Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਡਿਪਟੀ ਕਮਿਸ਼ਨਰ ਵੱਲੋਂ ਬੇਸਹਾਰਾ ਪਸ਼ੂਧੰਨ ਦੀ ਸਾਂਭ-ਸੰਭਾਲ, ਇਲਾਜ ਅਤੇ ਮੁੜ ਵਸੇਬੇ ਲਈ ਪਸ਼ੂ ਪਾਲਣ ਵਿਭਾਗ ਦੇ ਉਪਰਾਲਿਆਂ ਦੀ ਸਮੀਖਿਆ

DC Sangrur, Deputy Commissioner Sangrur, Jitendra Jorwal, Sangrur

5 Dariya News

5 Dariya News

5 Dariya News

ਸੰਗਰੂਰ , 24 Nov 2022

Last updated on: Nov 24, 2022, 00:00 IST

ਜ਼ਿਲ੍ਹਾ ਸੰਗਰੂਰ ਵਿੱਚ ਬੇਸਹਾਰਾ ਪਸ਼ੂਧੰਨ ਦੀ ਸਾਂਭ-ਸੰਭਾਲ, ਪਸ਼ੂਧੰਨ ਦੇ ਇਲਾਜ ਅਤੇ ਮੁੜ ਵਸੇਬੇ ਦੇ ਪ੍ਰਬੰਧ ਕਰਨ ਸਬੰਧੀ ਪਸ਼ੂ ਪਾਲਣ ਵਿਭਾਗ ਵੱਲੋਂ ਕੀਤੀੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਜਾਨਵਰਾਂ 'ਤੇ ਅੱਤਿਆਚਾਰ ਨੂੰ ਰੋਕਣ ਲਈ ਗਠਿਤ ਸੁਸਾਇਟੀ (ਐਸ.ਪੀ.ਸੀ.ਏ) ਤਹਿਤ ਸੰਬਧਿਤ ਵਿਭਾਗ ਸਰਗਰਮ ਭੂਮਿਕਾ ਨਿਭਾਉਣ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸੁਸਾਇਟੀ ਦੇ ਚੇਅਰਮੈਨ ਵਜੋਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਰਕਾਰੀ ਗਊਸ਼ਾਲਾ ਝਨੇੜੀ ਵਿਖੇ ਸੁਸਾਇਟੀ ਆਰਜ਼ੀ ਤੌਰ 'ਤੇ ਜਗ੍ਹਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ।ਇਸ ਮੌਕੇ ਉਨ੍ਹਾਂ ਐਸ.ਪੀ.ਸੀ.ਏ ਅਤੇ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਸੰਗਰੂਰ ਨੂੰ ਸਾਂਝੇ ਤੌਰ 'ਤੇ ਕੰਮ ਕਰਨ ਲਈ ਸਾਂਝੇ ਪਲੇਟਫਾਰਮ ਉੱਤੇ ਲਿਆਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ।

ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਸ਼ੂਆਂ ਤੇ ਕਿਸੇ ਵੀ ਤਰ੍ਹਾਂ ਦਾ ਅੱਤਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਮਾਮਲਾ ਸਾਹਮਣੇ ਆਉਣ 'ਤੇ ਕਾਨੂੰਨ ਅਨੁਸਾਰ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਬਿਮਾਰ ਪਸ਼ੂਧੰਨ ਦੇ ਇਲਾਜ ਅਤੇ ਬੇਸਹਾਰਾ ਪਸ਼ੂਧੰਨ ਦੇ ਮੁੜ ਵਸੇਬੇ ਲਈ ਸੰਜੀਦਗੀ ਨਾਲ ਪ੍ਰਬੰਧ ਕਰਨ ਲਈ ਕਿਹਾ। 

ਉਨ੍ਹਾਂ ਪਸ਼ੂਧੰਨ ਦੇ ਇਲਾਜ ਲਈ ਉਪਲੱਬਧ ਡਾਕਟਰਾਂ ,ਪੈਰਾ-ਵੈਟਰਨਰੀ ਸਟਾਫ਼ ਅਤੇ ਦਵਾਈਆਂ ਦੀ ਸੂਚੀ ਡਿਪਟੀ ਕਮਿਸ਼ਨਰ ਦਫ਼ਤਰ ਦੇ ਨਾਲ-ਨਾਲ ਪਸ਼ੂਧੰਨ ਦੀ ਸੰਭਾਲ ਵਿੱਚ ਲੱਗੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਸਾਂਝੀ ਕਰਨ ਦੀ ਵੀ ਹਦਾਇਤ ਕੀਤੀ।ਇਸ ਤੋਂ ਇਲਾਵਾ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਕੁੱਤਿਆਂ ਦੀ ਨਫਰੀ ਘਟਾਉਣ ਲਈ ਜ਼ਿਲ੍ਹੇ 'ਚ ਜਾਨਵਰ ਜਨਮ ਨਿਯੰਤਰਣ ਪ੍ਰੋਗਰਾਮ ਤਹਿਤ ਗਤੀਵਿਧੀਆਂ ਉਲੀਕਣ ਦੀ ਵੀ ਹਦਾਇਤ ਕੀਤੀ। 

ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਨਾਲ-ਨਾਲ ਜਖ਼ਮੀ ਪੰਛੀਆਂ ਦੇ ਇਲਾਜ ਲਈ ਵੀ ਲੋੜੀਂਦਾ ਧਿਆਨ ਦਿੱਤਾ ਜਾਵੇ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ ਅਮਿਤ ਗੁਪਤਾ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੁਖਵਿੰਦਰ ਸਿੰਘ , ਡੀ.ਐਸ.ਪੀ ਕਰਨ ਸਿੰਘ , ਅਸ਼ੋਕ ਕੁਮਾਰ ਪ੍ਰਧਾਨ ਗਊ ਰਕਸ਼ਾ ਮੰਡਲ ਗਊਸ਼ਾਲਾ ਸੰਗਰੂਰ, ਮੁਕੇਸ਼ ਕੁਮਾਰ, ਰੋਮੀ ਧੂਰੀ ਗੈਰ ਸਰਕਾਰੀ ਮੈਂਬਰ ਐਸ.ਪੀ.ਸੀ.ਏ ਸੰਗਰੂਰ ਹਾਜ਼ਰ ਸਨ।

 

Tags: DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD