Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

'ਆਪ' ਦੇ ਰੋਡ-ਸ਼ੋਆਂ ਨੂੰ ਭਰਵਾਂ ਹੁੰਗਾਰਾ ਗੁਜਰਾਤ 'ਚ ਬਦਲਾਅ ਦੀ ਹਨੇਰੀ ਦਾ ਸਬੂਤ : ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਨੇ ਚੋਣ ਸਰਵੇਖਣਾਂ ਨੂੰ ਨਕਾਰਿਆ, ਕਿਹਾ 'ਅਸੀਂ ਸਰਵੇ 'ਚ ਨਹੀਂ ਦਿਖਦੇ, ਪਰ ਸਰਕਾਰ ਬਣਾਉਂਦੇ ਹਾਂ'

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Umbergaon, Gujarat

Web Admin

Web Admin

5 Dariya News

ਅੰਬਰਗਾਓਂ (ਗੁਜਰਾਤ)/ਚੰਡੀਗੜ੍ਹ , 21 Nov 2022

Last updated on: Nov 21, 2022, 00:00 IST

ਆਪਣੇ ਰੋਡ ਸ਼ੋਅ ਵਿੱਚ ਲੋਕਾਂ ਦੇ ਭਰਵੇਂ ਹੁੰਗਾਰੇ ਅਤੇ ਲੋਕਾਂ ਦੀ ਭਾਰੀ ਭੀੜ ਤੋਂ ਪ੍ਰਭਾਵਿਤ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀ ਹਨੇਰੀ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਆਗਾਮੀ ਵਿਧਾਨ ਸਭਾ ਚੋਣਾਂ 'ਚ ਪਿਛਲੇ 27 ਸਾਲਾਂ ਤੋਂ ਸੱਤਾ 'ਤੇ ਕਾਬਜ਼ ਭਾਜਪਾ ਦੇ ਗੜ੍ਹ ਨੂੰ ਢਹਿ-ਢੇਰੀ ਕਰਕੇ ਸ਼ਾਨਦਾਰ ਜਿੱਤ ਨਾਲ ਸਰਕਾਰ ਬਣਾਏਗੀ।  

ਸੋਮਵਾਰ ਨੂੰ ਗੁਜਰਾਤ ਦੇ ਅੰਬਰਗਾਓਂ ਵਿੱਚ ਇੱਕ ਰੋਡ ਸ਼ੋਅ ਦੌਰਾਨ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕ ‘ਆਪ’ ਆਗੂਆਂ ਨੂੰ ਅਥਾਹ ਪਿਆਰ ਦੇ ਰਹੇ ਹਨ, ਜੋ ਇਸ ਗੱਲ ਦਾ ਸਬੂਤ ਹੈ ਕਿ ਗੁਜਰਾਤ ਦੇ ਲੋਕ ਹੁਣ ਬਦਲਾਅ ਲਿਆਉਣ ਅਤੇ ਰਿਕਾਰਡ ਤੋੜ ਬਹੁਮਤ ਨਾਲ ‘ਆਪ’ ਦੀ ਸਰਕਾਰ ਬਣਾਉਣ ਲਈ ਤਿਆਰ ਹਨ। 

 ਓਪੀਨੀਅਨ ਪੋਲ ਸਰਵੇਖਣਾਂ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ 'ਆਪ' ਪਾਰਟੀ ਇਨ੍ਹਾਂ ਸਰਵੇਖਣਾਂ 'ਚ ਦਿਖਾਈ ਨਹੀਂ ਦਿੰਦੀ ਪਰ ਸੂਬੇ 'ਚ ਸਿੱਧੇ ਤੌਰ 'ਤੇ ਸਰਕਾਰ ਬਣਾਉਂਦੀ ਹੈ।  "ਅਸੀਂ ਪੰਜਾਬ ਵਿੱਚ ਮੀਡੀਆ ਦੇ ਐਗਜ਼ਿਟ ਪੋਲ ਵਿੱਚ ਵੀ ਅੱਗੇ ਨਹੀਂ ਆਏ ਸੀ ਪਰ 117 ਵਿੱਚੋਂ 92 ਸੀਟਾਂ ਜਿੱਤ ਕੇ ਸਰਕਾਰ ਬਣਾਈ ਹੈ। ਇੱਥੇ ਵੀ ਮੈਨੂੰ ਭਰੋਸਾ ਹੈ ਕਿ ਗੁਜਰਾਤ ਦੇ ਲੋਕ ਦਿੱਲੀ ਅਤੇ ਪੰਜਾਬ ਦਾ ਇਤਿਹਾਸ ਦੁਹਰਾ ਰਹੇ ਹਨ।"

 'ਪੱਖਪਾਤੀ ਬਹਿਸਾਂ' 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਰਾਤ 8 ਵਜੇ ਤੋਂ ਬਾਅਦ ਨਿਊਜ਼ ਚੈਨਲਾਂ 'ਤੇ ਅਜਿਹੀਆਂ ਭੜਕਾਊ ਬਹਿਸਾਂ ਨਾ ਦੇਖਣ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕ ਹੀ ਉਨ੍ਹਾਂ ਦੇ ਨਿਊਜ਼ ਚੈਨਲ ਹਨ ਜਿਸ ਤਰ੍ਹਾਂ ਉਹ ਆਪਣੇ ਸੋਸ਼ਲ ਮੀਡੀਆ ਹੈਂਡਲਾਂ 'ਤੇ 'ਆਪ' ਦਾ ਪ੍ਰਚਾਰ ਕਰ ਰਹੇ ਹਨ।

 ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਗੁਜਰਾਤ ਵਿੱਚ ਕਿਸੇ ਬਦਲ ਦੀ ਘਾਟ ਕਾਰਨ 27 ਸਾਲਾਂ ਤੋਂ ਸਰਕਾਰ ਚਲਾ ਰਹੀ ਹੈ। ਲੋਕ ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਸਨ।  ਹੁਣ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸਬਕ ਸਿਖਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਨੂੰ ਡਬਲ ਇੰਜਣ ਵਾਲੀ ਸਰਕਾਰ ਦੀ ਨਹੀਂ ਸਗੋਂ ਸੂਬੇ ਦੇ ਵਿਕਾਸ ਲਈ ਕੇਜਰੀਵਾਲ ਦੇ ਨਵੇਂ ਇੰਜਣ ਦੀ ਲੋੜ ਹੈ।

 ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਂਗ ਇਸ ਸੂਬੇ ਵਿੱਚ ਵੀ ਬਦਲਾਅ ਦੀ ਹਵਾ ਚੱਲ ਰਹੀ ਹੈ ਅਤੇ ਸਰਕਾਰ ਬਣਨ ਤੋਂ ਬਾਅਦ ਗੁਜਰਾਤ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਉੱਚ ਪੱਧਰੀ ਸਿਹਤ ਪ੍ਰਣਾਲੀ ਅਤੇ ਸਕੂਲ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਭਾਵੇਂ ‘ਅੱਛੇ ਦਿਨ’ ਅਜੇ ਵੀ ਇੱਕ ਭੁਲੇਖਾ ਹੈ ਪਰ ‘ਆਪ’ ਦੀ ਗੁਜਰਾਤ ਵਿੱਚ ਇਮਾਨਦਾਰ ਸਰਕਾਰ ਬਣਨ ਤੋਂ ਬਾਅਦ ‘ਸੱਚੇ ਦਿਨ’ ਜ਼ਰੂਰ ਆਉਣਗੇ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਗੁਜਰਾਤ ਵਿੱਚ ਵਿਕਾਸਮੁਖੀ ਸਰਕਾਰ ਆਵੇਗੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Umbergaon , Gujarat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD