Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਗਰ ਨਿਗਮ ਮੇਅਰ ਅਤੇ ਕਮਿਸ਼ਨਰ ਵੱਲੋਂ ਲੁਧਿਆਣਾ ਸ਼ਹਿਰ ਦੇ ਸਮੂਹ ਵਿਧਾਇਕਾਂ ਨਾਲ ਸੰਯੁਕਤ ਮੀਟਿੰਗ

ਮੀਟਿੰਗ ਦੌਰਾਨ ਸਮੂਹ ਵਿਧਾਇਕਾਂ ਅਤੇ ਮੇਅਰ ਵਲੋਂ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਨਿਯੁਕਤੀ ਦੀ ਅਧਿਕਤਮ ਸੀਮਾ ਵਿੱਚ ਛੋਟ ਦੇਣ 'ਤੇ ਪ੍ਰਗਟਾਈ ਸਹਿਮਤੀ

Gurpreet Bassi Gogi, Ludhiana, AAP, Aam Aadmi Party, Aam Aadmi Party Punjab, AAP Punjab, Kulwant Singh Sidhu, Shena Aggarwal

Web Admin

Web Admin

5 Dariya News

ਲੁਧਿਆਣਾ , 23 Nov 2022

Last updated on: Nov 23, 2022, 00:00 IST

ਨਗਰ ਨਿਗਮ ਲੁਧਿਆਣਾ ਵੱਲੋਂ ਸਰਕਾਰ ਦੇ ਹੁਕਮਾਂ ਅਨੁਸਾਰ ਨਗਰ ਨਿਗਮ ਲੁਧਿਆਣਾ ਵਿੱਚ ਕੰਮ ਕਰਦੇ ਕੱਚੇ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਰੈਗੂਲਰ ਕਰਨ ਦੀ ਕਾਰਵਾਈ ਚੱਲ ਰਹੀ ਹੈ। ਇਸ ਸਬੰਧੀ ਨਗਰ ਨਿਗਮ ਅਤੇ ਸਰਕਾਰ ਦੇ ਧਿਆਨ ਵਿੱਚ ਆਇਆ ਕਿ ਸਰਕਾਰ ਦੀ ਗਾਇਡਲਾਇਨਜ਼/ਸ਼ਰਤਾ ਅਨੁਸਾਰ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਉਮਰ ਦੀ ਅਧਿਕਤਮ ਸੀਮਾ 37 ਸਾਲ ਮਿੱਥੀ ਹੋਈ ਹੈ, ਜਿਸ ਵਿੱਚ ਐਸ.ਸੀ/ਓ.ਬੀ.ਸੀ. ਕੈਟਾਗਿਰੀ ਦੇ ਵਿਅਕਤੀਆਂ ਅਤੇ ਵਿਧਵਾਵਾਂ ਨੂੰ 05 ਸਾਲ ਦੀ ਛੋਟ ਦਿੱਤੀ ਜਾ ਸਕਦੀ ਹੈ।

ਇਨ੍ਹਾਂ ਗਾਇਡਲਾਇਨਜ਼/ਸ਼ਰਤਾਂ ਕਾਰਨ ਕਈ ਅਜਿਹੇ ਕੱਚੇ ਮੁਲਾਜ਼ਮ ਰੈਗੂਲਰ ਹੋਣ ਦੇ ਲਾਭ ਤੋਂ ਵਾਂਝੇ ਰਹਿ ਗਏ ਹਨ, ਜਿਨ੍ਹਾਂ ਦੀ ਉਮਰ ਇਸ ਸਮੇਂ ਸਰਕਾਰ ਵੱਲੋਂ ਤੈਅ ਕੀਤੀ ਹੋਈ ਅਧਿਕਤਮ ਉਮਰ ਨਾਲੋਂ ਵੱਧ ਹੈ। ਇਸ ਮੁੱਦੇ ਸਬੰਧੀ ਸ਼ਹਿਰ ਦੇ ਸਮੂਹ ਵਿਧਾਇਕਾਂ ਅਤੇ ਕੌਂਸਲਰਜ਼ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਜਿਹੜੇ ਸਫਾਈ ਸੇਵਕਾਂ/ ਸੀਵਰਮੈਨਾਂ ਨੂੰ 42 ਸਾਲ ਤੋਂ ਵੱਧ ਉਮਰ ਹੋਣ ਦੀ ਕੰਡੀਸ਼ਨ ਕਰਕੇ ਸੇਵਾ ਵਿੱਚ ਰੈਗੂਲਰ ਨਹੀਂ ਕੀਤਾ ਜਾ ਰਿਹਾ, ਉਨ੍ਹਾਂ ਨੂੰ ਉਮਰ ਦੀ ਇਸ ਕੰਡੀਸ਼ਨ ਤੋਂ ਛੋਟ ਦਿੱਤੀ ਜਾਵੇ ਅਤੇ ਰੈਗੂਲਰ ਕੀਤਾ ਜਾਵੇ ਕਿਉਂਕਿ ਇਹ ਮੁਲਾਜ਼ਮ ਕਈ ਸਾਲਾਂ ਤੋਂ ਨਗਰ ਨਿਗਮ ਵਿੱਚ ਬਤੋਰ ਕੱਚੇ ਕਰਮਚਾਰੀ ਆਪਣੀ ਸੇਵਾ ਦੇ ਰਹੇ ਹਨ ਅਤੇ ਨਗਰ ਨਿਗਮ ਵਿੱਚ ਸੇਵਾ ਕਰਦੇ ਹੋਏ ਹੁਣ ਉਮਰ-ਦਰਾਜ਼ ਹੋ ਗਏ ਹਨ।

ਇਸ ਸਬੰਧੀ ਨਗਰ ਨਿਗਮ ਲੁਧਿਆਣਾ ਦੇ ਮੇਅਰ-ਸ਼੍ਰੀ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਵੱਲੋਂ ਲੁਧਿਆਣਾ ਸ਼ਹਿਰ ਦੇ ਸਮੂਹ ਵਿਧਾਇਕਾਂ ਨਾਲ ਇੱਕ ਸੰਯੁਕਤ ਮੀਟਿੰਗ ਕੀਤੀ ਗਈ ਕਿ ਜਿਸ ਵਿੱਚ ਸ਼੍ਰੀ ਦਲਜੀਤ ਸਿੰਘ ਗਰੇਵਾਲ, ਐਮ.ਐਲ਼.ਏ. (ਪੂਰਬੀ), ਸ਼੍ਰੀ ਗੁਰਪ੍ਰੀਤ ਬੱਸੀ, ਐਮ.ਐਲ਼.ਏ. (ਪੱਛਮੀ), ਸ਼੍ਰੀ ਮਦਨਲਾਲ ਬੱਗਾ, ਐਮ.ਐਲ਼.ਏ. (ਉੱਤਰੀ), ਸ਼੍ਰੀਮਤੀ ਰਜਿੰਦਰ ਪਾਲ ਕੌਰ ਛੀਨਾ, ਐਮ.ਐਲ਼.ਏ. (ਦੱਖਣੀ), ਸ਼੍ਰੀ ਕੁਲਵੰਤ ਸਿੰਘ ਸਿੱਧੂ, ਐਮ.ਐਲ਼.ਏ. (ਆਤਮ ਨਗਰ), ਸ਼੍ਰੀ ਅਸ਼ੋਕ ਪ੍ਰਾਸ਼ਰ, ਐਮ.ਐਲ਼.ਏ. (ਸੈਂਟਰਲ) ਅਤੇ ਸ਼੍ਰੀ ਹਰਦੀਪ ਸਿੰਘ ਮੁੰਡੀਆ, ਐਮ.ਐਲ਼.ਏ. (ਸਾਹਨੇਵਾਲ) ਸ਼ਾਮਿਲ ਸਨ। ਮੀਟਿੰਗ ਵਿੱਚ ਸਮੂਹ ਵਿਧਾਇਕ ਅਤੇ ਮੇਅਰ ਅਜਿਹੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਨਿਯੁਕਤੀ ਦੀ ਅਧਿਕਤਮ ਸੀਮਾ ਵਿੱਚ ਛੋਟ ਦੇਣ ਦੇ ਹੱਕ ਵਿੱਚ ਸਨ।

ਉਪਰੰਤ ਇਸ ਸਬੰਧੀ ਸ਼ਹਿਰ ਦੇ ਸਮੂਹ ਵਿਧਾਇਕਾਂ ਵੱਲੋਂ ਚੰਡੀਗੜ੍ਹ ਵਿਖੇ ਸ਼੍ਰੀ ਭਗਵੰਤ ਸਿੰਘ ਮਾਨ, ਮੁੱਖ ਮੰਤਰੀ, ਪੰਜਾਬ ਅਤੇ ਸ਼੍ਰੀ ਇੰਦਰਬੀਰ ਸਿੰਘ ਨਿੱਝਰ, ਮੰਤਰੀ, ਸਥਾਨਕ ਸਰਕਾਰ ਵਿਭਾਗ, ਪੰਜਾਬ ਦੇ ਸਨਮੁੱਖ ਇਸ ਮੁੱਦੇ ਨੂੰ ਚੁੱਕਿਆ ਗਿਆ ਅਤੇ ਉਮਰ ਦੀ ਅਧਿਕਤਮ ਸੀਮਾ ਕਰਾਸ ਕਰ ਚੁੱਕੇ ਕੱਚੇ ਮੁਲਾਜ਼ਮਾਂ ਨੂੰ ਉਮਰ ਸੀਮਾ ਤੋਂ ਛੋਟ ਦਿੰਦੇ ਹੋਏ ਰੈਗੂਲਰ ਕਰਨ ਦੀ ਮੰਗ ਕੀਤੀ ਗਈ।

ਇਸ ਲਈ ਮਾਣਯੋਗ ਮੇਅਰ ਵੱਲੋਂ ਭਰੋਸਾ ਦਿੱਤਾ ਗਿਆ ਕਿ ਨਗਰ ਨਿਗਮ ਵੱਲੋਂ ਕੱਚੇ ਸੀਵਰਮੈਨਾਂ/ਸਫਾਈ ਸੇਵਕਾਂ ਨੂੰ ਰੈਗੂਲਰ ਕਰਨ ਲਈ ਉਨ੍ਹਾਂ ਦੀ ਇਸ ਸਮੇਂ ਦੀ ਉਮਰ ਦੀ ਬਜਾਏ ਉਨ੍ਹਾਂ ਦੇ ਨਗਰ ਨਿਗਮ ਵਿੱਚ ਬਤੋਰ ਕੱਚੇ ਕਰਮਚਾਰੀ ਭਰਤੀ ਹੋਣ ਦੇ ਸਮੇਂ ਦੀ ਉਮਰ ਨੂੰ ਆਧਾਰ ਬਣਾਕੇ ਰੈਗੂਲਰ ਕਰਨ ਸਬੰਧੀ ਮਤਾ ਨਗਰ ਨਿਗਮ ਦੇ ਜਨਰਲ ਹਾਊਸ ਪਾਸੋਂ ਪਾਸ ਕਰਵਾਉਣ ਹਿੱਤ ਸਕਾਰਾਤਮਕ ਤੌਰ 'ਤੇ ਵਿਚਾਰਿਆ ਜਾਵੇਗਾ ਅਤੇ ਪ੍ਰਵਾਨ ਹੋਣ ਉਪਰੰਤ ਫਾਇਨਲ ਅਪਰੂਵਲ ਲਈ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ।

ਨਗਰ ਨਿਗਮ ਮੇਅਰ, ਉੱਚ-ਅਧਿਕਾਰੀ ਅਤੇ ਸਮੂਹ ਵਿਧਾਇਕਾਂ ਵੱਲੋਂ ਜ਼ਾਹਿਰ ਕੀਤਾ ਗਿਆ ਹੈ ਕਿ ਉਹ ਸਦਾ ਮੁਲਾਜ਼ਮ ਹਿੱਤਾ ਦੇ ਹੱਕ ਵਿੱਚ ਹਨ ਅਤੇ ਉਨ੍ਹਾਂ ਦੇ ਹੱਕਾ ਦੀ ਰਾਖੀ ਲਈ ਹਮੇਸ਼ਾ ਹਰ ਸੰਭਵ ਜਤਨ ਕਰਨ ਲਈ ਤਿਆਰ ਹਨ।

 

Tags: Gurpreet Bassi Gogi , Ludhiana , AAP , Aam Aadmi Party , Aam Aadmi Party Punjab , AAP Punjab , Kulwant Singh Sidhu , Shena Aggarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD