Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਜਿਲ੍ਹੇ ਵਿੱਚ ਜਨਵਰੀ 2023 ਤੱਕ ਖੁਲ੍ਹਣਗੇ ਨਵੇਂ 44 ਆਮ ਆਦਮੀ ਕਲੀਨਿਕ : ਹਰਪ੍ਰੀਤ ਸਿੰਘ ਸੂਦਨ

ਹਰੇਕ ਮੁਹੱਲਾ ਕਲੀਨਿਕ ’ਤੇ ਲਾਗਤ ਆਵੇਗੀ 25 ਲੱਖ ਰੁਪਏ

DC Amritsar, Amritsar, Harpreet Singh Sudan, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 24 Nov 2022

Last updated on: Nov 24, 2022, 00:00 IST

ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਘਰ ਦੇ ਨਜ਼ਦੀਕ ਹੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹੇ ਵਿੱਚ ਜਨਵਰੀ 2023 ਤੱਕ 44 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਜਿਨ੍ਹਾਂ ਵਿਚੋਂ 16 ਸ਼ਹਿਰੀ ਖੇਤਰ ਵਿੱਚ ਅਤੇ 28 ਦਿਹਾਤੀ ਖੇਤਰ ਵਿੱਚ ਖੁਲ੍ਹਣਗੇ ਅਤੇ ਹਰੇਕ ਮੁਹੱਲਾ ਕਲੀਨਿਕ ’ਤੇ 25 ਲੱਖ ਰੁਪਏ ਦੀ ਲਾਗਤ ਆਵੇਗੀ।

ਇਸ ਸਬੰਧੀ ਬੀਤੀ ਸ਼ਾਮ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਪ੍ਰਾਇਮਰੀ ਸਿਹਤ ਕੇਂਦਰਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕਰਕੇ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਉਨਾਂ ਦੱਸਿਆ ਕਿ ਇਨਾਂ ਆਮ ਆਦਮੀ ਕਲੀਨਿਕਾਂ ਵਿੱਚ ਸਾਰੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕੀਤਾ ਜਾਵੇਗਾ। ਸ੍ਰੀ ਸੂਦਨ ਦੇ ਦੱਸਿਆ ਕਿ ਇਹ ਆਮ ਆਦਮੀ ਕਲੀਨਿਕ ਕਾਰਪੋਰੇਸ਼ਨ, ਪੀ.ਡਬਲਯੂ.ਡੀ., ਮੰਡੀ ਬੋਰਡ , ਪੰਚਾਇਤੀ ਰਾਜ ਅਤੇ ਨਗਰ ਸੁਧਾਰ ਟਰੱਸਟ ਵੱਲੋਂ ਬਣਾਏ ਜਾਣਗੇ ਅਤੇ ਇਸ ਸਬੰਧੀ ਡਿਜਾਇਨ ਵੀ ਸਰਕਾਰ ਨੂੰ ਪ੍ਰਾਪਤ ਹੋ ਚੁੱਕਾ ਹੈ। 

ਉਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਉਸ ਸਥਾਨ ਤੇ ਬਣਾਉਣ ਨੂੰ ਪਹਿਲ ਦਿੱਤੀ ਜਾਵੇਗੀ ਜਿਥੇ ਆਮ ਲੋਕਾਂ ਦੀ ਪਹੁੰਚ ਆਸਾਨੀ ਨਾਲ ਹੋ ਸਕੇ।ਸ੍ਰੀ ਸੂਦਨ ਨੇ ਦੱਸਿਆ ਕਿ ਜਿਲ੍ਹੇ ਵਿੱਚ ਪਹਿਲਾਂ ਹੀ 8 ਆਮ ਆਦਮੀ ਕਲੀਨਿਕ ਵਧੀਆ ਕੰਮ ਕਰ ਰਹੇ ਹਨ ਅਤੇ ਰੋਜ਼ਾਨਾ ਹਰੇਕ ਕਲੀਨਿਕ ਵਿੱਚ 100 ਤੋਂ ਵੱਧ ਲੋਕ ਆਪਣਾ ਇਲਾਜ ਕਰਵਾਉਣ ਲਈ ਪਹੁੰਚ ਰਹੇ ਹਨ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਆਮ ਆਦਮੀ ਕਲੀਨਿਕ 25 ਜਨਵਰੀ 2023 ਤੱਕ ਮੁਕੰਮਲ ਹੋ ਜਾਣੇ ਚਾਹੀਦੇ ਹਨ ਅਤੇ ਇਸ ਕੰਮ ਵਿੱਚ ਕਿਸੇ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਬਣਨ ਨਾਲ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਉਨਾਂ ਦੇ ਘਰ ਦੇ ਨਜ਼ਦੀਕ ਹੀ ਪ੍ਰਾਪਤ ਹੋਣਗੀਆਂ। ਸ੍ਰੀ ਸੂਦਨ ਨੇ ਦੱਸਿਆ ਕਿ ਜਨਵਰੀ 2023 ਤੱਕ ਪੂਰੇ ਪੰਜਾਬ ਵਿੱਚ 521 ਆਮ ਆਦਮੀ ਕਲੀਨਿਕ ਲੋਕਾਂ ਦੀ ਸਹੂਲਤ ਲਈ ਕੰਮ ਕਰਨਾ ਸ਼ੁਰੂ ਕਰ ਦੇਣਗੇ ਅਤੇ ਇਨਾਂ ਕਲੀਨਿਕਾਂ ਵਿੱਚ ਮੁਫ਼ਤ ਦਵਾਈ ਦੇ ਨਾਲ-ਨਾਲ ਮਰੀਜਾਂ ਦੇ ਮੁਫ਼ਤ ਟੈਸਟ ਵੀ ਯਕੀਨੀ ਬਣਾਏ ਜਾਣਗੇ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ, ਐਸ.ਡੀ.ਐਮ. ਸ੍ਰੀ ਹਰਪ੍ਰੀਤ ਸਿੰਘ, ਐਸ.ਡੀ.ਐਮ. ਅਜਨਾਲਾ ਸ੍ਰੀ ਰਾਜੇਸ਼ ਸ਼ਰਮਾ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਐਕਸੀਐਨ ਸ: ਇੰਦਰਜੀਤ ਸਿੰਘ, ਡਾ. ਮਦਨ ਮੋਹਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Amritsar , Amritsar , Harpreet Singh Sudan , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD