Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

66 ਵੀਆਂ ਰਾਜ ਪੱਧਰੀ ਅੰਡਰ 14 ਲੜਕੀਆਂ ਦੇ ਖੋ-ਖੋ ਮੁਕਾਬਲੇ ਸੰਪੰਨ ਹੋਏ

Sport News, Mansa

Web Admin

Web Admin

5 Dariya News

ਮਾਨਸਾ , 19 Nov 2022

Last updated on: Nov 19, 2022, 00:00 IST

ਬਾਬਾ ਜੋਗੀ ਪੀਰ ਖੇਡ ਮੈਦਾਨ ਰੱਲਾ ਵਿਖੇ ਚੱਲ ਰਹੇ ਰਾਜ ਪੱਧਰੀ ਅੰਤਰ ਜ਼ਿਲ੍ਹਾ ਖੋ-ਖੋ ਮੁਕਾਬਲਿਆਂ ਦੇ ਲੜਕੀਆਂ ਦੇ ਅੰਡਰ 14 ਵਰਗ ਦੇ ਮੁਕਾਬਲੇ ਸ਼ਾਨਦਾਰ ਢੰਗ ਨਾਲ ਸੰਪੰਨ ਹੋਏ। ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਰਾਜ ਪੱਧਰੀ ਖੇਡ ਕੈਲੰਡਰ ਅਨੁਸਾਰ ਸੰਜੀਵ ਕੁਮਾਰ ਗੋਇਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.)- ਕਮ-ਪ੍ਰਧਾਨ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਮਾਨਸਾ ਦੀ ਪ੍ਰਧਾਨਗੀ ਅਤੇ ਡਾ.ਵਿਜੈ ਕੁਮਾਰ ਮਿੱਢਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਮਾਨਸਾ ਦੀ ਸਰਪ੍ਰਸਤੀ ਹੇਠ 66 ਵੀਆਂ ਅੰਤਰ ਜ਼ਿਲ੍ਹਾ ਖੋ-ਖੋ ਅੰਡਰ 14 ਲੜਕੀਆਂ ਦੇ  ਮੁਕਾਬਲੇ ਕਰਵਾਏ ਗਏ ।

ਗੁਰਦੀਪ ਸਿੰਘ  ਡੀ.ਐੱਮ. ਸਰੀਰਕ ਸਿੱਖਿਆ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ  ਖੋ-ਖੋ ਅੰਡਰ 14 ਲੜਕੀਆਂ ਦੇ ਵਰਗ ਦੇ ਫਾਈਨਲ ਮੁਕਾਬਲਿਆਂ ਵਿੱਚ ਸੰਗਰੂਰ ਅਤੇ ਪਟਿਆਲਾ ਦੀਆਂ ਖਿਡਾਰਨਾਂ ਵਿਚਕਾਰ ਪਹਿਲੇ ਅਤੇ ਦੂਸਰੇ ਸਥਾਨ ਦੇ ਮੁਕਾਬਲੇ ਹੋਏ,ਸੰਗਰੂਰ ਨੇ ਪਟਿਆਲਾ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।ਪਟਿਆਲਾ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ।ਮਾਨਸਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਹਰਾ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਰਾਜ ਪੱਧਰੀ ਖੋ-ਖੋ ਅੰਡਰ 14 ਲੜਕੀਆਂ ਦੇ ਮੁਕਾਬਲਿਆਂ ਵਿੱਚ 23 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ ।

ਜੇਤੂ ਟੀਮਾਂ ਵਿੱਚੋਂ ਪੰਜਾਬ ਦੀ ਟੀਮ ਦਾ ਗਠਨ ਕੀਤਾ ਜਾਵੇਗਾ, ਜੋ ਰਾਸ਼ਟਰ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ  ਰਵਾਨਾ ਹੋਵੇਗੀ।ਸਨਮਾਨ ਸਮਾਰੋਹ ਦੌਰਾਨ ਪ੍ਰਿੰਸੀਪਲ ਕਮਲਜੀਤ ਕੌਰ ਅੱਕਾਂਵਾਲੀ- ਕਮ-ਮੀਤ ਪ੍ਰਧਾਨ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਮਾਨਸਾ ਨੇ ਜੇਤੂ ਟੀਮਾਂ ਨੂੰ  ਸਨਮਾਨਿਤ ਕਰਦਿਆਂ ਕਿਹਾ ਕਿ ਲੜਕੀਆਂ ਦਾ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਸੁਖਾਵੇਂ ਭਵਿੱਖ ਦੀ ਨਿਸ਼ਾਨੀ ਹੈ।ਮੰਚ ਸੰਚਾਲਨ ਦੀ ਭੂਮਿਕਾ ਸੁਖਵਿੰਦਰ ਸਿੰਘ ਡੀ.ਪੀ.ਈ ਦਲੇਲ ਸਿੰਘ ਵਾਲਾ ਅਤੇ ਬਲਵਿੰਦਰ ਸਿੰਘ ਬੁਢਲਾਡਾ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਮਾਨਸਾ ਨੇ ਸਾਂਝੇ ਤੌਰ  'ਤੇ ਨਿਭਾਈ।

ਇਸ ਮੌਕੇ ਅਵਤਾਰ ਸਿੰਘ ਗੁਰਨੇ ਕਲਾਂ ਜਨਰਲ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਮਾਨਸਾ ,ਦਲਜੀਤ ਸਿੰਘ ਪਟਿਆਲਾ,ਨਵਜੀਤ ਸਿੰਘ ਮਾਲੇਰਕੋਟਲਾ,ਸੁਖਵੰਤ ਸਿੰਘ ਪਟਿਆਲਾ,ਭੁਪਿੰਦਰ ਸਿੰਘ ਐੱਸ.ਏ.ਐੱਸ ਨਗਰ, ਅਮਰੀਕ ਸਿੰਘ ਸੰਗਰੂਰ, ਬਲਵਿੰਦਰ ਸਿੰਘ ਬੈਂਸ ਮੋਗਾ,ਸਮਰਜੀਤ ਸਿੰਘ ਬੱਬੀ,ਡਾ.ਗੁਰਧਾਨ ਸਿੰਘ ਜੌੜਕੀਆਂ,ਰਵਿੰਦਰ ਸਿੰਘ ਬਰ੍ਹੇ,ਬਲਵੰਤ ਸਿੰਘ ਮੌਜੀਆਂ,ਜਗਦੇਵ ਸਿੰਘ ਅੱਕਾਂਵਾਲੀ,ਬਲਦੀਪ ਸਿੰਘ ਝੁਨੀਰ, ਮਨਪ੍ਰੀਤ ਸਿੰਘ ਦਲੇਲ ਵਾਲਾ,ਰਾਜਵਿੰਦਰ ਕੌਰ ਚਕੇਰੀਆਂ,ਰਮਨੀਤ ਕੌਰ ਮਾਨਸਾ,ਜਸਵਿੰਦਰ ਕੌਰ ਮਾਨਸਾ, ਲਖਵਿੰਦਰ ਕੌਰ ਭੀਖੀ,ਇੰਦਰਜੀਤ ਸਿੰਘ ਈ.ਟੀ.ਟੀ.ਅਧਿਆਪਕ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀ ਹਾਜ਼ਰ ਰਹੇ।

 

Tags: Sport News , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD