Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਾੱਲਡ ਵੇਸਟ ਮੈਨੇਜਮੈਂਟ’ ਤਹਿਤ ਪਿੰਡਾਂ ਵਿੱਚ ਸੁੱਕੇ ਤੇ ਗਿੱਲੇ ਕੂੜੇ ਦਾ ਵੱਖ-ਵੱਖ ਕੀਤਾ ਜਾਵੇ ਨਿਪਟਾਰਾ - ਡਿਪਟੀ ਕਮਿਸ਼ਨਰ

ਐਕਸੀਅਨ ਪੰਚਾਇਤੀ ਰਾਜ ਪਿੰਡਾਂ ਵਿੱਚ ਹੋਏ ਵਿਕਾਸ ਕਾਰਜਾਂ ਦੀ ਗੁਣਵਤਾ ਨੂੰ ਕਰਨਗੇ ਚੈੱਕ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 23 Nov 2022

Last updated on: Nov 23, 2022, 00:00 IST

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪਿੰਡਾਂ ਵਿੱਚ ‘ਸਾੱਲਡ ਵੇਸਟ ਮੈਨੇਜਮੈਂਟ’ ਤਹਿਤ ਕੂੜੇ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਜ਼ਿਲ੍ਹੇ ਦੇ ਵੱਡੇ ਪਿੰਡਾਂ ਅਤੇ ਕਸਬਿਆਂ ਵਿੱਚ ਕੂੜੇ ਦਾ ਨਿਪਟਾਰਾ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾਵੇ ਅਤੇ ਉਸ ਤੋਂ ਬਾਅਦ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਇਸ ਨੂੰ ਲਾਗੂ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਨੂੰ ਸੁੱਕਾ ਅਤੇ ਗਿੱਲਾ ਕੂੜਾ ਵੱਖ-ਵੱਖ ਇਕੱਠਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਪਿੰਡਾਂ ਵਿੱਚ ਸਾਲਡ ਵੇਸਟ ਦੇ ਨਿਪਟਾਰੇ ਲਈ ਪਿੱਟਸ ਤਿਆਰ ਕੀਤੀਆਂ ਜਾਣ ਤਾਂ ਜੋ ਗਿੱਲੇ ਕੂੜੇ ਤੋਂ ਖਾਦ ਤਿਆਰ ਕੀਤੀ ਜਾ ਸਕੇ। ਇਸੇ ਤਰਾਂ ਸੁੱਕੇ ਕੂੜੇ ਨੂੰ ਰੀਸਾਈਕਲ ਕਰਨ ਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾ ਨਾਲ ਪਿੰਡਾਂ ਵਿਚੋਂ ਵਿਗਿਆਨਿਕ ਢੰਗ ਨਾਲ ਕੂੜੇ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕਦਾ ਹੈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ। ਉਨ੍ਹਾਂ ਐਕਸੀਅਨ ਪੰਚਾਇਤੀ ਰਾਜ ਨੂੰ ਹਦਾਇਤ ਕੀਤੀ ਕਿ ਉਹ ਮੁਕੰਮਲ ਹੋਏ ਵਿਕਾਸ ਕਾਰਜਾਂ ਦੀ ਗੁਣਵਤਾ ਦਾ ਮੌਕੇ ’ਤੇ ਜਾ ਕੇ ਮੁਆਇਨਾ ਕਰਨ ਅਤੇ ਇਸਦੀ ਰੀਪੋਰਟ ਉਨ੍ਹਾਂ ਨੂੰ ਸੌਂਪਣ। ਪਿੰਡਾਂ ਦੀ ਪਾਰਕਾਂ ਦੇ ਰੱਖ-ਰਖਾਵ ਵਿੱਚ ਤੇਜ਼ੀ ਲਿਆਉਣ ਦੀ ਹਦਾਇਤਾਂ ਵੀ ਦਿੱਤੀਆਂ ਗਈਆਂ। 

ਇਸੇ ਦੌਰਾਨ ਸਰਹੱਦੀ ਪਿੰਡਾਂ ਵਿੱਚ ਹੋ ਰਹੀਆਂ ਵਿਲੇਜ ਡਿਫੈਂਸ ਕਮੇਟੀਆਂ ਦੀ ਮੀਟਿੰਗਾਂ ਦਾ ਰੀਵਿਊ ਵੀ ਕੀਤਾ ਗਿਆ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਡੀ.ਡੀ.ਪੀ.ਓ. ਸ੍ਰੀ ਸੰਦੀਪ ਮਲਹੋਤਰਾ, ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ ਅਤੇ ਸਮੂਹ ਬੀ.ਡੀ.ਪੀ.ਓਜ਼ ਹਾਜ਼ਰ ਸਨ।  

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD