Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਕਪੂਰਥਲਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਪਿੰਡਾਂ ’ਚ ਵਿਕਾਸ ਕਾਰਜਾਂ ਦੀ ਫਿਜੀਕਲ ਵੈਰੀਫਿਕੇਸ਼ਨ ਸ਼ੁਰੂ

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਇਕ-ਇਕ ਪੈਸਾ ਪਾਰਦਰਸ਼ੀ ਢੰਗ ਨਾਲ ਖ਼ਰਚ ਕਰਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ

DC Kapurthala, Vishesh Sarangal, Deputy Commissioner Kapurthala, Kapurthala

Web Admin

Web Admin

5 Dariya News

ਨਡਾਲਾ /ਢਿਲਵਾਂ / ਕਪੂਰਥਲਾ , 18 Nov 2022

Last updated on: Nov 18, 2022, 00:00 IST

ਪੰਜਾਬ ਸਰਕਾਰ ਵਲੋਂ ਪਿੰਡਾਂ ਵਿੱਚ ਵਿਕਾਸ ਲਈ ਜਾਰੀ ਹੁੰਦੇ ਫੰਡਾਂ ਦੀ ਪਾਰਦਰਸ਼ੀ ਢੰਗ ਨਾਲ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਜ਼ਿਲ੍ਹੇ ਵਿੱਚ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੀ ਫਿਜੀਕਲ ਵੈਰੀਫਿਕੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ।ਬਲਾਕ ਨਡਾਲਾ ਅਤੇ ਢਿਲਵਾਂ ਵਿੱਚ ਪੈਂਦੇ ਪਿੰਡਾਂ ਤੋਂ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ  ਪਿੰਡ ਮੰਡ ਇਬਰਾਹਿਮ ਵਾਲ, ਧਾਲੀਵਾਲ ਬੇਟ ਅਤੇ ਬਾਦਸ਼ਾਹਪੁਰ ਦਾ ਦੌਰਾ ਕਰਦਿਆਂ ਥਾਪਰ ਮਾਡਲ ਦੇ ਛੱਪੜ, ਪਿੰਡਾਂ ਦੇ ਅੰਦਰ ਕੰਕਰੀਟ ਸੜਕਾਂ ਅਤੇ ਵਾਟਰ ਸਪਲਾਈ ਤੇ ਸੀਵਰੇਜ ਆਦਿ ਕੰਮਾਂ ਦਾ ਜਾਇਜ਼ਾ ਲਿਆ ਗਿਆ।

ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਪੰਜਾਬ ਬੁਨਿਆਂਦੀ ਢਾਂਚਾ ਵਿਕਾਸ ਬੋਰਡ, ਪੰਜਾਬ ਨਿਰਮਾਣ ਪ੍ਰੋਗਰਾਮ, ਸਮਾਰਟ ਵਿਲੇਜ ਮੁਹਿੰਮ 1 ਅਤੇ 2 ਦੌਰਾਨ ਜਾਰੀ ਕੀਤੇ ਗਏ ਫੰਡਾਂ ਨਾਲ ਹੋਏ ਵਿਕਾਸ ਕਾਰਜਾਂ ਦੀ ਗਿਣਤੀ ਅਤੇ ਗੁਣਵੱਤਾ ਦੀ ਵੀ ਜਾਂਚ ਕੀਤੀ ਗਈ ਅਤੇ ਸੜਕਾਂ ਤੇ ਗਲੀਆਂ  ਦੀ ਲੰਬਾਈ ਚੌੜਾਈ ਨੂੰ ਨਾਪਿਆ ਗਿਆ।ਡਿਪਟੀ ਕਮਿਸ਼ਨਰ ਨੇ ਇਹ ਸਪਸ਼ਟ ਕੀਤਾ ਕਿ ਜ਼ਿਲ੍ਹੇ ਭਰ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸੀ.ਐਸ.ਆਰ. (ਕਾਮਲ ਸਡਿਊਲ ਆਫ ਰੇਟ) ਦੇ ਵੱਖ-ਵੱਖ ਮਾਪਦੰਡਾਂ ਅਨੁਸਾਰ ਪੂਰਾ ਕੀਤਾ ਜਾਵੇ।

ਸਰਕਾਰੀ ਫੰਡਾਂ ਦੀ ਉਚਿੱਤ ਵਰਤੋਂ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਪ੍ਰਸ਼ਾਸਨ ਵਲੋਂ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਨੂੰ ਮੁਕੰਮਲ ਕਰਨ ਦੇ ਨਾਲ-ਨਾਲ ਵਿਕਾਸ ਕਾਰਜਾਂ ਦੀ ਗੁਣਵੱਤਾ ਦੀ ਖੁਦ ਨਿਗਰਾਨੀ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।ਇਸ ਮੌਕੇ ਉਨ੍ਹਾਂ ਵਲੋਂ ਪਿੰਡ ਵਾਸੀਆਂ ਵਲੋਂ ਬਕਾਇਆ ਰਹਿੰਦੇ ਕੰਮਾਂ ਸਬੰਧੀ ਜਾਣਕਾਰੀ ਹਾਸਿਲ ਕਰਦਿਆਂ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਰਿਕਾਰਡ ਦੀ ਜਾਂਚ ਵੀ ਕੀਤੀ ਗਈ।

ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਸਥਾਨਕ ਵਾਸੀਆਂ ਨੂੰ ਅਪੀਲ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਗਲਤ ਵਰਤੋਂ ’ਤੇ ਪੂਰੀ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

 

Tags: DC Kapurthala , Vishesh Sarangal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD