Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਸਤਾਂ ਦੀ ਢੋਆ ਢੁਆਈ ਲਈ ਕੋਈ ਵੀ ਓਪਰੇਟਰ ਜਾਂ ਗਰੁੱਪ ਜ਼ਿਲੇ ’ਚ ਏਕਾਧਿਕਾਰ ਨਹੀਂ ਕਰ ਸਕਦਾ : ਜਤਿੰਦਰ ਜੋਰਵਾਲ

ਡੀ.ਸੀ. ਜਤਿੰਦਰ ਜੋਰਵਾਲ ਵੱਲੋਂ ਸੰਗਰੂਰ ਜ਼ਿਲੇ ’ਚ ਪੰਜਾਬ ਗੁੱਡਜ਼ ਕੈਰੀਏਜਿਸ (ਰੈਗੂਲੇਸ਼ਨ ਐਂਡ ਪ੍ਰੀਵੈਂਸ਼ਨ ਆਫ਼ ਕਾਰਟੀਲਾਈਜੇਸ਼ਨ) ਰੂਲਜ਼-2017 ਸਖ਼ਤੀ ਨਾਲ ਲਾਗੂ ਕਰਨ ਲਈ ਹਦਾਇਤਾਂ ਜਾਰੀ

DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਸੰਗਰੂਰ , 23 Nov 2022

Last updated on: Nov 23, 2022, 00:00 IST

ਪੰਜਾਬ ਸਰਕਾਰ ਤੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲਾ ਸੰਗਰੂਰ ਵਿਖੇ ਪੰਜਾਬ ਗੁੱਡਜ਼ ਕੈਰੀਏਜਿਸ (ਰੈਗੂਲੇਸ਼ਨ ਐਂਡ ਪ੍ਰੀਵੈਂਸ਼ਨ ਆਫ਼ ਕਾਰਟੀਲਾਈਜੇਸ਼ਨ) ਰੂਲਜ਼-2017 ਸਬੰਧੀ ਟਰਾਂਸਪੋਰਟ ਵਿਭਾਗ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਨੂੰ ਇੰਨ ਬਿੰਨ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। 

ਇਸ ਸਬੰਧੀ ਅੱਜ ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਵਿਜੇ ਕੁਮਾਰ ਜੰਜੂਆ ਵੱਲੋਂ ਡੀਜੀਪੀ ਸ੍ਰੀ ਗੌਰਵ ਯਾਦਵ ਅਤੇ ਹੋਰ ਉੱਚ ਅਧਿਕਾਰੀਆਂ ਸਮੇਤ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ, ਜ਼ਿਲਾ ਪੁਲਿਸ ਮੁਖੀਆਂ, ਉਦਯੋਗ ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਵੀਡੀਓ ਕਾਨਫਰੰਸਿੰਗ ਦੌਰਾਨ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਪੰਜਾਬ ਵੱਲੋਂ ਪੰਜਾਬ ਗੁੱਡਜ਼ ਕੈਰੀਏਜਿਸ (ਰੈਗੂਲੇਸ਼ਨ ਐਂਡ ਪ੍ਰੀਵੈਂਸ਼ਨ ਆਫ਼ ਕਾਰਟੀਲਾਈਜੇਸ਼ਨ) ਰੂਲਜ਼-2017 ਦੇ ਇਸ ਨੋਟੀਫਿਕੇਸ਼ਨ ਤਹਿਤ ਸੂਬੇ ਵਿੱਚੋਂ ਟਰੱਕ ਯੂਨੀਅਨਾਂ ਨੂੰ ਖ਼ਤਮ ਕਰ ਦਿੱਤਾ ਗਿਆ ਸੀ ਜਿਸ ਦੀ ਪਾਲਣਾ ਸੰਗਰੂਰ ਜ਼ਿਲੇ ’ਚ ਵੀ ਲਾਜ਼ਮੀ ਬਣਾਈ ਜਾ ਰਹੀ ਹੈ। 

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਬਲਿਕ ਗੁੱਡਜ਼ ਕੈਰੀਅਰ ਦੇ ਖੇਤਰ ਵਿੱਚ ਅਧਿਕਾਰਤ ਤੇ ਅਣ-ਅਧਿਕਾਰਤ ਯੂਨੀਅਨਾਂ ਦੇ ਨਾਂ ਦੀ ਆੜ ਹੇਠ ਵਸਤਾਂ ਦੀ ਢੋਆ ਢੁਆਈ ਸਮੇਂ ਵਪਾਰੀਆਂ ਤੇ ਉਦਯੋਗਪਤੀਆਂ ਦਾ ਵਿੱਤੀ ਸੋਸ਼ਣ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨਾਂ ਕਿਹਾ ਕਿ ਇਨਾਂ ਹਦਾਇਤਾਂ ਤਹਿਤ ਵਸਤਾਂ ਦੀ ਢੋਆ ਢੁਆਈ ਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਕੋਈ ਵੀ ਸਮੂਹ ਏਕਾਧਿਕਾਰ ਨਹੀਂ ਕਰ ਸਕਦਾ। 

ਉਨਾਂ ਕਿਹਾ ਕਿ ਕੋਈ ਵੀ ਵਿਅਕਤੀ ਜਾਂ ਸਮੂਹ ਕਿਸੇ ਦੂਜੇ ਓਪਰੇਟਰ ਜਾਂ ਪਰਮਿਟ ਹੋਲਡਰ ਨੂੰ ਆਪਣੇ ਨਾਲ ਰਲਾਉਣ ਜਾਂ ਮੈਂਬਰ ਬਣਾਉਣ ਲਈ ਮਜ਼ਬੂਰ ਨਹੀਂ ਕਰ ਸਕਦਾ ਅਤੇ ਕੋਈ ਵੀ ਓਪਰੇਟਰ ਜਾਂ ਪਰਮਿਟ ਹੋਲਡਰ ਕਿਸੇ ਦੂਜੇ ਓਪਰੇਟਰ ਜਾਂ ਪਰਮਿਟ ਹੋਲਡਰ ਨੂੰ ਪੂਰੇ ਪੰਜਾਬ ਵਿੱਚ ਕਿਸੇ ਵੀ ਥਾਂ ਤੋਂ ਵਸਤਾਂ ਦੀ ਢੋਆ ਢੁਆਈ ਕਰਨ ਤੋਂ ਰੋਕ ਨਹੀਂ ਸਕਦਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕੀ ਆਵਾਜਾਈ ਲਈ ਵਰਤੇ ਜਾਣ ਵਾਲੇ ਵਾਹਨਾਂ ਵਿੱਚ ਵਸਤਾਂ ਦੀ ਢੋਆ ਢੁਆਈ ਕਰਨ ਵਾਲੇ ਸਰਵਜਨਕ ਵਰਤੋਂ ਵਾਲੇ ਵਾਹਨ ਵਪਾਰ ਤੇ ਉਦਯੋਗਾਂ ਦੇ ਵਿਕਾਸ ਲਈ ਰੀੜ ਦੀ ਹੱਡੀ ਹੁੰਦੇ ਹਨ। ਉਨਾਂ ਕਿਹਾ ਕਿ ਵਪਾਰ ਤੇ ਇੰਡਸਟਰੀ ਸੈਕਟਰ ਦੀ ਮਜ਼ਬੂਤੀ ਲਈ ਵਸਤਾਂ ਦੀ ਪਾਰਦਰਸ਼ੀ ਪ੍ਰਣਾਲੀ ਅਤੇ ਵਾਜਬ ਦਰਾਂ ’ਤੇ ਸੁਚੱਜੀ ਢੋਆ ਢੁਆਈ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾਣੇ ਜ਼ਰੂਰੀ ਹਨ। 

ਉਨਾਂ ਦੱਸਿਆ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਨੋਟੀਫਿਕੇਸ਼ਨ ਜ਼ਿਲੇ ਵਿੱਚ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਅਤੇ ਜੇਕਰ ਕੋਈ ਵਿਅਕਤੀ ਇਨਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਆਰ.ਟੀ.ਏ ਅਤੇ ਪੁਲਿਸ ਵਿਭਾਗ ਵੱਲੋਂ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜੋ ਕਿ ਪਰਮਿਟ ਰੱਦ ਕਰਨ ਤੋਂ ਲੈ ਕੇ ਐਫ.ਆਈ.ਆਰ ਦਰਜ ਕਰਨ ਤੱਕ ਹੋ ਸਕਦੀ ਹੈ।

ਇਸ ਮੌਕੇ ਐਸ ਐਸ ਪੀ ਸ਼੍ਰੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ, ਸਕੱਤਰ ਆਰ ਟੀ ਏ ਸ੍ਰੀ ਸੁਖਵਿੰਦਰ ਸਿੰਘ ਵੀ ਮੌਜੂਦ ਸਨ।

 

Tags: DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD