Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੋਰਸ ਸੈਗਰੀਗੇਸ਼ਨ, ਲੈਗੇਸੀ ਵੇਸਟ ਤੇ ਠੋਸ ਰਹਿੰਦ-ਖੂਹੰਦ ਪ੍ਰਬੰਧਨ ਪ੍ਰਾਜੈਕਟਾਂ ਦੀ ਹਫ਼ਤਾਵਾਰੀ ਸਮੀਖਿਆ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਤਾਵਰਣ ਪਲਾਨ ਤਹਿਤ ਵੱਖ-ਵੱਖ ਭਾਗੀਦਾਰ ਵਿਭਾਗਾਂ ਨੂੰ ਸੌਂਪੇ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 24 Nov 2022

Last updated on: Nov 24, 2022, 00:00 IST

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਜ਼ਿਲ੍ਹਾ ਵਾਤਾਵਰਣ ਯੋਜਨਾ ਸਬੰਧੀ ਜਲੰਧਰ ਵਿੱਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸੋਰਸ ਸੈਗਰੀਗੇਸ਼ਨ, ਲੈਗੇਸੀ ਵੇਸਟ (ਪੁਰਾਣੇ ਕੂੜੇ) ਅਤੇ ਠੋਸ ਰਹਿੰਦ-ਖੂਹੰਦ ਪ੍ਰਬੰਧਨ ਪ੍ਰਾਜੈਕਟਾਂ ਦੀ ਹਫ਼ਤਾਵਾਰੀ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਦੇ ਨਾਲ-ਨਾਲ ਹੋਰ ਵਾਤਾਵਰਣ ਪੱਖੀ ਪ੍ਰਾਜੈਕਟਾਂ ਨੂੰ ਐਨ.ਜੀ.ਟੀ. ਦੀ ਨਿਗਰਾਨ ਕਮੇਟੀ ਵੱਲੋਂ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕੀਤਾ ਜਾ ਸਕੇ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਵਾਤਾਵਰਣ ਪਲਾਨ ਤਹਿਤ ਵੱਖ-ਵੱਖ ਭਾਗੀਦਾਰ ਵਿਭਾਗਾਂ ਨੂੰ ਸੌਂਪੇ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲੈਂਦਿਆਂ ਸਮੁੱਚੇ ਕਾਰਜਾਂ ਨੂੰ ਮੁਕੰਮਲ ਕਰਨ ਵਿੱਚ ਸਮਾਂ ਸਾਰਣੀ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਨਗਰ ਨਿਗਮ/ਕੌਂਸਲ ਵਿੱਚ ਆਤਮ ਨਿਰਭਰ ਵਾਰਡ ਤਿਆਰ ਕਰਨ ਦੇ ਕੰਮ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਸ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਆਤਮ ਨਿਰਭਰ ਵਾਰਡ ਬਣਨ ਨਾਲ ਵਾਰਡ ਵਿੱਚ ਪੈਦਾ ਹੋਣ ਵਾਲੇ ਕੂੜੇ ਦਾ ਨਿਪਟਾਰਾ ਕੰਪੋਸਟ ਆਦਿ ਰਾਹੀਂ ਵਾਰਡ ਵਿੱਚ ਹੀ ਯਕੀਨੀ ਬਣਾਇਆ ਜਾ ਸਕੇਗਾ।ਐਨ.ਜੀ.ਟੀ. ਦੀ ਨਿਗਰਾਨ ਕਮੇਟੀ ਦੀ 4 ਜੁਲਾਈ 2022 ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਪਾਲਣਾ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਜਸਪ੍ਰੀਤ ਸਿੰਘ ਨੇ ਕਿਹਾ ਕਿ ਵੱਖ-ਵੱਖ ਐਕਸ਼ਨ ਪਲਾਨਾਂ ਤਹਿਤ ਸਾਰੀਆਂ ਗਤੀਵਿਧੀਆਂ ਨੂੰ ਸਮਾਂ-ਸੀਮਾ ਅਨੁਸਾਰ ਮੁਕੰਮਲ ਕਰਨ ਲਈ ਪੂਰੀ ਵਾਹ ਲਾਈ ਜਾਵੇ ਅਤੇ ਜਿੱਥੇ ਵੀ ਕੋਈ ਸਮੱਸਿਆ ਪੇਸ਼ ਆਉਂਦੀ ਹੈ, ਉਸ ਨੂੰ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਦਾ ਫੌਰੀ ਹੱਲ ਕੀਤਾ ਜਾ ਸਕੇ। 

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਈ-ਵੇਸਟ ਮੈਨੇਜਮੈਂਟ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਵੱਡੀਆਂ ਮਾਰਕੀਟਾਂ ਨੇੜੇ ਕੁਲੈਕਸ਼ਨ ਸੈਂਟਰ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ, ਕਾਮਨ ਏਫਲੂਐਂਟ ਟ੍ਰੀਟਮੈਂਟ ਪਲਾਂਟ, ਵਰਿਆਣਾ ਡੰਪ ਸਾਈਟ, ਜਮਸ਼ੇਰ ਡੇਅਰੀ ਪਲਾਂਟ ਵਿਖੇ ਈ.ਟੀ.ਪੀ. ਤੇ ਬਾਇਓ ਗੈਸ ਪਲਾਂਟ ਸਮੇਤ ਹੋਰ ਵਾਤਾਵਰਣ ਪੱਖੀ ਗਤੀਵਿਧੀਆਂ ਦੀ ਤਾਜ਼ਾ ਸਥਿਤੀ ਦਾ ਵੀ ਜਾਇਜ਼ਾ ਲਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਨਅਨ ਕੁਲਦੀਪ ਸਿੰਘ, ਨਗਰ ਕੌਂਸਲਾਂ ਦੇ ਕਾਰਜਕਾਰੀ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD