Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਗਵਾਲ ਨੇ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਹਲੜੀ ਵਿਖੇ ਮੱਥਾ ਟੇਕਿਆ

ਦਯਾਨੰਦ ਮੱਠ ਦੀਨਾਨਾਗਰ ਦੇ ਸੰਚਾਲਕ ਸੁਆਮੀ ਸਦਾਨੰਦ ਸਰਸਵਤੀ ਨਾਲ ਵੀ ਮੁਲਾਕਾਤ ਕੀਤੀ

Arjun Ram Meghwal, BJP, Bharatiya Janata Party, BJP Punjab

Web Admin

Web Admin

5 Dariya News

ਦੀਨਾਨਗਰ/ਗੁਰਦਾਸਪੁਰ , 18 Nov 2022

Last updated on: Nov 18, 2022, 00:00 IST

ਭਾਰਤ ਸਰਕਾਰ ਦੇ ਪਾਰਲੀਮਾਨੀ ਮਾਮਲਿਆਂ ਅਤੇ ਸੱਭਿਆਚਾਰਿਕ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਗਵਾਲ ਨੇ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਹਲੜੀ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਦਾ ਇਤਿਹਾਸ ਜਾਣਿਆ ਅਤੇ ਬਾਬਾ ਸ੍ਰੀ ਚੰਦ ਜੀ ਛੋਹ ਪ੍ਰਾਪਤ ਪਵਿੱਤਰ ਟਾਹਲੀ ਦੇ ਦਰਸ਼ਨ ਵੀ ਕੀਤੇ। 

ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਹੈੱਡ ਗ੍ਰੰਥੀ ਸਰਬਜੀਤ ਸਿੰਘ, ਮੈਨੇਜਰ ਹਰਜੀਤ ਸਿੰਘ, ਹਰਦਿਆਲ ਸਿੰਘ, ਕ੍ਰਿਪਾਲ ਸਿੰਘ, ਮੀਤ ਗ੍ਰੰਥੀ ਮਨਦੀਪ ਸਿੰਘ, ਰਣਜੀਤ ਸਿੰਘ, ਰੁਪਿੰਦਰ ਸਿੰਘ ਵੱਲੋਂ ਕੇਂਦਰੀ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਗਵਾਲ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਤ ਕੀਤਾ ਗਿਆ।

ਇਸ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਘਵਾਲ ਦੀਨਾਨਗਰ ਵਿਖੇ ਦਯਾਨੰਦ ਮੱਠ ਵਿਖੇ ਪਹੁੰਚੇ ਅਤੇ ਦਯਾਨੰਦ ਮੱਠ ਦੇ ਸੰਚਾਲਕ ਸੁਆਮੀ ਸਦਾਨੰਦ ਸਰਸਵਤੀ ਨਾਲ ਮੁਲਾਕਾਤ ਕੀਤੀ। ਸ੍ਰੀ ਮੇਘਵਾਲ ਨੇ ਸਵਾਮੀ ਜੀ ਕੋਲੋਂ ਦਯਾਨੰਦ ਮੱਠ ਦੇ ਇਤਿਹਾਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ। 

ਇਸ ਮੌਕੇ ਤੇ ਸੁਆਮੀ ਸਦਾਨੰਦ ਸਰਸਵਤੀ ਜੀ ਨੇ ਕੇਂਦਰੀ ਰਾਜ ਮੰਤਰੀ ਸ਼੍ਰੀ ਮੇਘਵਾਲ ਨੂੰ ਸ਼ਾਲ ਭੇਂਟ ਕਰਕੇ ਉਹਨਾਂ ਦਾ ਮੱਠ ’ਚ ਆਉਣ ਲਈ ਧੰਨਵਾਦ ਕੀਤਾ। ਦੀਨਾਨਗਰ ਪਹੁੰਚਣ ਤੇ ਆਰੀਆ ਸਿੱਖਿਆ ਸੰਸਥਾਵਾਂ ਦੇ ਵੱਖ-ਵੱਖ ਮੁੱਖੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਸ੍ਰੀ ਮੇਘਵਾਲ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ, ਭਾਜਪਾ ਆਗੂ ਡਾ. ਜਸਵਿੰਦਰ ਸਿੰਘ ਢਿਲੋਂ, ਜੋਗਿੰਦਰ ਸਿੰਘ ਛੀਨਾ, ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਜਤਿੰਦਰ ਮੋਹਨ, ਯਸ਼ਪਾਲ ਕੁੰਡਲ, ਦਯਾਨੰਦ ਮੱਠ ਦੇ ਪ੍ਰਬੰਧਕ ਡਾ. ਬਲਵਿੰਦਰ ਸਿੰਘ ਸ਼ਾਸਤਰੀ, ਪ੍ਰਿਸੀਪਲ ਡਾ.ਆਰ.ਕੇ. ਤੁੱਲੀ, ਪ੍ਰਿੰਸੀਪਲ ਜੇ. ਕੇ. ਚੌਹਾਨ, ਪ੍ਰਿੰਸੀਪਲ ਸ਼ੁਸੀਲਾ ਸ਼ਰਮਾ, ਪ੍ਰੇਮ ਭਾਰਤ, ਰਾਜੇਸ਼ ਸ਼ਰਮਾ, ਸੰਜੀਵ ਸ਼ਰਮਾ ਸਮੇਤ ਹੋਰ ਆਗੂ ਵੀ ਹਾਜਰ ਸਨ।      

    

 

Tags: Arjun Ram Meghwal , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD