Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਵਿਜੀਲੈਂਸ ਬਿਉਰੋ ਵੱਲੋਂ ਬੰਗਾ ਨਗਰ ਕੌਂਸਲ ਦਾ ਸੇਵਾਮੁਕਤ ਸਹਾਇਕ ਇੰਜੀਨੀਅਰ ਗ੍ਰਿਫਤਾਰ

ਸਟੇਡੀਅਮ ਉਸਾਰੀ ਚ ਠੇਕੇਦਾਰ ਨਾਲ ਮਿਲੀਭੁਗਤ ਕਰਕੇ ਲਾਇਆ ਸਰਕਾਰੀ ਖਜਾਨੇ ਨੂੰ ਚੂਨਾ

Vigilance Bureau, Crime News Punjab, Punjab Police, Police, Crime News, Punjab Vigilance Bureau, Banga, SBS Nagar

Web Admin

Web Admin

5 Dariya News

ਚੰਡੀਗੜ੍ਹ , 21 Nov 2022

Last updated on: Nov 21, 2022, 00:00 IST

ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬੰਗਾ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮਿੰਨੀ ਸਟੇਡੀਅਮ ਦੀ ਉਸਾਰੀ ਵਿਚ ਠੇਕੇਦਾਰ ਨਾਲ ਮਿਲੀਭੁਗਤ ਕਰਕੇ ਨੁਕਸਦਾਰ ਨਿਰਮਾਣ ਕਰਾਉਣ, ਅਹੁਦੇ ਦੀ ਦੁਰਵਰਤੋਂ ਕਰਨ ਅਤੇ ਸਰਕਾਰੀ ਖਜਾਨੇ ਨੂੰ ਚੂਨਾ ਲਾਉਣ ਦੇ ਦੋਸ਼ ਹੇਠ ਸੇਵਾ ਮੁਕਤ ਸਹਾਇਕ ਮਿਊਂਸਪਲ ਇੰਜੀਨੀਅਰ ਰਣਬੀਰ ਸਿੰਘ ਨੂੰ ਗ੍ਰਿਫਤਾਰ ਕਰਕੇ ਅਦਾਲਤ ਤੋਂ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। 

ਇਸ ਮੁਕੱਦਮੇ ਵਿਚ ਲੋੜੀਂਦੇ ਠੇਕੇਦਾਰ ਰਖਵਿੰਦਰ ਕੁਮਾਰ ਅਤੇ ਵਿਜੇ ਕੁਮਾਰ (ਸੇਵਾਮੁਕਤ) ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਠਿਕਾਣਿਆਂ ਉਤੇ ਵਿਜੀਲੈਂਸ ਬਿਉਰੋ ਵੱਲੋਂ ਦਬਿਸ਼ ਦਿੱਤੀ ਜਾ ਰਹੀ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁਨੀਸ਼ ਭਾਰਦਵਾਜ ਵਾਸੀ ਸ਼ੀਤਲਾ ਮੰਦਿਰ ਕਲੋਨੀ, ਬੰਗਾ ਵੱਲੋਂ ਦਰਜ ਸ਼ਿਕਾਇਤ ਦੀ ਪੜਤਾਲ ਦੌਰਾਨ  ਟੈਕਨੀਕਲ ਟੀਮ ਵੱਲੋਂ ਮਿੰਨੀ ਸਟੇਡੀਅਮ ਬੰਗਾ ਦੀ ਚੈਕਿੰਗ ਕੀਤੀ ਗਈ ਅਤੇ ਸੈਂਪਲ ਲੈ ਕੇ ਸਿੰਚਾਈ ਅਤੇ ਖੋਜ ਸੰਸਥਾ ਇੰਸਟੀਚਿਊਟ ਅੰਮ੍ਰਿਤਸਰ ਤੋਂ ਨਿਰੀਖਣ ਵੀ ਕਰਵਾਇਆ ਗਿਆ। 

ਇਸ ਲੈਬਾਰਟਰੀ ਤੋਂ ਪ੍ਰਾਪਤ ਰਿਪੋਰਟ ਵਿੱਚ ਮਿੰਨੀ ਸਟੇਡੀਅਮ ਦੀ ਉਸਾਰੀ ਲਈ ਵਰਤੇ ਗਏ ਮੈਟੀਰੀਅਲ ਦੀ ਮਾਤਰਾ ਲੋੜੀਂਦੇ ਮੈਟੀਰੀਅਲ ਨਾਲੋਂ ਘੱਟ ਪਾਈ ਗਈ।ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਸਟੇਡੀਅਮ ਦਾ ਟੈਂਡਰ ਮੰਨਜੂਰ ਕਰਨ ਮੌਕੇ ਨਗਰ ਕੌਂਸਲ ਬੰਗਾ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਨੂੰ ਵੀ ਅੱਖੋਂ-ਪਰੋਖੇ ਕਰਦਿਆਂ ਠੇਕੇਦਾਰ ਰਖਵਿੰਦਰ ਕੁਮਾਰ ਨਾਲ ਮਿਲੀ-ਭੁਗਤ ਕਰਕੇ ਸਟੇਡੀਅਮ ਦੀ ਉਸਾਰੀ ਦਾ ਕੰਮ 87.45 ਲੱਖ ਰੁਪਏ ਵਿੱਚ ਦਿੱਤਾ ਗਿਆ। 

ਇਸ ਤੋਂ ਇਲਾਵਾ ਕਈ ਮਹੱਤਵਪੂਰਨ ਤਕਨੀਕੀ ਪਹਿਲੂਆਂ ਨੂੰ ਅੱਖੋਂ ਓਹਲੇ ਕਰਕੇ ਮਿੰਨੀ ਸਟੇਡੀਅਮ ਦੀ ਉਸਾਰੀ ਲਈ ਛੱਪੜ ਵਾਲੀ ਜਮੀਨ ਦੀ ਸਮਰੱਥਾ ਚੈਕ ਕੀਤੇ ਬਿਨਾ ਅਤੇ ਪਹਿਲਾਂ ਡਿਜਾਈਨ ਤਿਆਰ ਕੀਤੇ ਬਿਨਾਂ ਹੀ ਕਰ ਦਿੱਤੀ ਗਈ ਜਿਸ ਕਰਕੇ ਮਾੜੀ ਮਿਆਰ ਗੋਣ ਕਰਕੇ ਚਾਰਦੀਵਾਰੀ ਕਈ ਥਾਵਾਂ ਤੋਂ ਸਮੇ ਤੋਂ ਪਹਿਲਾਂ ਹੀ ਖਰਾਬ ਹੋ ਗਈ ਅਤੇ ਸਟੇਡੀਅਮ ਵਿੱਚ ਬੈਠਣ ਲਈ ਬਣਾਈਆਂ ਪੌੜੀਆਂ ਵੀ ਖਰਾਬ ਹੋ ਗਈਆਂ।

ਬੁਲਾਰੇ ਨੇ ਦੱਸਿਆ ਕਿ ਉਕਤ ਠੇਕੇਦਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਚੈਕ ਕਰਨ ਤੋਂ ਬਿਨਾਂ ਹੀ ਕਰਮਚਾਰੀਆਂ ਵੱਲੋਂ 39,74,304 ਰੁਪਏ ਦੀ ਅਦਾਇਗੀ ਵੀ ਠੇਕੇਦਾਰ ਨੂੰ ਕਰ ਦਿੱਤੀ ਗਈ ਜਦਕਿ ਸਟੇਡੀਅਮ ਦੀ ਉਸਾਰੀ ਦਾ ਕੰਮ ਵੀ ਬੰਦ ਪਿਆ ਸੀ ਜਿਸ ਨਾਲ ਸਰਕਾਰੀ ਪੈਸੇ ਅਤੇ ਮਸ਼ੀਨਰੀ ਦਾ ਨੁਕਸਾਨ ਹੋਇਆ।

ਉਕਤ ਕੁਤਾਹੀਆਂ ਅਤੇ ਅਣਗਹਿਲੀ ਨੂੰ ਦੇਖਦੇ ਹੋਏ ਵਿਜੀਲੈਂਸ ਬਿਉਰੋ ਵੱਲੋਂ ਰਖਵਿੰਦਰ ਕੁਮਾਰ ਠੇਕੇਦਾਰ, ਰਣਬੀਰ ਸਿੰਘ ਸਹਾਇਕ ਮਿਊਂਸਪਲ ਇੰਜੀਨੀਅਰ ਅਤੇ ਵਿਜੇ ਕੁਮਾਰ ਜੇ.ਈ. ਨਗਰ ਕੌਂਸਲ ਬੰਗਾ ਖਿਲਾਫ਼ ਮਿਲੀਭੁਗਤ ਕਰਕੇ ਸਰਕਾਰੀ ਪੈਸੇ ਖੁਰਦ-ਬੁਰਦ ਕਰਨ ਅਤੇ ਸਰਕਾਰੀ ਅਹੁਦੇ ਦਾ ਦੁਰਉਪਯੋਗ ਕਰਨ ਦੇ ਦੋਸ਼ ਹੇਠ ਉਕਤ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ  13(1)ਏ, 13(2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਤਹਿਤ ਥਾਣਾ ਵਿਜੀਲੈਸ ਬਿਊਰੋ, ਜਲੰਧਰ ਵਿਖੇ  ਪਹਿਲਾਂ ਹੀ ਮੁਕੱਦਮਾ ਦਰਜ ਹੈ।

 

Tags: Vigilance Bureau , Crime News Punjab , Punjab Police , Police , Crime News , Punjab Vigilance Bureau , Banga , SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD