Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਰਕਾਰ ਦੇ 15 ਨੁਕਾਤੀ ਪ੍ਰੋਗਰਾਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਵੱਧ ਤੋਂ ਵੱਧ ਲੋਕਾ ਨੂੰ ਜਾਗਰੁਕ ਕੀਤਾ ਜਾਵੇ : ਇਕਬਾਲ ਸਿੰਘ ਲਾਲਪੁਰਾ

ਚੈਅਰਮੈਨ ਨੈਸ਼ਨਲ ਕਮਿਸ਼ਨ ਫਾਰ ਮਨਿਓਰਟੀ ਨੇ ਜ਼ਿਲ੍ਹੇ ਅੰਦਰ ਚੱਲ ਰਹੀਆਂ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

Iqbal Singh Lalpura, Bharatiya Janata Party, BJP, BJP Punjab, National Commission for Minorities

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 19 Nov 2022

Last updated on: Nov 19, 2022, 00:00 IST

ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ 15 ਨੁਕਾਤੀ ਪ੍ਰੋਗਰਾਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਵੱਧ ਤੋਂ ਵੱਧ ਲੋਕਾ ਨੂੰ ਜਾਗਰੁਕ ਕੀਤਾ ਜਾਵੇ ਕਿਉਂਕਿ ਨੈਸ਼ਨਲ ਕਮਿਸ਼ਨ ਫਾਰ ਮਨਿਓਰਟੀ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਦੇ ਜਾਗਰੁਕ ਨਾਂ ਹੋਣ ਕਾਰਨ ਬਹੁਤੇ ਲੋੜਵੰਦ ਇਹਨਾਂ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ। 

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ, ਨੈਸ਼ਨਲ ਕਮਿਸ਼ਨ ਫਾਰ ਮਨਿਓਰਟੀ ਭਾਰਤ ਸਰਕਾਰ ਸ੍ਰੀ ਇਕਬਾਲ ਸਿੰਘ ਲਾਲਪੁਰਾ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਵਿਖੇ ਨਿਊ 15 ਨੁਕਾਤੀ ਪ੍ਰੋਗਰਾਮ ਅਧੀਨ ਚੱਲ ਰਹੀਆਂ ਭਲਾਈ ਸਕੀਮਾਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਚੇਅਰਮੈਨ, ਸ੍ਰੀ ਇਕਬਾਲ ਸਿੰਘ ਲਾਲਪੁਰਾ ਨੇ ਵੱਖ ਵੱਖ ਧਾਰਮਿਕ ਆਗੂਆਂ ਨਾਲ਼ ਮੀਟਿੰਗ ਕਰਕੇ ਓਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਓਹਨਾਂ ਨੂੰ ਅਪੀਲ ਕੀਤੀ ਕਿ ਕਮਿਸ਼ਨ ਦੀਆਂ ਸਕੀਮਾਂ ਸਬੰਧੀ ਆਪਣੇ ਧਰਮ ਨਾਲ਼ ਸੰਬਦਤ ਲੋਕਾਂ ਨੂੰ ਜਾਣੂ ਕਰਾਉਣ। 

ਓਹਨਾਂ ਦੱਸਿਆ ਕਿ ਕਮਿਸ਼ਨ ਵੱਲੋਂ ਸਿੱਖਿਆ, ਭਾਸ਼ਾ ਅਤੇ ਰੁਜ਼ਗਾਰ ਦੇਣ ਲਈ 6000 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੌ ਘੱਟ ਗਿਣਤੀ ਦੇ ਬੇਘਰੇ ਲੋਕਾਂ ਨੂੰ ਮਕਾਨ ਬਣਾ ਕੇ ਦਿੱਤੇ ਜਾ ਸਕਣ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਮੱਦਦ ਕਰਨ ਲਈ ਵਜ਼ੀਫ਼ੇ ਦਿੱਤੇ ਜਾਂਦੇ ਹਨ। ਓਹਨਾਂ ਸਿੱਖਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋੜਵੰਦ ਵਿਦਿਆਰਥੀਆਂ ਨੂੰ ਇਸ ਸੰਬਧੀ ਜਾਗਰੁਕ ਕਰਕੇ ਸਮੇ ਸਿਰ ਅਪਲਾਈ ਕਰਵਾਇਆ ਜਾਵੇ ਤਾਂ ਜੌ ਕੋਈ ਵੀ ਲੋੜਵੰਦ ਵਿਦਿਆਰਥੀ ਕਮਿਸ਼ਨ ਵੱਲੋਂ ਵਜ਼ੀਫ਼ੇ ਤੋਂ ਵਾਂਝਾ ਨਾ ਰਹਿ ਸਕੇ। 

ਸ੍ਰੀ ਲਾਲਪੁਰਾ ਨੇ ਦੱਸਿਆ ਕਿ ਰੁਜ਼ਗਾਰ ਸ਼ੁਰੂ ਕਰਨ ਲਈ ਵੀ ਕਮਿਸ਼ਨ ਵੱਲੋਂ ਬਹੁਤ ਘੱਟ ਵਿਆਜ ਤੇ ਕਰਜੇ ਦਿੱਤੇ ਜਾਂਦੇ ਹਨ ਅਤੇ ਇਸ ਤੋਂ ਇਲਾਵਾ ਟ੍ਰੇਨਿੰਗ ਦੇਣ ਅਤੇ ਲੈਣ ਲਈ ਵੀ ਕਮਿਸ਼ਨ ਵੱਲੋਂ ਕਰਜੇ ਦਾ ਪ੍ਰਬੰਧ ਕੀਤਾ ਜਾਂਦਾ ਹੈ। ਓਹਨਾਂ ਦੱਸਿਆ ਕਿ ਬਾਹਰਲੇ ਦੇਸ਼ਾਂ ਵਿੱਚ ਉੱਚ ਸਿੱਖਿਆ ਹਾਸਲ ਕਰਨ ਲਈ ਵੀ 15 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।ਓਹਨਾਂ ਇਸ ਗੱਲ ਤੇ ਜੋਰ ਦਿੱਤਾ ਕਿ ਕਮਿਸ਼ਨ ਵੱਲੋਂ ਛਾਪੀ ਗਈ ਬੁੱਕਲੇਟ ਧਾਰਮਿਕ ਸਥਾਨਾ ਤੱਕ ਪਹੁੰਚਾਈ ਜਾਵੇ ਤਾਂ ਜੌ ਧਾਰਮਿਕ ਆਗੂ ਕਮਿਸ਼ਨ ਵੱਲੋਂ ਦਿੱਤੀਆਂ ਜਾਂਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੁਕ ਕਰਕੇ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਵਿੱਚ ਮੱਦਦ ਕਰਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹਨਾਂ ਸਕੀਮਾਂ ਸਬੰਧੀ ਵੱਖਰਾ ਏਜੰਡਾ ਤਿਆਰ ਕਰਕੇ ਸਮੇਂ ਸਮੇਂ ਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾ ਨੂੰ ਜਾਗਰੁਕ ਕਰਕੇ ਇਹ ਸਕੀਮਾਂ ਨਾਲ ਜੋੜਿਆ ਜਾਵੇਗਾ ਤਾਂ ਜ਼ੋ ਘੱਟ ਗਿਣਤੀ ਧਰਮ ਨਾਲ਼ ਸੰਬਦਤ ਕੋਈ ਵੀ ਲੋੜਵੰਦ ਵਿਅਕਤੀ ਕਮਿਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਡ. ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰੀਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਦਿਨੇਸ਼ ਵਸਿਸ਼ਟ, ਐਸ ਡੀ ਐਮ ਸ੍ਰੀ ਅਸ਼ੋਕ ਕੁਮਾਰ, ਐਸ ਡੀ ਐਮ ਸ੍ਰੀ ਹਰਪ੍ਰੀਤ ਸਿੰਘ ਅਟਵਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। 

 

Tags: Iqbal Singh Lalpura , Bharatiya Janata Party , BJP , BJP Punjab , National Commission for Minorities

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD