Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ੀਰੋ ਟਾਲਰੈਂਸ ਜ਼ੋਨਾਂ 'ਚ ਟ੍ਰੈਫਿਕ ਉਲੰਘਣਾ ਕਰਨ ਵਾਲਿਆਂ ਨੂੰ ਪੜ੍ਹਾਇਆ ਜਾਵੇ ਟ੍ਰੈਫਿਕ ਦਾ ਪਾਠ-ਸਾਕਸ਼ੀ ਸਾਹਨੀ

ਭਾਰੀ ਵਾਹਨਾਂ ਦੇ ਪਿੱਛੇ ਅਤੇ ਅਵਾਰਾ ਪਸ਼ੂਆਂ ਦੇ ਗਲਾਂ 'ਚ ਰਿਫਲੈਕਟਰ ਟੇਪਾਂ ਲਾਉਣ ਦੇ ਆਦੇਸ਼

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 18 Nov 2022

Last updated on: Nov 18, 2022, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਟ੍ਰੈਫਿਕ ਉਲੰਘਣਾ ਕਰਨ ਵਾਲਿਆਂ ਨੂੰ ਟ੍ਰੈਫਿਕ ਨਿਯਮਾਂ ਦਾ ਪਾਠ ਪੜ੍ਹਾਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿਖੇ ਵੱਖ-ਵੱਖ ਸੜ੍ਹਕਾਂ 'ਤੇ ਬਣਾਏ ਜਾ ਰਹੇ ਜ਼ੀਰੋ ਟਾਲਰੈਂਸ ਜ਼ੋਨਜ਼ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਵੇ ਅਤੇ ਇੱਥੇ ਟ੍ਰੈਫਿਕ ਉਲੰਘਣਾ ਕਰਨ ਵਾਲਿਆਂ ਲਈ ਆਵਾਜਾਈ ਨੇਮ ਸਿਖਾਉਣ ਲਈ ਵਿਸ਼ੇਸ਼ ਕਲਾਸਾਂ ਲਾਈਆਂ ਜਾਣ ਅਤੇ ਇਨ੍ਹਾਂ ਤੋਂ 2-2 ਘੰਟੇ ਟ੍ਰੈਫਿਕ ਮਾਰਸ਼ਲ ਵਜੋਂ ਸੇਵਾਵਾਂ ਵੀ ਲਈਆਂ ਜਾਣ ਤਾਂ ਕਿ ਉਹ ਭਵਿੱਖ ਵਿੱਚ ਆਵਜਾਈ ਨੇਮਾਂ ਦੀ ਪਾਲਣਾ ਸਖ਼ਤੀ ਨਾਲ ਕਰਨੀ ਸਿੱਖ ਜਾਣ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸੁਰੱਖਿਅਤ ਆਵਾਜਾਈ ਲਈ ਟ੍ਰੈਫਿਕ ਪੁਲਿਸ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਕੀਤਾ ਜਾਵੇ। ਉਨ੍ਹਾਂ ਨੇ ਜ਼ਿਲ੍ਹੇ ਦੀਆਂ ਸੜ੍ਹਕਾਂ ਉਪਰ ਵਧੇਰੇ ਹਾਦਸਿਆਂ ਵਾਲੇ ਪਛਾਣ ਕੀਤੇ 55 ਬਲੈਕ ਸਪਾਟਸ ਉੱਤੇ ਵਾਪਰਦੇ ਹਾਦਸੇ ਘਟਾਉਣ ਲਈ ਸਬੰਧਤ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਦੀ ਰਿਪੋਰਟ ਪ੍ਰਾਪਤ ਕਰਦਿਆਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਸਾਕਸ਼ੀ ਸਾਹਨੀ ਨੇ ਮੀਟਿੰਗ 'ਚ ਮੌਜੂਦ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਨਮਨ ਮੜਕਨ, ਏ.ਡੀ.ਸੀ. (ਸ਼ਹਿਰੀ ਵਿਕਾਸ) ਪੂਜਾ ਸਿਆਲ ਗਰੇਵਾਲ, ਰੋਡ ਸੇਫਟੀ ਇੰਜੀਨੀਅਰ ਸ਼ਵਿੰਦਰ ਬਰਾੜ, ਟ੍ਰੈਫਿਕ ਇੰਚਾਰਜ ਇੰਸਪੈਕਟਰ ਪ੍ਰੀਤਇੰਦਰ ਸਿੰਘ, ਪਟਿਆਲਾ ਫਾਊਂਡੇਸ਼ਨ ਦੇ ਨੁਮਾਇੰਦੇ ਸਮੇਤ ਲੋਕ ਨਿਰਮਾਣ, ਈ.ਓਜ਼ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਠੰਢ ਦੇ ਮੌਸਮ 'ਚ ਧੁੰਦ ਕਾਰਨ ਵਾਪਰਦੇ ਹਾਸਦੇ ਰੋਕਣ ਲਈ ਭਾਰੀ ਵਾਹਨਾਂ, ਖਾਸ ਕਰਕੇ ਟਰੱਕ, ਟਰਾਲੀਆਂ ਆਦਿ ਦੇ ਪਿਛਲੇ ਪਾਸੇ ਰੇਡੀਅਮ ਰਿਫਲੈਕਟਰ ਲਗਾਏ ਜਾਣ। ਇਸ ਤੋਂ ਬਿਨ੍ਹਾਂ ਦੋਧੀਆਂ ਦੇ ਡਰੰਮਾਂ ਵਾਲੇ ਲੋਹੇ ਦੇ ਸਿਕੰਜਿਆਂ ਉਪਰ ਵੀ ਰਿਫਲੈਕਟਰ ਟੇਪਾਂ ਲਗਾਈਆਂ ਜਾਣ ਅਤੇ ਅਵਾਰਾ ਪਸ਼ੂਆਂ ਦੇ ਗਲਾਂ ਵਿੱਚ ਰਿਫਲੈਕਟਰ ਟੇਪਾਂ ਵਾਲੇ ਪਟੇ ਪਾਏ ਜਾਣੇ ਯਕੀਨੀ ਬਣਾਏ ਜਾਣਉਂ

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD