Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਅਪੰਗਤਾ ਭਾਵੇ ਕਿੰਨੀ ਵੀ ਹੋਵੇ, ਯੂ.ਡੀ.ਆਈ. ਡੀ ਕਾਰਡ ਸਾਰੇ ਦਿਵਿਆਂਗ ਵਿਅਕਤੀਆਂ ਦੇ ਬਣਾਏ ਜਾਣਗੇ : ਅਮਿਤ ਤਲਵਾੜ

ਯੂੀ.ਡੀ.ਆਈ.ਡੀ ਕਾਰਡ ਪ੍ਰੋਜੇਕਟ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਮੀਖਿਆ ਮੀਟਿੰਗ

DC Mohali, Amit Talwar, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 22 Nov 2022

Last updated on: Nov 22, 2022, 00:00 IST

ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਅੱਜ ਦਿਵਿਆਂਗ ਵਿਅਕਤੀਆਂ ਲਈ ਯੂੀ.ਡੀ.ਆਈ.ਡੀ ਕਾਰਡ ਪ੍ਰੋਜੇਕਟ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਖੇ ਵਿਸ਼ੇਸ ਸਮੀਖਿਆ ਮੀਟਿੰਗ ਕੀਤੀ ਗਈ ।  ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਯੂ.ਡੀ.ਆਈ.ਡੀ. ਕਾਰਡ ਜਾਰੀ ਕਰਨ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨਾ ਕੀਤੀ ਜਾਵੇ ਅਤੇ ਜਿਨ੍ਹਾਂ ਵਿਅਕਤੀਆਂ ਵੱਲੋਂ ਕਾਰਡ ਲੈਣ ਲਈ ਦਰਖਾਸਤਾਂ ਦਿੱਤੀਆਂ ਗਈਆਂ ਹਨ ਉਨ੍ਹਾਂ ਸਭਨਾਂ ਦੇ ਕਾਰਡ 30 ਨਵੰਬਰ ਤੱਕ ਜਾਰੀ ਕੀਤੇ ਜਾਣ। 

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਐਸ ਡੀ ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖੇਤਰ ਵਿੱਚ ਐਨ ਜੀ ਓਜ ਦੀ ਮਦਦ ਨਾਲ ਸਮੂਹ ਪਿੰਡਾਂ ਵਿੱਚ ਯੋਗ ਲਾਭ ਪਾਤਰੀ ਜੋ ਯੂ ਡੀ ਆਈ ਡੀ ਕਾਰਡ ਬਣਾਉਣ ਦੇ ਯੋਗ ਹਨ ਉਨ੍ਹਾਂ ਦਾ ਡਾਟਾ ਤਿਆਰ ਕਰਕੇ ਕਾਰਡ ਬਣਾਉਣਗੇ ਅਤੇ ਜੇਕਰ ਕਿਸੇ ਦੀਵਿਆਂਗ ਦਾ ਯੂ ਡੀ ਆਈ ਡੀ ਕਾਰਡ ਪਹਿਲਾਂ ਹੀ ਰੱਦ ਹੋ ਚੁੱਕਿਆ ਹੈ ਤਾਂ ਉਸ ਦੀ ਮੁੜ ਪੜਚੋਲ ਕਰਨਗੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਡੀ ਐਸ ਐਸ ਓ ਨੂੰ ਇਹ ਹਦਾਇਤ ਉਹ ਯੂ ਡੀ ਆਈ ਡੀ ਕਾਰਡ ਬਣਾਉਣ ਸਬੰਧੀ ਜਾਣਕਾਰੀ ਵਾਲੇ ਪੇਫਲੈਟ ਛਪਾ ਕੇ ਪਿੰਡਾਂ ਵਿੱਚ ਵੰਡਣਗੇ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਸਮੂਹ ਸਰਪੰਚਾਂ ਅਤੇ ਮਿਊਸੀਪਲ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਰਡ ਅਤੇ ਪੰਚਾਇਤ ਅਧੀਨ ਆਉਂਦੇ ਯੋਗ ਦਿਵਿਆਂਗਾ ਦਾ ਯੂ ਡੀ ਆਈ ਡੀ ਕਾਰਡ ਬਣਾਉਣ ਲਈ ਪਹਿਲ ਕਰਨ।

ਇਸ ਸਬੰਧੀ ਪ੍ਰੈਸ ਨੋਟ ਰਾਹੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀ ਵਿੱਚ ਅਪੰਗਤਾ ਭਾਵੇਂ ਕਿੰਨੀ ਪ੍ਰਤੀਸ਼ਤ ਕਿਉਂ ਨਾ ਹੋਵੇ ਸਾਰੇ ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਅਪੰਗਤਾ ਸ਼ਨਾਖਤੀ ਕਾਰਡ (ਯੂੀ.ਡੀ.ਆਈ.ਡੀ.) ਬਣਾਏ ਜਾਣਗੇ । ਦਿਵਿਆਂਗ ਵਿਅਕਤੀ ਦੀ ਪਹਿਚਾਣ ਅਤੇ ਪੁਸ਼ਟੀ ਕਰਨ ਲਈ ਇਹ ਇੱਕ ਅਜਿਹਾ ਦਸਤਾਵੇਜ਼ ਹੈ ਜੋ ਸਾਰੇ ਮੁਲਕ ਵਿੱਚ ਵੈਲਿਡ ਹੈ, ਜਿਸ ਰਾਹੀਂ ਦਿਵਿਦਆਂਗ ਵਿਅਕਤੀ ਉਨ੍ਹਾਂ ਨੂੰ ਮਿਲਣ ਵਾਲੇ ਕਈ ਪ੍ਰਕਾਰ ਦੇ ਲਾਭ ਲੈਣ ਲਈ ਇਸਦਾ ਇਸਤੇਮਾਲ ਕਰ ਸਕਦੇ ਹਨ। 

ਇਹ ਕਾਰਡ ਦਿਵਿਆਂਗ ਵਿਅਕਤੀਆਂ ਨੂੰ ਰੇਲਵੇ ਕਾਉਂਟਰਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਵੀ ਲਾਭ ਲੈਣ ਸਮੇਂ ਸਹਾਈ ਹਨ। ਕੋਈ ਵੀ ਦਿਵਿਆਂਗ ਵਿਅਕਤੀਆਂ ਵਿਲੱਖਣ ਅਪੰਗਤਾ ਸ਼ਨਾਖਤੀ ਕਾਰਡ (ਯੂੀ.ਡੀ.ਆਈ.ਡੀ) ਬਣਾਉਂਣ ਲਈ ਸਰਕਾਰ ਦੀ ਵੈਬਸਾਈਟ http://www.swavlambancard.gov.in ਤੇ ਰਾਜਿਸਟ੍ਰੇਸ਼ਨ ਕਰ ਸਕਦਾ ਹੈ । 

ਇਸ ਤੋਂ ਇਲਾਵਾ ਕੋਈ ਵੀ ਦਿਵਿਆਂਗ ਵਿਅਕਤੀ ਆਪਣੇ ਨਿੱਜੀ ਕੰਪਿਉਟਰ, ਨਜ਼ਦੀਕੀ ਸਾਇਬਰ ਕੈਫੇ ਜਾਂ ਸੇਵਾ ਕੇਂਦਰ ਵਿੱਚ ਜਾ ਕੇ ਆਪਣੀ ਰਾਜਿਸਟ੍ਰੇਸ਼ਨ ਕਰਵਾ ਸਕਦਾ ਹੈ। ਵਿਅਕਤੀ ਵਧੇਰੇ ਜਾਣਕਾਰੀ ਲਈ ਆਪਣੇ ਨੇੜੇ ਦੇ ਐਸ.ਐਮ.ਓ ਦਫਤਰ, ਸਿਵਲ ਸਰਜਨ ਦਫਤਰ, ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਜਾਂ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਦਫਤਰ ਤੋਂ ਜਾਣਕਾਰੀ ਲੈ ਸਕਦੇ ਹਨ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ ਮੁਹਾਲੀ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ ਖਰੜ ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਸ੍ਰੀ ਹਿੰਮਾਂਸੂ ਗੁਪਤਾ, ਸਿਵਲ ਸਰਜਨ ਡਾ.ਆਦਰਸਪਾਲ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਗਿਰਿਸ ਡੋਗਰਾ, ਐਸ.ਐਮ.ਓਜ਼, ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਹੋਰ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ ।

 

Tags: DC Mohali , Amit Talwar , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD