Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪਹਿਲਾਂ ਅਸੀਂ ਅੰਗਰੇਜ਼ਾਂ ਵਿਰੁੱਧ ਲੜੇ, ਹੁਣ ਲੁਟੇਰਿਆਂ ਖ਼ਿਲਾਫ਼ ਲੜਨ ਦਾ ਸਮਾਂ: ਮੁੱਖ ਮੰਤਰੀ ਭਗਵੰਤ ਮਾਨ

ਕਿਹਾ, ਗੁਜਰਾਤ 'ਚ 'ਆਪ' ਦੀ ਸਰਕਾਰ ਬਣਨ 'ਤੇ ਭ੍ਰਿਸ਼ਟ ਨੇਤਾਵਾਂ 'ਤੇ ਹੋਵੇਗੀ ਕਾਰਵਾਈ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dangs, Gujarat

Web Admin

Web Admin

5 Dariya News

ਡਾਂਗ (ਗੁਜਰਾਤ) , 22 Nov 2022

Last updated on: Nov 22, 2022, 00:00 IST

ਆਗਾਮੀ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਦਾ ਭਰੋਸਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਗੁਜਰਾਤ ਵਿੱਚ ਭਾਜਪਾ ਦੇ 27 ਸਾਲਾਂ ਦੇ ਜ਼ੁਲਮ ਅਤੇ ਜ਼ਾਲਮ ਰਾਜ ਦਾ ਅੰਤ ਕਰੇਗੀ ਅਤੇ ਗੁਜਰਾਤ ਵਿੱਚ ਇੱਕ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਕਰੇਗੀ। ਮੰਗਲਵਾਰ ਨੂੰ ਡਾਂਗਸ ਵਿਖੇ ਆਪਣੇ ਰੋਡ ਸ਼ੋਅ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੁਹਰਾਇਆ ਕਿ ‘ਆਪ’ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਹੈ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਗੁਜਰਾਤ ਦੇ ਲੋਕਾਂ ਦਾ ਪੈਸਾ ਲੁੱਟਣ ਵਾਲੇ ਸਾਰੇ ਭ੍ਰਿਸ਼ਟ ਆਗੂਆਂ 'ਤੇ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਭ੍ਰਿਸ਼ਟਾਚਾਰ ਅਤੇ ਕਾਲੇ ਕੰਮਾਂ ਦਾ ਹਿਸਾਬ ਕੀਤਾ ਜਾਵੇਗਾ।

 ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਅੰਗਰੇਜ਼ਾਂ ਨਾਲੋਂ ਵੀ ਕਿਤੇ ਵੱਧ ਬੇਰਹਿਮੀ ਨਾਲ ਦੇਸ਼ ਦਾ ਪੈਸਾ ਲੁੱਟਿਆ ਹੈ ਅਤੇ ਕਿਹਾ, ''ਪਹਿਲੇ ਲੜੇ ਥੇ ਗੋਰੋਂ ਸੇ, ਅਬ ਲੜੇਂਗੇ ਚੋਰੋਂ ਸੇ।” ਉਨ੍ਹਾਂ ਲੋਕਾਂ ਨੂੰ ਚੰਗੇ ਭਵਿੱਖ ਲਈ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਇਮਾਨਦਾਰ 'ਆਪ' ਪਾਰਟੀ ਨੂੰ ਮੌਕਾ ਦੇ ਕੇ ਭਾਜਪਾ ਦੇ 27 ਸਾਲ ਪੁਰਾਣੇ ਰਾਜ ਨੂੰ ਖਤਮ ਕਰਨ ਦੀ ਅਪੀਲ ਕੀਤੀ।

 ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਗੁਜਰਾਤ ਵਿੱਚੋਂ ਜ਼ਾਲਮ ਅਤੇ ਭ੍ਰਿਸ਼ਟ ਭਾਜਪਾ ਆਗੂਆਂ, ਜਿਨ੍ਹਾਂ ਨੇ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਦਹਾਕਿਆਂ ਤੋਂ ਸੂਬੇ ਦੀ ਆਰਥਿਕਤਾ ਨੂੰ ਖੋਖਲਾ ਕੀਤਾ, ਨੂੰ ਸੱਤਾ ਤੋਂ ਲਾਂਭੇ ਕਰਕੇ ਗੁਜਰਾਤ ਦੀ ਸਿਆਸਤ ਵਿੱਚ ਚੰਗਾ ਬਦਲਾਅ ਲਿਆਂਦਾ ਜਾਵੇ। ਮਾਨ ਨੇ ਕਿਹਾ ਕਿ ‘ਆਪ’ ਵਿਕਾਸ ਕਰਕੇ, ਨਵੇਂ ਸਕੂਲ ਬਣਾ ਕੇ ਅਤੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਦੇ ਕੇ ਗੁਜਰਾਤ ਸਮੇਤ ਦੇਸ਼ ਦੀ ਰਾਜਨੀਤੀ ਵਿੱਚੋਂ ਫੈਲੀ ਗੰਦਗੀ ਨੂੰ ਝਾੜੂ ਨਾਲ ਸਾਫ਼ ਕਰੇਗੀ।

 ਵੋਟ ਬੈਂਕ ਲਈ 'ਸਸਤੀ ਰਾਜਨੀਤੀ' ਕਰਨ ਲਈ ਭਾਜਪਾ 'ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ 'ਆਪ' ਸੂਬੇ 'ਚ ਲੋਕ-ਪੱਖੀ ਸਰਕਾਰ ਬਣਾਏਗੀ, ਜੋ ਜਾਤ ਜਾਂ ਧਰਮ ਦੇ ਆਧਾਰ 'ਤੇ ਵਿਤਕਰਾ ਨਹੀਂ ਕਰੇਗੀ। ਆਪ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ‘ਆਪ’ ਆਮ ਲੋਕਾਂ ਦੀ ਪਾਰਟੀ ਹੈ ਅਤੇ ਇੱਥੇ ਆਮ ਘਰਾਂ ਦੇ ਧੀਆਂ-ਪੁੱਤ ਹੀ ਵਿਧਾਇਕ ਅਤੇ ਮੰਤਰੀ ਬਣਨਗੇ।


 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dangs , Gujarat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD