Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਵੱਲੋਂ 7ਵੀਂ ਪੰਜਾਬ ਰਾਜ ਗੱਤਕਾ ਚੈਪੀਅਨਸ਼ਿਪ-2022 ਦਾ ਉਦਘਾਟਨ

ਪੰਜਾਬ ਦੇ ਵੱਖ-ਵੱਖ ਜਿਲ੍ਹਿਆ ਤੋਂ ਆਏ ਗੱਤਕਾ ਖਿਡਾਰੀਆਂ ਨੂੰ ਪੰਜਾਬ ਵਿਧਾਨ ਸਭਾ ਵਿਖੇ ਆਉਣ ਦਾ ਦਿੱਤਾ ਸੱਦਾ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਐਸ.ਏ.ਐਸ.ਨਗਰ , 24 Nov 2022

Last updated on: Nov 24, 2022, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾ ਵੱਲੋਂ ਅੱਜ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਸਪ੍ਰੋਟਸ ਕੰਪਲੈਕਸ, ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੰਕੈਡਰੀ ਸਕੂਲ, ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ, ਮੋਹਾਲੀ ਵਿੱਚ ਕਰਵਾਈ ਜਾ ਰਹੀ 7ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2022 ਦਾ ਉਦਘਾਟਨ ਕੀਤਾ ਗਿਆ । 

ਸ੍ਰੀ ਸੰਧਵਾਂ ਦਾ ਗੁਰਦੁਆਰਾ ਈਸ਼ਰ ਪ੍ਰਕਾਸ ਰਤਵਾੜਾ ਸਾਹਿਬ ਵਿਖੇ ਮੁੱਖ ਮਹਿਮਾਨ ਵੱਜੋ ਆਉਂਣ ਤੇ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ ।  ਇਹ 7ਵੀਂ ਰਾਜ ਗੱਤਕਾ ਚੈਪੀਅਨਸ਼ਿਪ-2022 ਜੋ ਕੇ 24 ਅਤੇ 25 ਨਵੰਬਰ ਦੌਰਾਨ ਹੋਵੇਗੀ। ਇਸ ਚੈਪੀਅਨਸ਼ਿਪ ਵਿਚ ਸਬ-ਜੂਨੀਅਰ ਅਤੇ ਸੀਨੀਅਰ ਲੜਕੇ ਅਤੇ ਲੜਕੀਆਂ ਉਮਰ ਵਰਗ 14,17, 19, 22,25 ਅਤੇ 28 ਖਿਡਾਰੀਆਂ ਵੱਲੋਂ ਭਾਗ ਲਿਆ ਜਾ ਰਿਹਾ ਹੈ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਖਿਡਾਰੀਆ ਨੂੰ ਸੰਬੋਧਨ ਕਰਦਿਆ ਕਿਹਾ ਕਿ ਗੱਤਕਾ ਖੇਡ ਪੰਜਾਬ ਦੀ ਇਤਿਹਾਸਕ ਖੇਡ ਹੈ। ਉਨ੍ਹਾਂ ਕਿਹਾ ਕਿ ਇਹ ਖੇਡ ਸਾਨੂੰ ਆਪਣੇ ਗੁਰੂਆਂ ਤੋਂ ਆਸੀਰਵਾਦ ਵਜੋਂ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਖਿਡਾਰੀ ਨੂੰ ਅਨੁਸ਼ਾਸਨ ਦੀ ਪਾਲਣਾ ਕਰਦੇ ਹੋਏ ਇਹ ਖੇਡ ਖੇਡਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਇਸ ਖੇਡ ਦੇ ਖਿਡਾਰੀਆਂ ਵਿਚ ਇਕ ਵੱਖਰਾ ਹੀ ਜੋਸ਼ ਵੇਖਣ ਨੂੰ ਮਿਲਦਾ ਹੈ। 

ਇਸ ਮੌਕੇ ਉਨ੍ਹਾਂ ਨੇ ਖਿਡਾਰੀਆ ਨੂੰ ਬਾਣੀ ਅਤੇ ਬਾਣੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਪੀਕਰ ਵੱਲੋਂ ਪੰਜਾਬ ਗੱਤਕਾ ਐਸੋਸੀਏਸ਼ਨ ਨੂੰ 2 ਲੱਖ ਰੁਪਏ ਦੇਣ ਦਾ ਐਲਾਨ  ਕੀਤਾ ਅਤੇ ਗੱਤਕਾ ਖਿਡਾਰੀਆਂ ਨੂੰ ਪੰਜਾਬ ਵਿਧਾਨ ਸਭਾ ਵਿਖੇ ਆਉਣ ਦਾ ਸੱਦਾ ਵੀ ਦਿੱਤਾ । ਇਸ ਉਪਰੰਤ ਗੱਤਕਾ ਖਿਡਾਰੀਆਂ ਵੱਲੋਂ ਗੱਤਕਾ ਖੇਡ ਦਾ ਵੱਖ-ਵੱਖ ਰੂਪਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ।ਇਹ ਗੱਤਕਾ ਚੈਪੀਅਨਸ਼ਿਪ ਵਿਸ਼ਵ ਗੁਰਮਤਿ ਰੁਹਾਨੀ ਮਿਸ਼ਨ ਚੈਰੀਟੇਬਲ ਟਰੱਸਟ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ,ਜਿਲ੍ਹਾ ਗੱਤਕਾ ਐਸੋਸੀਏਸ਼ਨ ਮੋਹਾਲੀ ਅਤੇ ਖਾਲਸਾ ਅਕਾਲ ਪੁਰਖ ਕੀ ਫੌਜ ਗੱਤਕਾ ਅਕੈਡਮੀ ਕੁਰਾਲੀ ਦੇ ਵਿਸ਼ੇਸ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ ।

ਇਸ ਮੌਕੇ ਐਸ.ਡੀ.ਐਮ. ਖਰੜ ਰਵਿੰਦਰ ਸਿੰਘ, ਸੰਤ ਬਾਬਾ ਲਖਵੀਰ ਸਿੰਘ ਜੀ, ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ, ਪੰਜਾਬ ਗੱਤਕਾ ਐਸੋਸ਼ੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਸੋਹਲ, ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ, ਪੰਜਾਬ ਗੱਤਕਾ ਐਸੋਸੀਏਸ਼ਨ ਦੇ ਉਪ ਪ੍ਰਧਾਨ ਦਵਿੰਦਰ ਸਿੰਘ, ਵਿੱਤ ਸਕੱਤਰ ਕੁਲਦੀਪ ਸਿੰਘ, ਜੁਆਇੰਟ ਸਕੱਤਰ ਜਗਕਿਰਨ ਕੌਰ ਵੜੈਚ, ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਉੱਤਮ ਕੁਮਾਰ,ਕੁਆਡੀਨੇਟਰ ਜਗਦੀਸ਼ ਸਿੰਘ ਕੁਰਾਲੀ, ਗੱਤਕਾ ਖਿਡਾਰੀ ਅਤੇ ਖੇਡ ਪ੍ਰੇਮੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD