Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਦੇ ਆਦੇਸ਼

DC Tarntaran, Monish Kumar, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 18 Nov 2022

Last updated on: Nov 18, 2022, 00:00 IST

ਡਿਪਟੀ ਕਮਿਸ਼ਨਰ ਤਰਨ ਤਾਰਨ ਮੋਨੀਸ਼ ਕੁਮਾਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਜਿਲ੍ਹੇ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ’ਚ ਜਮ੍ਹਾਂ ਕਰਵਾਏ ਜਾਣ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਕਿਹਾ ਕਿ ਮੁਕੰਮਲ ਹੋਏ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਵਿੱਚ ਢਿੱਲ-ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਵਿਕਾਸ ਕਾਰਜ ਚੱਲ ਰਹੇ ਹਨ ਉਨ੍ਹਾਂ ਨੂੰ ਵੀ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਜਲਦ ਤੋਂ ਜਲਦ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਵੀ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾਣ ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਜਿਲ੍ਹਾ ਅਧਿਕਾਰੀ ਆਪ ਮੌਕੇ ’ਤੇ ਜਾ ਕੇ ਵਿਕਾਸ ਕਾਰਜਾਂ ਦਾ ਮੁਆਇਨਾ ਕਰਨ ਅਤੇ ਵਿਕਾਸ ਕਾਰਜਾਂ ਨੂੰ ਆਪਣੀ ਨਿਗਰਾਨੀ ਹੇਠ ਮੁਕੰਮਲ ਕਰਵਾਉਣ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਸਰਕਾਰ ਦੀਆਂ ਹਦਾਇਤਾਂ ਅਤੇ ਨਿਯਮਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਿਆ ਜਾਵੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਵਿੰਦਰਪਾਲ ਸਿੰਘ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Tarntaran , Monish Kumar , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD