Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੁਖਵਿੰਦਰ ਬਿੰਦਰਾ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਅਹਿਮ ਮੀਟਿੰਗ ਕੀਤੀ

ਲੁਧਿਆਣਾ ਦੇ ਨੌਜਵਾਨਾਂ ਲਈ ਬਿਜ਼ਨਸ ਆਈਟੀ ਪਾਰਕ ਬਣਾਉਣ ਦੀ ਕੀਤੀ ਮੰਗ*

Gajendra Singh Shekhawat, Sukhwinder Singh Bindra, Punjab Youth Development Board, Punjab, PYDB, Bharatiya Janata Party, BJP, BJP Punjab

Web Admin

Web Admin

5 Dariya News

ਹੁਸ਼ਿਆਰਪੁਰ , 18 Nov 2022

Last updated on: Nov 18, 2022, 00:00 IST

ਸੁਖਵਿੰਦਰ ਸਿੰਘ ਬਿੰਦਰਾ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਸੂਬਾ ਚੇਅਰਮੈਨ ਪੰਜਾਬ ਯੁਵਾ ਵਿਕਾਸ ਅਤੇ ਖੇਡ ਵਿਭਾਗ (ਪੰਜਾਬ ਸਰਕਾਰ) ਦੇ ਨਾਲ ਮਾਨਯੋਗ ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਕੇਂਦਰੀ ਜਲ ਸ਼ਕਤੀ ਵਿਭਾਗ (ਭਾਰਤ ਸਰਕਾਰ) ਅਤੇ ਪੰਜਾਬ ਇੰਚਾਰਜ ਨਾਲ ਹੁਸ਼ਿਆਰਪੁਰ ਵਿਖੇ ਮਹੱਤਵਪੂਰਨ ਮੀਟਿੰਗ ਕੀਤੀ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੁਧਿਆਣਾ ਦੇ ਨੌਜਵਾਨਾਂ ਲਈ ਬਿਜਨੈੱਸ ਆਈ.ਟੀ.ਪਾਰਕ ਸਥਾਪਿਤ ਕੀਤਾ ਜਾਵੇ।

ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਭਾਜਪਾ ਦੇ ਸੀਨੀਅਰ ਨੇਤਾ ਹਨ।  ਉਹ ਭਾਰਤ ਦੇ ਕੇਂਦਰੀ ਜਲ ਸ਼ਕਤੀ ਮੰਤਰੀ ਹਨ।  ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਜੀ ਨੇ ਉਹਨਾਂ ਨੂੰ ਪੰਜਾਬ ਦੀ ਕਮਾਨ ਸੌਂਪੀ ਹੈ।ਸਾਬਕਾ ਚੇਅਰਮੈਨ ਬਿੰਦਰਾ ਨੇ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬੀਆਂ ਦੇ ਭਲੇ ਲਈ ਬਹੁਤ ਕੰਮ ਕਰਨ ਦੀ ਯੋਜਨਾ ਬਣਾ ਰਹੇ ਹਨ।  

ਬਿੰਦਰਾ ਨੇ ਮਾਨਯੋਗ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੋਂ ਮੰਗ ਕੀਤੀ ਹੈ ਕਿ ਲੁਧਿਆਣਾ ਦੇ ਨੌਜਵਾਨਾਂ ਦੇ ਵਿਕਾਸ ਅਤੇ ਰੁਜ਼ਗਾਰ ਲਈ ਬਿਜ਼ਨਸ ਆਈ.ਟੀ.ਪਾਰਕ ਬਣਾਇਆ ਜਾਵੇ।  ਬਿੰਦਰਾ ਨੇ ਕਿਹਾ ਕਿ ਅੱਜ ਦਾ ਨੌਜਵਾਨ, ਉਸਦੀ ਕਾਬਲੀਅਤ ਅਨੁਸਾਰ ਨੌਕਰੀਆਂ ਨਾ ਮਿਲਣ ਕਾਰਨ ਪੰਜਾਬ ਤੋਂ ਬਾਹਰ ਜਾ ਰਿਹਾ ਹੈ।  

ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁੜਗਾਓਂ ਅਤੇ ਬੰਗਲੌਰ ਦੀ ਤਰ੍ਹਾਂ ਲੁਧਿਆਣਾ ਵਿੱਚ ਵੀ ਬਿਜ਼ਨਸ ਆਈ.ਟੀ ਪਾਰਕ ਬਣਾਇਆ ਜਾਵੇ, ਤਾਂ ਜੋ ਇੱਥੋਂ ਦੇ ਨੌਜਵਾਨ ਆਪਣੇ ਹੀ ਸ਼ਹਿਰ ਵਿੱਚ ਨੌਕਰੀਆਂ ਹਾਸਲ ਕਰਕੇ ਅੱਗੇ ਵਧ ਸਕਣ।  ਉਨ੍ਹਾਂ ਨੇ ਭਾਜਪਾ ਦੀ ਸਮੁੱਚੀ ਕੋਰ ਕਮੇਟੀ, ਪ੍ਰਧਾਨ ਮੰਤਰੀ ਮੋਦੀ ਜੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਧੰਨਵਾਦ ਕੀਤਾ।

ਚੇਅਰਮੈਨ ਬਿੰਦਰਾ ਨੇ ਕਿਹਾ ਕਿ ਜੇਕਰ 2024 ਵਿੱਚ ਭਾਜਪਾ ਨੂੰ ਪੰਜਾਬ ਵਿੱਚ ਲਿਆਂਦਾ ਗਿਆ ਤਾਂ ਲੁਧਿਆਣਾ ਸ਼ਹਿਰ ਦੇ ਨੌਜਵਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨ ਕੀਤੇ ਜਾਣਗੇ।

 

Tags: Gajendra Singh Shekhawat , Sukhwinder Singh Bindra , Punjab Youth Development Board , Punjab , PYDB , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD