Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਸੂਬੇ ਵਿੱਚ ਹਾਈਟੈਕ ਨਾਕਿਆਂ ਨੂੰ ਕਰੇਗੀ ਮੁੜ ਸੁਰਜੀਤ

ਏਡੀਜੀਪੀ ਅਰਪਿਤ ਸ਼ੁਕਲਾ ਨੇ ਕਾਨੂੰਨ ਅਤੇ ਵਿਵਸਥਾ ਦੀ ਸਮੀਖਿਆ ਕਰਨ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

Crime News Punjab, Punjab Police, Police, Crime News, Arpit Shukla

Web Admin

Web Admin

5 Dariya News

ਫਗਵਾੜਾ , 22 Nov 2022

Last updated on: Nov 22, 2022, 00:00 IST

ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਾਰੇ ਹਾਈਟੈਕ ਨਾਕਿਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।

ਉਹਨਾਂ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ’ਤੇ ਰਾਤ ਵੇਲੇ ਪੁਲਿਸ ਚੌਕੀਆਂ ਵਿੱਚ ਵਾਧਾ ਕਰਨ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ, ਜਿਸ ਨਾਲ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਦਰਮਿਆਨ ਇਸ ਤਰੀਕੇ ਨਾਲ ਤਾਲਮੇਲ ਕੀਤਾ ਜਾਣਾ ਚਾਹੀਦਾ ਹੈ ਕਿ ਕਿਸੇ ਵੀ ਘਟਨਾ ਦੀ ਸੂਚਨਾ ਮਿਲਣ ‘ਤੇ ਤੁਰੰਤ ਸਰਗਰਮ ਹੋ ਜਾਣ।

ਏਡੀਜੀਪੀ ਅਰਪਿਤ ਸ਼ੁਕਲਾ ਜਲੰਧਰ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਸਬੰਧੀ ਫਗਵਾੜਾ ਵਿੱਚ ਹੋਈ  ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਆਈ.ਜੀ.ਪੀ. ਜਲੰਧਰ ਰੇਂਜ ਗੁਰਸ਼ਰਨ ਸੰਧੂ ਅਤੇ ਐਸਐਸਪੀ ਕਪੂਰਥਲਾ ਨਵਨੀਤ ਬੈਂਸ ਵੀ ਹਾਜ਼ਰ ਸਨ।ਉਨ੍ਹਾਂ ਸਮੂਹ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਮਾਜ ਵਿਰੋਧੀ ਅਨਸਰਾਂ ’ਤੇ ਬਾਜ਼ ਅੱਖ ਰੱਖਣ ਅਤੇ ਚੌਕਸੀ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ। 

ਉਨ੍ਹਾਂ ਮੀਟਿੰਗ ਦੌਰਾਨ ਅਮਨ-ਕਾਨੂੰਨ ਨਾਲ ਸਬੰਧਤ ਅਹਿਮ ਮਾਮਲਿਆਂ ਬਾਰੇ ਵੀ ਹਦਾਇਤਾਂ ਜਾਰੀ ਕੀਤੀਆਂ। ਏ.ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦਿਨ ਰਾਤ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ, ਰਾਜ ਵਿੱਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਕਾਫ਼ੀ ਸਫ਼ਲਤਾ ਮਿਲ ਰਹੀ  ਹੈ।

 

Tags: Crime News Punjab , Punjab Police , Police , Crime News , Arpit Shukla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD