇਂਦਰੀ ਰਾਜ ਮੰਤਰੀ ਸ੍ਰੀ ਮੇਗਵਾਲ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਤਹਿਤ ਹੋ ਰਹੇ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ ਅਤੇ ਜੋ ਵਿਕਾਸ ਕਾਰਜ ਮੁਕੰਮਲ ਹੋ ਗਏ ਹਨ ਓਥੇ ਉਸ ਯੋਜਨਾ ਦੇ ਨਾਮ ਦਾ ਬੋਰਡ ਲਗਾਏ ਜਾਣ। 

ਉਨਾਂ ਕਿਹਾ ਕਿ ਕੇਂਦਰ ਸਰਕਾਰ ਅਵਾਮ ਦੀ ਭਲਾਈ ਲਈ ਵਚਨਬੱਧ ਹੈ ਅਤੇ ਮੋਦੀ ਸਰਕਾਰ ਵੱਲੋਂ ਸਭ ਦੇ ਸਾਥ ਨਾਲ ਸਭ ਦਾ ਵਿਕਾਸ ਕੀਤਾ ਜਾ ਰਿਹਾ ਹੈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੀ ਪ੍ਰਗਤੀ ਰਿਪੋਰਟ ਬਾਰੇ ਮੰਤਰੀ ਸਾਹਿਬ ਨੂੰ ਜਾਣੂ ਕਰਵਾਇਆ। ਇਸਦੇ ਨਾਲ ਹੀ ਵੱਖ-ਵੱਖ ਵਿਭਾਗਾਂ ਨੇ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਸਬੰਧੀ ਆਪਣੀ ਰੀਪੋਰਟ ਪੇਸ਼ ਕੀਤੀ।

ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ, ਡਾ. ਜਸਵਿੰਦਰ ਸਿੰਘ ਢਿਲੋਂ, ਅਤੁਲ ਮਹਾਜਨ, ਰੇਨੂ ਕਸ਼ਯਪ, ਅਜੇ ਛਾਬੜਾ, ਅਜੇ ਕੁਮਾਰ, ਨਵਨੀਤ, ਜਤਿੰਦਰ ਪਰਦੇਸੀ, ਗੁਰਮੀਤ ਕੌਰ, ਸੌਰਭ ਮਹਾਜਨ, ਸਤਪਾਲ ਕੁੰਡਲ, ਵਿਕਾਸ ਕਸ਼ਯਪ, ਜਤਿੰਦਰ ਠਾਕੁਰ, ਓਮੇਸ਼ਵਰ ਮਹਾਜਨ, ਵਿਜੇ ਸ਼ਰਮਾਂ, ਰਾਜੇਸ਼ ਸ਼ਰਮਾਂ ਸਮੇਤ ਹੋਰ ਆਗੂ ਵੀ ਮੌਜੂਦ ਸਨ।

 

Tags: Arjun Ram Meghwal , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD